Breaking NewsD5 specialNewsPress ReleasePunjab

ਇਤਿਹਾਸ ਤੇ ਵਿਰਾਸਤ ਨਾਲ ਸਬੰਧਤ ਹੋਣ ’ਤੇ ਇਮਾਰਤ ਨੂੰ ਰੱਖਿਆ ਜਾਵੇਗਾ ਸੁਰੱਖਿਅਤ-ਬੀਬੀ ਜਗੀਰ ਕੌਰ

ਸ੍ਰੀ ਦਰਬਾਰ ਸਾਹਿਬ ਵਿਖੇ ਕਾਰਸੇਵਾ ਦੌਰਾਨ ਮਿਲੀ ਇਮਾਰਤ ਦਾ ਮਾਮਲਾ:

ਅੰਮ੍ਰਿਤਸਰ:ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇੜੇ ਚੱਲ ਰਹੀ ਜੋੜਾ ਘਰ ਦੇ ਨਿਰਮਾਣ ਦੀ ਸੇਵਾ ਦੌਰਾਨ ਖੁਦਾਈ ਕਰਦਿਆਂ ਸਾਹਮਣੇ ਆਏ ਇਮਾਰਤ ਦੇ ਪੁਰਾਣੇ ਢਾਂਚੇ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਇਹ ਇਮਾਰਤੀ ਢਾਂਚਾ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ ਹੋਇਆ ਤਾਂ ਇਸ ਨੂੰ ਜਰੂਰ ਸੁਰੱਖਿਅਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨ ਖੁਦਾਈ ਕਰਦਿਆਂ ਪੁਰਾਤਨ ਦਿੱਖ ਵਾਲੇ ਕੁਝ ਕਮਰੇ ਸਾਹਮਣੇ ਆਏ ਹਨ, ਜੋ ਨਿੱਕੀ ਇੱਟ ਦੇ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੀ ਪੁਰਾਤਨਤਾ ਅਤੇ ਇਤਿਹਾਸਕਤਾ ਸਬੰਧੀ ਮਾਹਿਰਾਂ ਦੀ ਰਾਇ ਲਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਹਿਰਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਹੋਰ ਮਾਹਿਰਾਂ ਅਤੇ ਇਤਿਹਾਸਕਾਰਾਂ ਦੀਆਂ ਵੀ ਸੇਵਾਵਾਂ ਲਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪੁਰਾਤਤਵ ਵਿਭਾਗ ਰਾਹੀਂ ਪਤਾ ਲਗਾਉਣ ਲਈ ਵੀ ਕਿਹਾ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਰਸੇਵਾ ਦੌਰਾਨ ਸਾਹਮਣੇ ਆਈ ਇਮਾਰਤ ਦੇ ਢਾਂਚੇ ਬਾਰੇ ਕੁਝ ਲੋਕ ਜਾਣਬੁਝ ਕੇ ਮੁੱਦਾ ਬਣਾ ਰਹੇ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਲਈ ਸੇਵਾਵਾਂ ਕਰ ਰਹੀ ਹੈ। ਸਮੇਂ ਦੀ ਲੋੜ ਅਨੁਸਾਰ ਸੰਗਤਾਂ ਦੀ ਸਹੂਲਤ ਲਈ ਕਾਰਜ ਕਰਨੇ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ। ਇਸੇ ਤਹਿਤ ਹੀ ਇਸ ਜੋੜਾ ਘਰ ਦਾ ਵੀ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਜੇਕਰ ਕਾਰਸੇਵਾ ਦੌਰਾਨ ਕੋਈ ਪੁਰਾਣੀ ਇਮਾਰਤ ਦਿਖਾਈ ਦਿੱਤੀ ਹੈ ਤਾਂ ਇਸ ਦਾ ਮੰਤਵ ਹਰਗਿਜ ਇਹ ਨਹੀਂ ਹੈ ਕਿ ਉਸ ਨੂੰ ਢਾਹ ਦਿੱਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਓਐਸਡੀ ਡਾ. ਸੁਖਬੀਰ ਸਿੰਘ, ਡਾ. ਅਮਰੀਕ ਸਿੰਘ ਲਤੀਫਪੁਰ ਤੇ ਹੋਰ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button