ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਕੈਂਪ ‘ਤੇ ਹਮਲਾ
ਨਵੀਂ ਦਿੱਲੀ : ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ 8 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਡਟੇ ਹੋਏ ਹਨ। ਇਸ ਦਰਮਿਆਨ ਟਿਕਰੀ ਬਾਰਡਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਕੈਂਪ ’ਤੇ ਹਮਲਾ ਹੋਇਆ ਹੈ। ਰੁਲਦੂ ਸਿੰਘ ਮਾਨਸਾ ਦੀ ਟਰਾਲੀ ਦੀ ਵੀ ਭੰਨ ਤੋੜ ਕੀਤੀ ਗਈ ਅਤੇ ਟਰਾਲੀ ‘ਚ ਪਏ ਦੋ ਕਿਸਾਨਾਂ ਉਪਰ ਹਮਲਾ ਕੀਤਾ ਗਿਆ। ਜਿਸ ਵਿਚ ਦੋ ਕਿਸਾਨਾਂ ਦੇ ਫੱਟੜ ਹੋਣ ਦੀ ਜਾਣਕਾਰੀ ਮਿਲੀ ਹੈ। ਜਥੇਬੰਦੀ ਅਨੁਸਾਰ ਹਮਲਾਵਰ ਕੁੱਟਮਾਰ ਤੋਂ ਬਾਅਦ ਫ਼ਰਾਰ ਹੋ ਗਏ ਹਨ।
🔴LIVE| ਤੋਮਰ ਦੇ ਬਿਆਨ ‘ਤੇ ਭੜਕੇ ਕਿਸਾਨ ! ਕੀਤਾ ਨਵਾਂ ਐਲਾਨ ! ਹੁਣ ਹੋਵੇਗੀ ਗੱਲ ਆਰ ਜਾਂ ਪਾਰ !
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਅੱਜ ਮਾਨਸਾ ਆ ਕੇ ਦੱਸਿਆ ਕਿ ਉਹ ਹਮਲੇ ਤੋਂ ਸਿਰਫ 40 ਮਿੰਟ ਪਹਿਲਾਂ ਹੀ ਕੈਂਪ ਵਿਚ ਟਰਾਲੀ ਕੋਲ ਗੇੜਾ ਮਾਰ ਕੇ ਆਏ ਸਨ ਪਰ ਉਨ੍ਹਾਂ ਦੇ ਆਉਣ ਦੇ ਕੁਝ ਸਮੇਂ ਬਾਅਦ ਇਹ ਘਟਨਾ ਵਾਪਰੀ ਹੈ । ਉਨ੍ਹਾਂ ਕਿਹਾ ਕਿ ਉਹ ਰਾਤ ਨੂੰ 11 ਵਜੇ ਛਿੰਦਵਾੜਾ ਐਕਸਪ੍ਰੈਸ ਟ੍ਰੇਨ ਰਾਹੀਂ ਮਾਨਸਾ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਹਮਲਾ ਰੁਲਦੂ ਸਿੰਘ ਮਾਨਸਾ ‘ਤੇ ਕੀਤਾ ਗਿਆ ਜਾਪਦਾ ਹੈ ਪਰ ਉਹ ਉਸ ਵੇਲੇ ਉਥੇ ਨਹੀਂ ਸਨ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿਚ ਮਾਨਸਾ ਨੇੜਲੇ ਪਿੰਡ ਤਾਮਕੋਟ ਦੇ ਗੁਰਵਿੰਦਰ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਹਨ,ਜੋ ਇਸ ਵੇਲੇ ਰੋਹਤਕ ਦੇ ਹਸਪਤਾਲ ਵਿਖੇ ਦਾਖਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਦੋ ਜਣਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ।
BIG BREAKING ਕਿਸਾਨਾਂ ਨੇ ਘੇਰਿਆ ਭਾਜਪਾ ਪ੍ਰਧਾਨ ! ਕਿਸਾਨਾਂ ਦਾ ਪੁਲਿਸ ਨਾਲ ਪਿਆ ਪੇਚਾ !D5 Channel Punjabi
ਓਧਰ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਉਨ੍ਹਾਂ ਦੇ ਕੈਂਪ’ਤੇ ਹਮਲਾ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਕ ਵਿਅਕਤੀ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਰੋਹਤਕ ਪੀ. ਜੀ. ਆਈ. ’ਚ ਦਾਖ਼ਲ ਕਰਵਾਇਆ। ਪੁਲਿਸ ਨੇ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸੇ ਦੌਰਾਨ ਹੀ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਦੇ ਕੈਂਪ ‘ਤੇ ਹਮਲਾ ਕਰਨ ਦੀ ਪੰਜਾਬ ਕਿਸਾਨ ਯੂਨੀਅਨ, ਸੀ.ਪੀ.ਆਈ (ਐਮ. ਐਲ.) ਲਿਬਰੇਸ਼ਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਲਓ ਜੀ ਹੁਣ ਘੇਰ ਲਿਆ ਸਿਹਤ ਮੰਤਰੀ ! ਗੱਡੀ ਨੂੰ ਪਾਇਆ ਘੇਰਾ ! ਭਖਿਆ ਮਾਹੌਲ ! D5 Channel Punjabi
ਰੁਲਦੂ ਸਿੰਘ ਮਾਨਸਾ ਨੇ ਸੰਯੁਕਤ ਮੋਰਚੇ ਤੋਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ ਨਹੀਂ ਤਾਂ ਕਿਸਾਨ ਆਗੂਆਂ ‘ਤੇ ਅਜਿਹੇ ਹਮਲੇ ਹੋਰ ਵੀ ਵੱਧ ਸਕਦੇ ਹਨ ਅਤੇ ਕਿਸਾਨੀ ਘੋਲ ਨੂੰ ਅਸਫ਼ਲ ਕਰਨ ‘ਚ ਲੱਗੀਆਂ ਤਾਕਤਾਂ ਆਪਣੇ ਮਨਸੂਬਿਆਂ ‘ਚ ਕਾਮਯਾਬ ਹੋ ਸਕਦੀਆਂ ਹਨ। ਦੱਸ ਦੇਈਏ ਕਿ ਰੁਲਦੂ ਸਿੰਘ ਮਾਨਸਾ ਨੇ ਹਾਲ ਹੀ ’ਚ ਭੜਕਾਊ ਭਾਸ਼ਣ ਦਿੱਤਾ ਸੀ, ਜਿਸ ਕਾਰਨ ਸੰਯੁਕਤ ਕਿਸਾਨ ਮੋਰਚਾ ਨੇ ਰੁਲਦੂ ਨੂੰ 15 ਦਿਨਾਂ ਲਈ ਸਸਪੈਂਡ ਕਰ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.