Breaking NewsD5 specialIndiaNewsPunjabTop News

ਚੰਡੀਗੜ੍ਹ ਪਹੁੰਚੇ ਹਰੀਸ਼ ਰਾਵਤ

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚ ਚੁੱਕੇ ਹਨ। ਅੱਜ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ‘ਚ ਚਲ ਰਹੇ ਕਲੇਸ਼ ਨੂੰ ਲੈ ਕੇ ਮੁਲਾਕਾਤ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ‘ਚ ਲੰਬੇ ਸਮੇਂ ਤੋਂ ਬਵਾਲ ਮਚਿਆ ਹੋਇਆ ਹੈ। ਇਸ ਬਵਾਲ ਨੂੰ ਖਤਮ ਕਰਨ ਲਈ ਪਾਰਟੀ ਦੇ ਪ੍ਰਦੇਸ਼ ਇਕਾਈ ਇੰਚਾਰਜ ਹਰੀਸ਼ ਰਾਵਤ ਪੂਰੀ ਕੋਸ਼ਿਸ਼ ਕਰ ਰਹੇ ਹਨ।

🔴LIVE | ਕਿਸਾਨਾਂ ਲਈ ਪੁਲਿਸ ਅੱਗੇ ਅੜਿਆ ਕੇਜਰੀਵਾਲ! ਅਕਾਲੀਆਂ ਦਾ ਨਵਾਂ ਗਠਜੋੜ! ਬੇਅਦਬੀ ਮਾਮਲੇ ‘ਤੇ ਸੁਖਬੀਰ ਦਾ ਬਿਆਨ!

ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਹਰੀਸ਼ ਰਾਵਤ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਅਤੇ ਉਸ ਤੋਂ ਬਾਅਦ ਇਸ ਮਾਮਲੇ ’ਚ ਯੂ-ਟਰਨ ਲਿਆ ਗਿਆ, ਉਸ ਤੋਂ ਸਪੱਸ਼ਟ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਵਤ ਨੂੰ ਕਿਹਾ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਸਾਰੀਆਂ ਗਲਤ ਫ਼ਹਿਮੀਆਂ ਨੂੰ ਦੂਰ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਸੋਨੀਆ ਗਾਂਧੀ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ ਅਤੇ ਸਿੱਧੂ ਦੇ ਨਾਂ ਉਛਾਲੇ ਜਾਣ ’ਤੇ ਆਪਣਾ ਵਿਰੋਧ ਪ੍ਰਗਟਾਇਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button