Breaking NewsD5 specialNewsPunjabTop News

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ : ਵਿਧਾਇਕ Sukhpal Singh Khaira Congres ‘ਚ ਹੋ ਸਕਦੇ ਹਨ ਸ਼ਾਮਿਲ

ਚੰਡੀਗੜ੍ਹ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਕਾਂਗਰਸ ‘ਚ ਸ਼ਾਮਿਲ ਹੋ ਸਕਦੇ ਹਨ। ਕੁਝ ਦਿਨਾਂ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਉਨ੍ਹਾਂ ਨੂੰ ਕਾਂਗਰਸ ‘ਚ ਸ਼ਾਮਿਲ ਕਰਵਾ ਸਕਦੇ ਹਨ। ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਪਹਿਲਾਂ ਵੀ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਸਨ ਪਰ 14 ਜਨਵਰੀ 2015 ਨੂੰ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਿਲ ਹੋ ਗਏ ਸਨ।

ਲਓ ਸਵੇਰੇ ਹੀ ਸੜਕਾਂ ‘ਤੇ ਆ ਗਏ ਲੋਕ !ਕਾਲੀਆਂ ਝੰਡੀਆਂ ਦੇਖ ਡਰੀ ਸਰਕਾਰ ! ਕਿਸਾਨਾਂ ਦੀ ਜਿੱਤ ਪੱਕੀ ?

ਜਿਸ ਤੋਂ ਬਾਅਦ ਉਹ 2017 ਵਿਧਾਨ ਸਭਾ ਚੋਣਾਂ ‘ਚ ਭੁਲੱਥ ਤੋਂ ਜਿੱਤ ਹਾਸਲ ਕਰ ਵਿਧਾਇਕ ਬਣੇ ਸਨ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਵਿਰੋਧੀ ਧਿਰ ਦੇ ਨੇਤਾ ਵੀ ਰਹਿ ਚੁੱਕੇ ਹਨ ਪਰ ਜਦੋਂ ਉਨ੍ਹਾਂ ਨੂੰ ਆਪ ਪਾਰਟੀ ਨੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਿਲ ਹੋਣ ਦੇ ਕਾਰਨ ‘ਆਪ’ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਸੀ। ਸੁਖਪਾਲ ਖਹਿਰਾ 2019 ‘ਚ ਬਠਿੰਡਾ ਤੋਂ ਲੋਕ ਸਭਾ ਚੋਣ ਵੀ ਲੜ ਚੁੱਕੇ ਹਨ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button