ਜੰਮੂ ਕਸ਼ਮੀਰ ਦੇ ਸਾਬਕਾ ਗਵਰਨਰ ਜਗਮੋਹਨ ਦਾ ਦੇਹਾਂਤ, ਦਿੱਲੀ ‘ਚ ਲਏ ਆਖਰੀ ਸਾਹ
ਜੰਮੂ : ਜੰਮੂ ਕਸ਼ਮੀਰ ਦੇ ਸਾਬਕਾ ਗਵਰਨਰ ਜਗਮੋਹਨ ਦਾ ਦਿੱਲੀ ‘ਚ ਦੇਹਾਂਤ ਹੋ ਗਿਆ। ਉਹ 94 ਸਾਲ ਦੇ ਸਨ। ਜਗਮੋਹਨ ਜੰਮੂ ਕਸ਼ਮੀਰ ਦੇ ਗਵਰਨਰ ਰਹਿਣ ਤੋਂ ਇਲਾਵਾ ਕੇਂਦਰੀ ਮੰਤਰੀ ਵੀ ਰਹੇ ਸਨ। ਉਹ ਦਿੱਲੀ ਅਤੇ ਗੋਆ ਦੇ ਉਪਰਾਜਪਾਲ ਵੀ ਰਹੇ ਸਨ।ਦੱਸ ਦਈਏ ਕਿ ਉਹ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜ ਲੋਕਾਂ ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੋਦੀ ਨੇ ਟਵੀਟ ਕੀਤਾ,”ਜਗਨਮੋਹਨ ਜੀ ਦਾ ਦਿਹਾਂਤ ਸਾਡੇ ਰਾਸ਼ਟਰ ਲਈ ਇਕ ਬਹੁਤ ਵੱਡਾ ਨੁਕਸਾਨ ਹੈ। ਉਹ ਇਕ ਕੁਸ਼ਲ ਪ੍ਰਸ਼ਾਸਕ ਅਤੇ ਪ੍ਰਮੁੱਖ ਵਿਦਵਾਨ ਸਨ। ਉਨ੍ਹਾਂ ਨੇ ਦੇਸ਼ ਦੀ ਬਿਹਤਰੀ ਲਈ ਹਮੇਸ਼ਾ ਕੰਮ ਕੀਤਾ। ਬਤੌਰ ਮੰਤਰੀ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਕਈ ਨੀਤੀਆਂ ਬਣੀਆਂ। ਪਰਿਵਾਰ ਦੇ ਮੈਂਬਰਾਂ ਅਤੇ ਪ੍ਰਸ਼ੰਸਕਾਂ ਨਾਲ ਮੇਰੀ ਹਮਦਰਦੀ ਹੈ।”
ਹੁਣੇ ਹੁਣੇ ਆਈ ਵੱਡੀ ਖ਼ਬਰ !ਆਇਆ ਮੁੱਖ ਮੰਤਰੀ ਦਾ ਵੱਡਾ ਬਿਆਨ !ਖੁਸ਼ ਕਰਤੇ ਪੰਜਾਬ ਦੇ ਲੋਕ, ਸਿਹਤ ਮੰਤਰੀ ਵੀ ਹੈਰਾਨ !
ਜਗਮੋਹਨ ਨੇ ਬਤੌਰ ਨੌਕਰਸ਼ਾਹ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਉਨ੍ਹਾਂ ਨੂੰ ਸਖ਼ਤ ਅਤੇ ਕੁਸ਼ਲ ਪ੍ਰਸ਼ਾਸਕ ਦੇ ਰੂਪ ‘ਚ ਦੇਖਿਆ ਜਾਂਦਾ ਸੀ। ਉਨ੍ਹਾਂ ਨੇ ਦਿੱਲੀ ਦੇ ਉੱਪ ਰਾਜਪਾਲ ਦੇ ਰੂਪ ‘ ਚ ਵੀ ਕੰਮ ਕੀਤਾ। ਸਾਲ 1984 ‘ਚ ਉਨ੍ਹਾਂ ਨੂੰ ਜੰਮੂ ਕਸ਼ਮੀਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਸੋਗ ਜਤਾਇਆ ਅਤੇ ਕਿਹਾ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਦੇ ਰੂਪ ‘ਚ ਉਨ੍ਹਾਂ ਦੇ ਕਾਰਜਕਾਲ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
Jagmohan Ji’s demise is a monumental loss for our nation. He was an exemplary administrator and a renowned scholar. He always worked towards the betterment of India. His ministerial tenure was marked by innovative policy making. Condolences to his family and admirers. Om Shanti.
— Narendra Modi (@narendramodi) May 4, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.