3 ਮਈ ਦੀ ਥਾਂ ਇਸ ਵਾਰ ਨਾਨਕਸ਼ਾਹੀ ਕੈਲੰਡਰ ਵਿੱਚ ਦਰਜ ਮਿਤੀ 18 ਮਈ ਨੂੰ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਏਗਾ ਟਰੱਸਟ : ਵਾਲੀਆ
ਜਨਮ ਦਿਵਸ ‘ਤੇ ਡਿਜੀਟਲ ਤੌਰ ਤੇ ਕਰਵਾਇਆ ਜਾਵੇਗਾ ਸੈਮੀਨਾਰ
ਪੰਜਾਬ ਸਰਕਾਰ ਕਰੇਗੀ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਤੇ ਇਸ਼ਤਿਹਾਰ ਜਾਰੀ, ਟਰੱਸਟ ਨੇ ਕੀਤਾ ਮੁੱਖ ਮੰਤਰੀ ਦਾ ਕੋਟਿ ਕੋਟਿ ਧੰਨਵਾਦ
ਮੁੱਖ ਮੰਤਰੀ ਨੂੰ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਤੇ ਪੰਜਾਬ ਵਿੱਚ ਛੁੱਟੀ ਕਰਨ ਦੀ ਕੀਤੀ ਬੇਨਤੀ ਪ੍ਰਵਾਨ ਕਰਨ ਦੀ ਅਪੀਲ
ਮੋਹਾਲੀ:ਨਵਾਬ ਜੱਸਾ ਸਿੰਘ ਆਹਲੂਵਾਲੀਆ ਚੈਰੀਟੇਬਲ ਟਰੱਸਟ ਵੱਲੋਂ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ 3 ਮਈ ਦੀ ਥਾਂ ਇਸ ਸਾਲ ਨਾਨਕਸ਼ਾਹੀ ਕੈਲੰਡਰ ਵਿਚ ਪਿਛਲੇ ਦਿਨੀਂ ਦਰਜ ਕੀਤੀ ਗਈ ਉਨ੍ਹਾਂ ਦੀ ਜਨਮ ਦੀ ਤਰੀਕ 18 ਮਈ ਨੂੰ ਮਨਾਇਆ ਜਾਵੇਗਾ। ਇਸ ਦਿਨ ਟਰੱਸਟ ਵੱਲੋਂ ਇਕ ਸੈਮੀਨਾਰ ਵੀ ਕਰਵਾਇਆ ਜਾਵੇਗਾ ਜਿਸ ਵਿੱਚ ਡਿਜੀਟਲੀ ਤੌਰ ਤੇ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੇ ਪ੍ਰਾਪਤੀਆਂ ਬਾਰੇ ਮਾਹਰ ਆਪਣੇ ਪਰਚੇ ਪੜ੍ਹਨਗੇ।
BREAKING-ਪੁਲਿਸ ਨੇ ਚਲਦੀ ਸ਼ੂਟਿੰਗ ਚੋਂ ਚੱਕਿਆ ਗਿਪੀ ਗਰੇਵਾਲ,ਫੇਰ ਕਰਤੀ ਵੱਡੀ ਕਾਰਵਾਈ
ਇਸ ਸਬੰਧੀ ਇੱਕ ਮੀਟਿੰਗ ਟਰੱਸਟ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਟਰੱਸਟ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਗਈ ਸੀ ਕਿ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਅਤੇ ਅਕਾਲ ਚਲਾਣੇ ਦੀ ਮਿਤੀ ਨੂੰ ਨਾਨਕਸ਼ਾਹੀ ਕੈਲੰਡਰ ਵਿੱਚ ਦਰਜ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਇਸ ਬੇਨਤੀ ਨੂੰ ਪ੍ਰਵਾਨ ਕਰਦਿਆਂ ਅਕਾਲ ਤਖ਼ਤ ਸਾਹਿਬ ਵੱਲੋਂ 18 ਮਈ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਵਸ ਵਜੋਂ ਦਰਜ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ 3 ਮਈ ਨੂੰ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਸੀ।
BREAKING-ਨਵਜੋਤ ਸਿੱਧੂ ਦਾ ਵੱਡਾ ਧਮਾਕਾ,ਚੋਣਾਂ ਤੋਂ ਪਹਿਲਾਂ ਕੱਢਲੀ ਪੁਰਾਣੀ ਵੀਡੀਓ,ਦਿੱਤਾ ਬਾਦਲਾਂ ਨੂੰ ਝਟਕਾ!
ਉਨ੍ਹਾਂ ਸਮੂਹ ਸੰਗਤਾਂ ਤੇ ਸੰਸਥਾਵਾਂ ਨੂੰ ਬੇਨਤੀ ਕੀਤੀ ਕਿ ਨਾਨਕਸ਼ਾਹੀ ਕੈਲੰਡਰ ਵਿੱਚ ਦਰਜ ਮਿਤੀ ਅਨੁਸਾਰ 18 ਮਈ ਨੂੰ ਹੀ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾਡ਼ਾ ਮਨਾਇਆ ਜਾਵੇ।ਚੇਅਰਮੈਨ ਵਾਲੀਆ ਨੇ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਸ ਤਰ੍ਹਾਂ ਬਾਕੀ ਮਹਾਨ ਸ਼ਖ਼ਸੀਅਤਾਂ ਦੇ ਸਨਮਾਨ ਵਜੋਂ ਇਸ਼ਤਿਹਾਰ ਜਾਰੀ ਕੀਤੇ ਜਾਂਦੇ ਹਨ, ਉਸੇ ਤਰ੍ਹਾਂ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਜੀ ਦੇ ਜਨਮ ਦਿਹਾੜੇ ‘ਤੇ ਵੀ ਪੰਜਾਬ ਸਰਕਾਰ ਇਸ਼ਤਿਹਾਰ ਜਾਰੀ ਕਰੇਗੀ ਜਿਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ।
ਬਾਰਡਰਾਂ ’ਤੇ ਸਮਾਨ ਦੀਆਂ ਟਰਾਲੀਆਂ ਭਰ-ਭਰ ਪਹੁੰਚੇ ਲੋਕਾਂ ਨੂੰ ਦੇਖ ਕਿਸਾਨਾਂ ਦੇ ਹੌਸਲੇ ਹੋਏ ਬੁਲੰਦ!
ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਬੇਨਤੀ ਕੀਤੀ ਹੈ ਕਿ ਨਾਨਕਸ਼ਾਹੀ ਕੈਲੰਡਰ ਵਿੱਚ ਦਰਜ ਕੀਤੀ ਗਈ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਨ ਦੀ ਨਵੀਂ ਮਿਤੀ 18 ਮਈ ਨੂੰ ਪੰਜਾਬ ਵਿੱਚ ਛੁੱਟੀ ਕੀਤੀ ਜਾਵੇ।ਨਵਾਬ ਜੱਸਾ ਸਿੰਘ ਆਹਲੂਵਾਲੀਆ ਚੈਰੀਟੇਬਲ ਟਰੱਸਟ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਟਰੱਸਟ ਵੱਲੋਂ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਗਈ ਸੀ ਕਿ ਆਹਲੂਵਾਲੀਆ ਦਰਵਾਜ਼ਾ ਮੁੜ ਬਣਾਇਆ ਜਾਵੇ ਜਿਸ ਨੂੰ ਅੰਗਰੇਜ਼ਾਂ ਨੇ ਆਪਣੇ ਵੇਲੇ ਢਾਹ ਦਿੱਤਾ ਸੀ। ਉਨ੍ਹਾਂ ਕਿਹਾ ਕਿ ਟਰੱਸਟ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਆਹਲੂਵਾਲੀਆ ਦਰਵਾਜ਼ੇ ਦਾ ਕੰਮ ਆਰੰਭ ਕਰਵਾਇਆ ਜਾ ਰਿਹਾ ਹੈ ਜਿਸ ਲਈ ਸੰਸਥਾ ਮੇਅਰ ਦੀ ਤਹਿ ਦਿਲੋਂ ਧੰਨਵਾਦੀ ਹੈ।
ਬਾਦਲਾਂ ਨੂੰ ਲੱਗਿਆ ਵੱਡਾ ਝਟਕਾ,ਸਾਥ ਛੱਡ ਗਿਆ ਖਾਸ ਬੰਦਾ!ਹੁਣ 2022 ਦੀਆਂ ਚੋਣਾਂ ਦੀ ਸਿਆਸਤ
ਉਨ੍ਹਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਾਊਸਿੰਗ ਤੇ ਅਰਬਨ ਡਿਵੈਲਪਮੈਂਟ ਮਨਿਸਟਰ ਸੁੱਖ ਸਰਕਾਰੀਆ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਟਰੱਸਟ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਏਅਰਪੋਰਟ ਚੌਕ ਦਾ ਨਾਂ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਚੌਕ ਰੱਖਣ ਦੀ ਪ੍ਰਵਾਨਗੀ ਦਿੱਤੀ ਹੈ।ਮੀਟਿੰਗ ਵਿੱਚ ਨਗਰ ਕੌਂਸਲ ਮੋਹਾਲੀ ਦੇ ਸਾਬਕਾ ਪ੍ਰਧਾਨ ਹਰਿੰਦਰ ਪਾਲ ਸਿੰਘ ਬਿੱਲਾ ਤੇ ਸਾਬਕਾ ਕੌਂਸਲਰ ਗੁਰਮੀਤ ਸਿੰਘ ਵਾਲੀਆ ਨੇ ਟਰੱਸਟ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।
ਭਾਜਪਾ ਦਾ ਅਸਲ ਸੱਚ ਆਇਆ ਬਾਹਰ ! ਖੇਤੀ ਕਾਨੂੰਨਾਂ ‘ਤੇ ਕਿਉਂ ਅੜੀ ਮੋਦੀ ਸਰਕਾਰ ? ਪਹਿਲੀ ਵਾਰ ਹੋਏ ਵੱਡੇ ਖੁਲਾਸੇ !
ਇਸ ਮੌਕੇ ਟਰੱਸਟ ਦੇ ਜਨਰਲ ਸਕੱਤਰ ਪਾਲ ਮੋਹਿੰਦਰ ਸਿੰਘ ਵਾੱਲੀਆ, ਸਕੱਤਰ ਫਾਇਨਾਂਸ ਪਦਮਜੀਤ ਸਿੰਘ ਵਾਲੀਆ, ਅਵਤਾਰ ਸਿੰਘ ਵਾਲੀਆ, ਸਤਨਾਮ ਸਿੰਘ ਵਾਲੀਆ, ਇੰਜ.ਅਮਰਜੀਤ ਸਿੰਘ ਵਾਲੀਆ ਹੁਸ਼ਿਆਰਪੁਰ , ਡਾ ਪਰਮਜੀਤ ਸਿੰਘ ਵਾਲੀਆ,ਅਮਰਜੀਤ ਸਿੰਘ ਵਾਲੀਆ, ਇੰਦਰਪਾਲ ਸਿੰਘ ਵਾਲੀਆ ਅਤੇ ਸਰਬਜੀਤ ਸਿੰਘ ਪਾਲ ਵੀ ਮੌਜੂਦ ਸਨ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.