Press ReleaseBreaking NewsD5 specialNewsPunjabPunjab Officials

ਮੁੱਖ ਮੰਤਰੀ ਵੱਲੋਂ ਉਚੇਰੀ ਸਿੱਖਿਆ ਦੇ ਪਾਠਕ੍ਰਮ ਦੀ ਸਮੀਖਿਆ ਕਰਨ ਅਤੇ ਪ੍ਰੀਖਿਆ ਸੁਧਾਰਾਂ ਲਈ ਉਪ ਕੁਲਪਤੀਆਂ ਉਤੇ ਅਧਾਰਿਤ ਕਮੇਟੀ ਦਾ ਗਠਨ

ਅਕਾਦਮਿਕ ਵਰ੍ਹੇ 2021-22 ਲਈ ਸਾਰੇ ਨਵੇਂ ਕਾਲਜਾਂ ਵਿਚ ਕਲਾਸਾਂ ਸ਼ੁਰੂ ਕਰਨ ਦੀ ਹਦਾਇਤ

ਚੰਡੀਗੜ੍ਹ:ਪੰਜਾਬ  ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੀਖਿਆ ਸੁਧਾਰਾਂ ਅਤੇ ਪਾਠਕ੍ਰਮ ਦੀ ਸਮੀਖਿਆ ਕਰਨ ਲਈ ਉਪ ਕੁਲਪਤੀਆਂ ਦੀ ਕਮੇਟੀ ਦਾ ਗਠਨ ਕੀਤਾ ਹੈ ਤਾਂ ਕਿ ਆਲਮੀ ਪੱਧਰ ਉਤੇ ਹੋ ਰਹੀ ਪਹਿਲਕਦਮੀਆਂ ਦੀ ਲੀਹ ਉਤੇ ਸੂਬੇ ਵਿਚ ਉਚੇਰੀ ਸਿੱਖਿਆ ਨੂੰ ਹੋਰ ਮਿਆਰੀ ਬਣਾਇਆ ਜਾ ਸਕੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਪ੍ਰਧਾਨਗੀ ਹੇਠ ਇਹ ਕਮੇਟੀ ਨਵੇਂ ਕੋਰਸ ਅਤੇ ਡਿਜੀਟਲ ਸਿੱਖਿਆ ਸ਼ੁਰੂ ਕੀਤੇ ਜਾਣ ਦੇ ਪੱਖ ਵਿਚਾਰੇਗੀ ਅਤੇ 60 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।ਸਿੱਖਿਆ ਖੇਤਰ ਨੂੰ ਦੁਨੀਆਂ ਭਰ ਵਿਚ ਆ ਰਹੀਆਂ ਤਬਦੀਲੀਆਂ ਦੇ ਹਾਣ ਦਾ ਬਣਾਉਣ ਦੀ ਲੋੜ ਉਤੇ ਜੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਮੇਟੀ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਵਿਸ਼ਵ ਦੇ ਮੁਕਾਬਲੇ ਦਾ ਬਣਾਉਣ ਲਈ ਯੋਜਨਾ ਤਿਆਰ ਦਾ ਜਿੰਮਾ ਸੌਂਪਿਆ ਹੈ।

ਅਕਾਲੀਆਂ ਦੀ ਬੀਬੀ ਫਸੀ ਕਸੂਤੀ !ਪੁਲਿਸ ਨੇ ਕਰਤੀ ਵੱਡੀ ਕਾਰਵਾਈ!

