ਕੇਂਦਰ ਸਰਕਾਰ ਈ.ਐਸ.ਆਈ.ਸੀ. ਨੂੰ 18-45 ਸਾਲ ਦੇ ਰਜਿਸਟਰਡ ਪੁਰਾਣੇ ਲਾਭਪਾਤਰੀਆਂ ਦੇ ਮੁਫਤ ਟੀਕਾਕਰਨ ਲਈ ਨਿਰਦੇਸ਼ ਦੇਵੇ-ਮੁੱਖ ਮੰਤਰੀ
ਚੰਡੀਗੜ੍ਹ : ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੰਪਲਾਈਜ ਸਟੇਟ ਇੰਸ਼ੋਰੈਂਸ ਕਾਰਪੋਰੇਸ਼ਨ (ਈ.ਐਸ.ਆਈ.ਸੀ.) ਵੱਲੋਂ 18-45 ਸਾਲ ਉਮਰ ਵਰਗ ਦੇ ਸਾਰੇ ਰਜਿਸਟਰਡ ਲਾਭਪਾਤਰੀਆਂ ਦੇ ਮੁਫਤ ਟੀਕਾਕਰਨ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਕਿਰਤ ਮੰਤਰੀ ਸੰਤੋਸ਼ ਕੁਮਾਰ ਗੰਗਵਾੜ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮੁਲਕ ਦੇ ਸਨਅਤੀ ਕਾਮਿਆਂ ਦੇ ਟੀਕਾਕਰਨ ਲਈ ਮਹੱਤਵਪੂਰਨ ਕਦਮ ਸਾਬਤ ਹੋਵੇਗਾ ਜੋ ਭਾਰਤ ਸਰਕਾਰ ਦੇ ਕੋਵਿਡ-19 ਵਿਰੁੱਧ ਬਾਲਗ ਆਬਾਦੀ ਦੇ ਟੀਕਾਕਰਨ ਲਈ ਭਾਰਤ ਸਰਕਾਰ ਦੀ ਯੋਜਨਾ ਦਾ ਵੀ ਹਿੱਸਾ ਹੈ।
ਜਗਜੀਤ ਡੱਲੇਵਾਲ ਨੇ ਕਰਤਾ ਵੱਡਾ ਐਲਾਨ,ਮੋਦੀ ਨੂੰ ਪਾਤੀ ਬਿਪਤਾ!ਖੁਸ਼ ਕਰਤੇ ਕਿਸਾਨ,ਸਰਕਾਰ ਮੰਗਾਂ ਮੰਨਣ ਨੂੰ ਹੋਈ ਤਿਆਰ?
ਭਾਰਤ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰਾਂ ਦੇ ਮੌਜੂਦਾ ਗੰਭੀਰ ਸਥਿਤੀ ਨਾਲ ਨਿਪਟਣ ਲਈ ਹਰ ਸੰਭਵ ਕਦਮ ਯਤਨ ਕਰਨ ਵਿਚ ਰੁੱਝੇ ਹੋਣ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਇਹ ਸੁਝਾਅ ਵਡੇਰੇ ਜਨਤਕ ਹਿੱਤ ਵਿਚ ਬਹੁਤ ਲਾਭਕਾਰੀ ਸਿੱਧ ਹੋਵੇਗਾ। ਸਿਹਤ ਮਾਹਿਰਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਟੀਕਾਕਰਨ ਨਾਲ ਵਾਇਰਸ ਦੇ ਫੈਲਾਅ ਨੂੰ ਰੋਕਣ ਅਤੇ ਟੀਕੇ ਲੁਆ ਚੁੱਕੇ ਵਿਅਕਤੀਆਂ ਨੂੰ ਸੁਰੱਖਿਅਤ ਰੱਖਣ ਵਿਚ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਫੈਸਲੇ ਮੁਤਾਬਕ 45 ਸਾਲ ਤੋਂ ਵੱਧ ਉਮਰ ਵਰਗ ਵਿਚ ਸਾਰੇ ਵਿਅਕਤੀਆਂ ਲਈ ਵੈਕਸੀਨ ਭਾਵੇਂ ਕੇਂਦਰ ਸਰਕਾਰ ਮੁਹੱਈਆ ਕਰਵਾਏਗੀ ਪਰ 18-45 ਸਾਲ ਦੇ ਉਮਰ ਵਰਗ ਦੇ ਟੀਕਾਕਰਨ ਦੀ ਵਿਵਸਥਾ ਸੂਬਾ ਸਰਕਾਰ ਅਤੇ ਪ੍ਰਾਈਵੇਟ ਏਜੰਸੀਆਂ ਨੂੰ ਕਰਨੀ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.