Breaking NewsD5 specialNewsPunjabTop News

ਵਿਰੋਧੀਆਂ ‘ਤੇ ਵਰ੍ਹਦਿਆਂ, ਦੋ ਵਿਧਾਇਕ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ‘ਚ ਕਾਂਗਰਸ ਦੇ ਪੰਜ ਸੀਨੀਅਰ ਵਿਧਾਇਕ ਸਰਕਾਰ ਦੇ ਸਮਰਥਨ ‘ਚ ਆਏ ਸਾਹਮਣੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੀ ਕੈਬਨਿਟ ਵੱਲੋਂ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਕਦਮ ਦੀ ਸ਼ਲਾਘਾ ਕਰਦਿਆਂ ਕਾਂਗਰਸ ਦੇ ਪੰਜ ਸੀਨੀਅਰ ਵਿਧਾਇਕ ਸਰਕਾਰ ਦੇ ਸਮਰਥਨ ਵਿਚ ਸਾਹਮਣੇ ਆਏ ਹਨ ਅਤੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਨੀਤੀ ਅਨੁਸਾਰ ਲਿਆ ਗਿਆ ਹੈ ਜਿਸ ਤਹਿਤ ਅੱਤਵਾਦੀ ਪੀੜਤ ਪਰਿਵਾਰ, ਸੁਤੰਤਰਤਾ ਸੈਨਾਨੀ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਪੰਜਾਬ ਵਿੱਚ ਨੌਕਰੀਆਂ ਮਿਲਦੀਆਂ ਹਨ।
ਇੱਕ ਸਾਂਝੇ ਬਿਆਨ ਵਿੱਚ ਕੁਲਦੀਪ ਸਿੰਘ ਵੈਦ, ਬਲਵਿੰਦਰ ਸਿੰਘ ਲਾਡੀ, ਸੰਤੋਖ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਧਾਲੀਵਾਲ, ਅਤੇ ਸਤਕਾਰ ਕੌਰ ਸਣੇ 5 ਵਿਧਾਇਕਾਂ ਨੇ ਕਿਹਾ ਕਿ ਦੇਸ਼ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੀ ਰਾਖੀ ਲਈ ਸ਼ਹਾਦਤ ਪ੍ਰਾਪਤ ਕਰਨ ਵਾਲਿਆਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਦਾ ਫਰਜ਼ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਬੇਲੋੜੀ ਬਿਆਨਵਾਜੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਕਿਸਾਨਾਂ ਦੇ 26 ਦੇ ਐਲਾਨ ਤੋਂ ਡਰੀ ਸਰਕਾਰ!ਖੇਤੀਬਾੜੀ ਮੰਤਰੀ ਦਾ ਆਇਆ ਵੱਡਾ ਬਿਆਨ

ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਉਹ ਬਿਨ੍ਹਾਂ ਵਜ੍ਹਾ ਅੱਤਵਾਦੀ ਪੀੜਤ ਪਰਿਵਾਰਾਂ, ਸੁਤੰਤਰਤਾ ਸੈਨਾਨੀਆਂ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਲੋਕਾਂ ਦਾ ਨਿਰਾਦਰ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰੇਕ ਅਜਿਹੇ ਪਰਿਵਾਰਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਜਿਨ੍ਹਾਂ ਦੇ ਮੈਂਬਰ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਕੌਮ ਲਈ ਜਾਨ ਗੁਆਉਂਦੇ ਹਨ, ਉਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਸਾਡੀ ਸਰਕਾਰ ਹਮੇਸ਼ਾ ਅਜਿਹੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਇਹ ਇਤਿਹਾਸਕ ਫੈਸਲਾ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button