ਉਨ੍ਹਾਂ ਕਿਹਾ ਕਿ ਨਵੇਂ ਅਤੇ ਸਾਰਥਕ ਕੋਰਸਾਂ ਦੀ ਸ਼ਨਾਖ਼ਤ ਕਰਨੀ ਚਾਹੀਦੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ ਆਲਮੀ ਸਿੱਖਿਆ ਵਿਚ ਤਬਦੀਲੀਆਂ ਦੇ ਅਨੁਸਾਰ ਤਾਲੀਮ ਹਾਸਲ ਕਰ ਸਕਣ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਵਿਦਿਅਕ ਸੈਸ਼ਨ 2021-22 ਤੋਂ ਸੂਬੇ ਦੇ ਸਾਰੇ ਨਵੇਂ ਕਾਲਜਾਂ ਵਿਚ ਕਲਾਸਾਂ ਸ਼ੁਰੂ ਹੋਣੀਆਂ ਚਾਹੀਦੀਆਂ ਹਨ।ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਮੁੱਖ ਮੰਤਰੀ ਨੇ ਉਚੇਰੀ ਸਿੱਖਿਆ ਦੇ ਸਕੱਤਰ ਨੂੰ ਸਰਕਾਰੀ ਕਾਲਜਾਂ ਵਿਚ ਐਸਿਸਟੈਂਟ ਪ੍ਰੋਫੈਸਰਾਂ ਦੀਆਂ 931 ਅਸਾਮੀਆਂ ਭਰਨ ਲਈ ਭਰਤੀ ਪ੍ਰਕਿਰਿਆਂ ਤੇਜ਼ ਕਰਨ ਦੇ ਹੁਕਮ ਦਿੱਤੇ ਹਨ।

ਹੁਣੇ ਹੁਣੇ ਆਈ ਵੱਡੀ ਖ਼ਬਰ !ਆਇਆ ਮੁੱਖ ਮੰਤਰੀ ਦਾ ਵੱਡਾ ਬਿਆਨ !ਖੁਸ਼ ਕਰਤੇ ਪੰਜਾਬ ਦੇ ਲੋਕ, ਸਿਹਤ ਮੰਤਰੀ ਵੀ ਹੈਰਾਨ !

ਭਰਤੀ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਂਦਿਆਂ ਉਚੇਰੀ ਸਿੱਖਿਆ ਦੇ ਸਕੱਤਰ ਵੀ.ਕੇ. ਮੀਨਾ ਨੇ ਕਿਹਾ ਕਿ ਪਿਛਲੇ 17 ਸਾਲਾਂ ਤੋਂ ਚੱਲ ਰਹੀਆਂ ਕਾਨੂੰਨੀ ਗੁੰਝਲਾਂ ਨਿਪਟਾਉਣ ਤੋਂ ਬਾਅਦ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਵੀ 1925 ਅਸਾਮੀਆਂ ਭਰਨ ਦੀ ਇਜਾਜ਼ਤ ਦਿੱਤੀ ਹੈ ਜਿਨ੍ਹਾਂ ਵਿੱਚੋਂ 1400 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਅਤੇ ਇਨ੍ਹਾਂ ਵਿੱਚੋਂ 410 ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾ ਚੁੱਕਾ ਹੈ ਜਦਕਿ 118 ਪ੍ਰਕਿਰਿਆ ਅਧੀਨ ਹੈ।ਮੀਟਿੰਗ ਦੌਰਾਨ ਦੱਸਿਆ ਗਿਆ ਕਿ ਤਰਨ ਤਾਰਨ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਅਤੇ ਪਟਿਆਲਾ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੇ ਮੌਜੂਦਾ ਅਕਾਦਮਿਕ ਸੈਸ਼ਨ ਤੋਂ ਆਪਣੇ ਟਰਾਂਜਿਟ ਕੈਂਪਾਂ ਤੋਂ ਕੰਮਕਾਜ ਸ਼ੁਰੂ ਕਰ ਦਿੱਤਾ ਹੈ।

ਕਿਸਾਨਾਂ ਲਈ ਖੁਸ਼ਖਬਰੀ,ਬੰਗਾਲ ‘ਚ ਹਾਰ ਦਾ ਅਸਰ,ਖੇਤੀ ਕਾਨੂੰਨਾਂ ਦਾ ਹੱਲ ਕੱਢਣ ਨੂੰ ਹੋਊ ਤਿਆਰ ਕੇਂਦਰ!

