ਮਸ਼ਹੂਰ ਗਾਇਕਾ ਗੁਰਲੇਜ ਅਖਤਰ ਨੇ ਲਈ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ
ਚੰਡੀਗੜ੍ਹ : ਦੁਨੀਆ ਭਰ ‘ਚ ਕਹਿਰ ਮਚਾਉਣ ਤੋਂ ਬਾਅਦ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤੇ ਥੋੜ੍ਹੀ ਠੱਲ ਪੈਣੀ ਸ਼ੁਰੂ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਪਹਿਲਾਂ ਨਾਲੋਂ ਕਾਫ਼ੀ ਘੱਟ ਗਈ ਹੈ। ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ‘ਚ ਲੱਖਾਂ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਜਦੋਂਕਿ ਕਈ ਲੋਕ ਇਸ ਬੀਮਾਰੀ ਨਾਲ ਜੂਝ ਰਹੇ ਹਨ। ਅਜਿਹੇ ‘ਚ ਲੋਕਾਂ ਨੂੰ ਵੈਕਸੀਨ ਲਗਾਉਣ ਦੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਹੁਣ ਤੱਕ ਕਈ ਸੈਲੀਬ੍ਰੇਟੀਜ਼ ਵੀ ਕੋਰੋਨਾ ਵੈਕਸੀਨ ਲਗਵਾ ਚੁੱਕੇ ਹਨ।
ਪੰਜਾਬ ਦੇ ਆਹ ਸ਼ਹਿਰ ਦਾ ਹੋਇਆ ਬੁਰਾ ਹਾਲ ! ਲੋਕਾਂ ਦਾ ਰਹਿਣਾ ਹੋਇਆ ਔਖਾ !
ਪੰਜਾਬੀ ਗਾਇਕਾ ਗੁਰਲੇਜ ਅਖਤਰ ਨੇ ਵੀ ਹਾਲ ਹੀ ‘ਚ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਹੈ, ਜਿਸ ਦੀ ਇਕ ਤਸਵੀਰ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਲੇਜ ਅਖਤਰ ਕੋਰੋਨਾ ਵੈਕਸੀਨ ਦੀ ਡੋਜ਼ ਲੈਂਦੀ ਵਿਖਾਈ ਦੇ ਰਹੀ ਹੈ। ਗੁਰਲੇਜ ਅਖਤਰ ਨਾਲ ਉਸ ਦੇ ਪਤੀ ਕੁਲਵਿੰਦਰ ਕੈਲੀ ਵੀ ਨਜ਼ਰ ਆ ਰਹੇ ਹਨ।
🔴LIVE | ਕਿਸਾਨਾਂ ਨੇ ਦਿੱਤਾ ਕੇਂਦਰ ਨੂੰ ਝਟਕਾ,ਦਿਖਾਤੀ ਪਾਵਰ ! 33 ਬੀਜੇਪੀ ਦੇ MLA ਛੱਡਣਗੇ ਕੁਰਸੀ ? ਡਰੀ ਸਰਕਾਰ !
ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੀ ਹੈ। ਨਿੱਕੀ ਉਮਰ ‘ਚ ਗਾਇਕੀ ਦੇ ਸਫ਼ਰ ਦੀ ਸ਼ੁਰੂਆਤ ਕਰਨ ਵਾਲੀ ਗੁਰਲੇਜ ਅਖਤਰ ਦੇ ਗੀਤਾਂ ਨੂੰ ਲੋਕਾਂ ਵੱਲੋਂ ਰੱਜਵਾਂ ਪਿਆਰ ਮਿਲਦਾ ਹੈ। ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ।
View this post on Instagram
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.