ਮੋਹਾਲੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ‘ਤੇ ਲਾਠੀਚਾਰਜ ਦੀ ਆਪ ਨੇ ਕੀਤੀ ਨਿਖੇਧੀ
ਕੈਪਟਨ ਸਰਕਾਰ ‘ਚ ਅਧਿਆਪਕਾਂ ‘ਤੇ ਹੋ ਰਹੇ ਅੱਤਿਆਚਾਰ ਬਾਦਲ ਸਰਕਾਰ ਵਿੱਚ ਵੀ ਹੋਏ: ਹਰਪਾਲ ਸਿੰਘ ਚੀਮਾ
ਕਾਂਗਰਸ ਦੀ ਲੜਾਈ ਕਾਰਨ ਕੈਪਟਨ ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵੱਲ ਨਹੀਂ ਦੇ ਰਹੇ ਧਿਆਨ
ਚੰਡੀਗੜ੍ਹ:ਆਮ ਆਦਮੀ ਪਾਰਟੀ ਆਪ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੋਹਾਲੀ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ‘ਤੇ ਪੁਲੀਸ ਵੱਲੋਂ ਕੀਤੀ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ ਹੈ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੱਚੇ ਅਧਿਆਪਕਾਂ ‘ਤੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾਰਾਂ, ਔਰਤਾਂ ਦੇ ਕੱਪੜੇ ਫਾੜਨਾ ਅਤੇ ਡਾਗਾਂ ਦੀ ਵਰਤੋਂ ਕਰਨਾ ਬਹੁਤ ਹੀ ਨਿੰਦਣਯੋਗ ਹੈ।ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 15 ਸਾਲਾਂ ਤੋਂ ਕੰਮ ਕਰੇ ਅਧਿਆਪਕ ਕੱਚੇ ਤੌਰ ‘ਤੇ ਨਾਮਾਤਰ ਤਨਖ਼ਾਹਾਂ ‘ਤੇ ਕੰਮ ਕਰਨ ਲਈ ਮਜ਼ਬੂਰ ਹਨ। ਉਨਾਂ ਕਿਹਾ ਕਿ ਇਹ ਅਧਿਆਪਕ ਪੰਜਾਬ ਸਰਕਾਰ ਤੋਂ ਵਾਅਦੇ ਅਨੁਸਾਰ ਪੱਕੇ ਕਰਨ ਦੀ ਮੰਗ ਕਰ ਰਹੇ ਹਨ, ਕੋਈ ਜ਼ੁਲਮ ਨਹੀਂ ਕਰ ਰਹੇ।
ਹੁਣੇ ਆਈ ਖੁਸ਼ੀ ਦੀ ਖ਼ਬਰ !ਸਰਕਾਰ ਨੇ ਮੰਨੀਆਂ ਮੰਗਾਂ!
ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਏਆਈਈ, ਐਸਟੀਆਰ ਅਤੇ ਹੋਰ ਕੱਚੇ ਅਧਿਆਪਕਾਂ ਨੇ ਆਪਣੇ ਜੀਵਨ ਦਾ ਲੰਮਾਂ ਸਮਾਂ ਸਰਕਾਰੀ ਸਕੂਲਾਂ ਵਿੱਚ ਸੇਵਾ ਕਰਦਿਆਂ ਗੁਜਾਰ ਦਿੱਤਾ ਹੈ ਅਤੇ ਉਨਾਂ ਨੂੰ ਮਾਤਰ 5 ਹਜ਼ਾਰ ਤੋਂ 10 ਹਜ਼ਾਰ ਰੁਪਏ ਤਨਖਾਹ ਵਜੋਂ ਮਿਲਦੇ ਹਨ। ਜੋ ਇੱਕ ਵਿਕਸਤ ਸੂਬੇ ਦੀ ਸਰਕਾਰ ਲਈ ਸ਼ਰਮ ਦੀ ਗੱਲ ਹੈ।ਚੀਮਾ ਨੇ ਕਿਹਾ ਕਿ ਕੈਪਟਨ ਤੋਂ ਪਹਿਲਾਂ ਬਾਦਲਾਂ ਦੀ ਸਰਕਾਰ ਵੇਲੇ ਕੱਚੇ ਅਧਿਆਪਕਾਂ ਨੇ ਪੱਕੇ ਕਰਨ ਲਈ ਸੰਘਰਸ਼ ਕੀਤਾ ਸੀ ਅਤੇ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾਂ ਦੇ ਧਰਨੇ ਵਿੱਚ ਆ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਨ ‘ਤੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ, ਪਰ ਹੁਣ ਕੈਪਟਨ ਦੀ ਸਰਕਾਰ ਵਾਅਦੇ ਪੂਰੇ ਕਰਨ ਦੀ ਥਾਂ ਅਧਿਆਪਕਾਂ ‘ਤੇ ਅੱਤਿਆਚਾਰ ਕਰ ਰਹੀ ਹੈ। ਉਨਾਂ ਕਿਹਾ ਬਾਦਲਾਂ ਦੀ ਸਰਕਾਰ ਵੇਲੇ ਵੀ ਇਸੇ ਤਰਾਂ ਅਧਿਆਪਕਾਂ ‘ਤੇ ਅੱਤਿਆਚਾਰ ਕੀਤੇ ਗਏ ਸਨ।
ਚੜੂਨੀ ਦੇ ਬਿਆਨ ‘ਤੇ ਤੱਤੇ ਹੋਏ ਕਿਸਾਨ!ਹੋ ਗਿਆ ਓਹੀ ਕੰਮ, ਜੋ ਚਾਹੁੰਦੀ ਸੀ ਸਰਕਾਰ!
ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਵਿਭਾਗਾਂ ਦੇ ਪੁਨਰਗਠਨ ਦੇ ਨਾਂਅ ‘ਤੇ ਹਜ਼ਾਰਾਂ ਸਰਕਾਰੀ ਨੌਕਰੀਆਂ ਖ਼ਤਮ ਕਰ ਦਿੱਤੀਆਂ ਹਨ। ਕਾਂਗਰਸ ਦੀ ਅੰਦਰੂਨੀ ਲੜਾਈ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਵਿੱਚ ਰੁਝੇ ਹੋਏ ਰਹਿੰਦੇ ਹਨ ਅਤੇ ਉਨਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ। ਚੀਮਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸੰਘਰਸ਼ ਕਰ ਰਹੇ ਅਧਿਆਪਕਾਂ ‘ਤੇ ਪੁਲੀਸ ਅੱਤਿਆਚਾਰ ਬੰਦ ਕੀਤਾ ਜਾਵੇ ਅਤੇ ਅਧਿਆਪਕਾਂ ਦੀ ਮੰਗਾਂ ਮੰਨ ਕੇ ਉਨਾਂ ਨੂੰ ਪੱਕੇ ਕੀਤਾ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.