Breaking NewsD5 specialNewsPress ReleasePunjab
ਕੋਰੋਨਾ ਦੌਰਾਨ ਮਾਨਵਤਾ ਦੀ ਸੇਵਾ ਲਈ ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਸਨਮਾਨ
ਸ਼੍ਰੋਮਣੀ ਕਮੇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਬੀਬੀ ਜਗੀਰ ਕੌਰ ਦੇ ਨਾਂ ਭੇਜਿਆ ਪ੍ਰਸ਼ੰਸਾ ਪੱਤਰ
ਅੰਮ੍ਰਿਤਸਰ:ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕੋਰੋਨਾ ਮਹਾਂਮਾਰੀ ਦੌਰਾਨ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਂ ਪ੍ਰਸ਼ੰਸਾ ਪੱਤਰ ਭੇਜਿਆ ਗਿਆ ਹੈ। ਇਸ ਪ੍ਰਸ਼ੰਸਾ ਪੱਤਰ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਜ ਲਈ ਇਮਾਨਦਾਰੀ ਅਤੇ ਪ੍ਰਤੀਬੱਧਤਾ ਨਾਲ ਨਿਭਾਈਆਂ ਸੇਵਾਵਾਂ ਨੂੰ ਵਿਸ਼ੇਸ਼ ਤੌਰ ’ਤੇ ਉਭਾਰਿਆ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਬੀਤੇ ਸਾਲ ਤੋਂ ਹੀ ਸਿੱਖ ਸੰਸਥਾ ਨੇ ਜਿਥੇ ਲੋੜਵੰਦਾਂ ਲਈ ਲੰਗਰਾਂ ਦਾ ਪ੍ਰਬੰਧ ਕੀਤਾ, ਉਥੇ ਹੀ ਇਕਾਂਤਵਾਸ ਲਈ ਸਰਾਵਾਂ ਦੇ ਨਾਲ-ਨਾਲ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਵੀ ਵਿਸ਼ੇਸ਼ ਯਤਨ ਕੀਤੇ।
ਹੁਣ ਜਦੋਂ ਕੋਰੋਨਾ ਦੀ ਦੂਜੀ ਲਹਿਰ ਸਿਖ਼ਤ ’ਤੇ ਹੈ, ਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੂਰੇ ਪੰਜਾਬ ਅੰਦਰ ਕੋਰੋਨਾ ਮਰੀਜ਼ਾਂ ਨੂੰ ਮੈਡੀਕਲ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਦੇ ਚੱਲਦਿਆਂ ਹੀ ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਨੂੰ ਸਲਾਹੁੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪ੍ਰਸ਼ੰਸਾ ਪੱਤਰ ਭੇਜਿਆ ਗਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਮਾਨਵ ਭਲਾਈ ਕਾਰਜਾਂ ਵਿਚ ਅੱਗੇ ਰਹਿੰਦੀ ਹੈ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਕਾਰਜ ਕਰਦੀ ਰਹੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.