Press ReleaseBreaking NewsD5 specialNewsPunjab

ਜਥੇਦਾਰ ਵੇਦਾਂਤੀ ਦੇ ਚਲਾਣੇ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਦੁੱਖ ਸਾਂਝਾ

ਹੋਰਨਾਂ ਪੰਥਕ ਸ਼ਖ਼ਸੀਅਤਾਂ ਨੇ ਵੀ ਜਥੇਦਾਰ ਵੇਦਾਂਤੀ ਦੇ ਗ੍ਰਹਿ ਵਿਖੇ ਪੁੱਜ ਕੇ ਪ੍ਰਗਟਾਈ ਹਮਦਰਦੀ
ਅੰਮ੍ਰਿਤਸਰ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਬੀਬੀ ਜਗੀਰ ਕੌਰ ਨੇ ਜਥੇਦਾਰ ਵੇਦਾਂਤੀ ਦੀ ਧਰਮਪਤਨੀ ਬੀਬੀ ਹਰਭਜਨ ਕੌਰ ਤੇ ਪਰਿਵਾਰਕ ਮੈਂਬਰ ਭਾਈ ਜਗਬੀਰ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਸਾਬਕਾ ਜਥੇਦਾਰ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੁੰਦਿਆਂ ਜਿਥੇ ਕਈ ਅਹਿਮ ਫੈਸਲੇ ਕੀਤੇ, ਉਥੇ ਹੀ ਉਨ੍ਹਾਂ ਨੇ ਸਾਰੀ ਜ਼ਿੰਦਗੀ ਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਨਾ ਭੁੱਲਣਯੋਗ ਯੋਗਦਾਨ ਪਾਇਆ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਜਥੇਦਾਰ ਵੇਦਾਂਤੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
ਜਥੇਦਾਰ ਵੇਦਾਂਤੀ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲੀਆਂ ਹੋਰਨਾਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਾਮ ਸਿੰਘ ਦਮਦਮੀ ਟਕਸਾਲ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਪ੍ਰੋ. ਵਰਿਆਮ ਸਿੰਘ, ਸ. ਇੰਦਰਜੀਤ ਸਿੰਘ ਗੋਗੋਆਣੀ, ਗਿਆਨੀ ਰਵੇਲ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਸਕੱਤਰ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਸ. ਸੁਖਬੀਰ ਸਿੰਘ ਸ਼ਾਮਲ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button