ਇਸ ਤੋਂ ਇਲਾਵਾ ਅਮਿੱਟੀ ਯੂਨੀਵਰਸਿਟੀ ਪੰਜਾਬ ਐਕਟ-2021 ਦੇ ਤਹਿਤ ਅਮਿੱਟੀ ਯੂਨੀਵਰਸਿਟੀ ਵੀ ਸਥਾਪਤ ਕੀਤੀ ਜਾ ਚੁੱਕੀ ਹੈ।ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਚੁੱਕੇ ਗਏ ਕਦਮਾਂ ਦਾ ਜਿਕਰ ਕਰਦੇ ਹੋਏ ਸ੍ਰੀ ਮੀਨਾ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿਤਸਰ ਦੇ ਸਾਰੇ ਮਾਨਤਾ ਪ੍ਰਾਪਤ ਕਾਲਜਾਂ ਲਈ ਆਨਲਾਈਨ ਦਾਖਲੇ ਦਾ ਪੋਰਟਲ ਵਿਭਾਗ ਦੇ ਕੰਮਕਾਜ ਨੂੰ ਸੁਖਾਲਾ ਬਣਾਉਣ ਵਿਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਤੋਂ ਸੂਬੇ ਦੇ ਡੀ.ਪੀ.ਆਈ. (ਕਾਲਜਾਂ) ਦੇ ਮਨਿਸਟਰੀਅਲ ਕਾਡਰ ਦੀ ਵੰਡ ਅਤੇ ਭਾਸ਼ਾ ਵਿਭਾਗ ਦੇ ਪੁਨਰਗਠਨ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਹੋਰ ਵਧੇਗੀ।

ਬੀਜੇਪੀ ਦੀ ਹਾਰ ਤੋਂ ਬਾਅਦ ਜਥੇਬੰਦੀਆਂ ਦਾ ਵੱਡਾ ਝਟਕਾ,ਕਰਤਾ ਵੱਡਾ ਐਲਾਨ,ਹੁਣ ਭਾਰਤ ‘ਚ ਹੋਵੇਗਾ ਸਫਾਇਆ!

ਮੀਟਿੰਗ ਵਿਚ ਵਿਭਾਗ ਵੱਲੋਂ ਹਾਲ ਹੀ ਵਿਚ ਚੁੱਕੇ ਗਏ ਮਹੱਤਵਪੂਰਨ ਕਦਮਾਂ ਦਾ ਜਿਕਰ ਕੀਤਾ ਗਿਆ ਜਿਨ੍ਹਾਂ ਵਿਚ ‘ਰਾਸ਼ਟਰੀਆ ਉਚਤਰ ਸਿਖਸ਼ਾ ਅਭਿਆਨ’ ਦੇ ਦੂਜੇ ਪੜਾਅ ਤਹਿਤ ਖੋਜ, ਨਵੀਨਤਮ ਮਿਆਰੀ ਸੁਧਾਰ ਅਤੇ ਉੱਦਮ ਦੇ ਉਦੇਸ਼ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ 100 ਕਰੋੜ ਅਤੇ ਪੰਜਾਬੀ ਯੂਨੀਵਰਸਿਟੀ ਲਈ 50 ਕਰੋੜ ਪ੍ਰਵਾਨ ਕੀਤੇ ਗਏ। ਇਸ ਕੇਂਦਰੀ ਸਪਾਂਸਰ ਸਕੀਮ ਹੈ ਜਿਸ ਵਿਚ ਭਾਰਤ ਸਰਕਾਰ ਦੀ 60 ਫੀਸਦੀ ਅਤੇ ਸੂਬੇ ਦੀ 40 ਫੀਸਦੀ ਸਾਂਝੇਦਾਰੀ ਹੈ। ਇਸ ਵਿੱਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 41.67 ਕਰੋੜ ਰੁਪਏ ਅਤੇ ਪੰਜਾਬੀ ਯੂਨੀਵਰਸਿਟੀ ਨੂੰ 7.5 ਕਰੋੜ ਰੁਪਏ ਮੁਹੱਈਆ ਕਰਵਾ ਦਿੱਤੇ ਹਨ। ਇਸ ਸਕੀਮ ਦੇ ਤਹਿਤ ਫੈਕਲਟੀ ਵਿਕਾਸ ਪ੍ਰੋਗਰਾਮ ਅਤੇ ਈ-ਸਿੱਖਿਆ ਦੇ ਵਿਸ਼ੇ ਦੀ ਤਿਆਰੀ ਲਈ ਕੁਲ ਪ੍ਰਵਾਨਿਤ 7 ਕਰੋੜ ਰੁਪਏ ਵਿੱਚੋਂ 3.5 ਕਰੋੜ ਰੁਪਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਜਾਰੀ ਕੀਤੇ ਜਾ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button