Breaking NewsD5 specialNewsPunjabTop News

ਮੁੱਖ ਮੰਤਰੀ ਵੱਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ (72) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।

🔴LIVE| ਅਰਵਿੰਦ ਕੇਜਰੀਵਾਲ ਨੇ ਫਿਰ ਕੀਤਾ ਵੱਡਾ ਐਲਾਨ ! ਖੁਸ਼ ਕੀਤੇ ਲੋਕ !

ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, ”ਮੈਨੂੰ ਮੁਹੰਮਦ ਇਜ਼ਹਾਰ ਆਲਮ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ ਜਿਨ੍ਹਾਂ ਨੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਈ।” ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਉਨ੍ਹਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button