Breaking NewsD5 specialNewsPunjabTop News

ਅੱਜ ਜਲੰਧਰ ‘ਚ ਹੋਣਗੇ ਕਾਂਗਰਸ ਨਵਨਿਯੁਕਤ ਪ੍ਰਦੇਸ਼ ਪ੍ਰਧਾਨ ਸਿੱਧੂ

ਜਲੰਧਰ : ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ‘ਤੇ ਤਾਜਪੋਸ਼ੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ 2 ਕੈਬਨਿਟ ਮੰਤਰੀਆਂ ਦੇ ਨਾਲ ਹਾਈਕਮਾਨ ਨਾਲ ਮੁਲਾਕਾਤ ਕਰਨ ਦਿੱਲੀ ਪੁੱਜੇ। ਹਾਲਾਂਕਿ ਉਨ੍ਹਾਂ ਦੀ ਕਿਸੇ ਨਾਲ ਮੁਲਾਕਾਤ ਸੰਭਵ ਨਹੀਂ ਹੋ ਸਕੀ ਅਤੇ ਉਹ ਦੇਰ ਰਾਤ ਨੂੰ ਵਾਪਸ ਪਰਤ ਆਏ। ਕਾਂਗਰਸੀ ਨੇਤਾ ਰਾਹੁਲ ਗਾਂਧੀ ਦੇ ਰੁਝੇਵਿਆਂ ਦੇ ਕਾਰਨ ਇਨ੍ਹਾਂ ਨੇਤਾਵਾਂ ਦੀ ਮੁਲਾਕਾਤ ਨਹੀਂ ਹੋ ਸਕੀ। ਅੱਜ ਉਹ ਜਲੰਧਰ ‘ਚ ਹੋਣਗੇ।

🔴LIVE| ਕੇਂਦਰ ਦਾ ਕਿਸਾਨਾਂ ਨੂੰ ਵੱਡਾ ਝਟਕਾ, ਆਇਆ ਤੋਮਰ ਦਾ ਬਿਆਨ! ਪੁਲਿਸ ਨੇ ਚੱਕ-ਚੱਕ ਬੱਸਾਂ ‘ਚ ਸੁੱਟੇ ਅਕਾਲੀ ਵਰਕਰ!

ਸਿੱਧੂ ਬੁੱਧਵਾਰ ਦੁਪਹਿਰ ਦਿੱਲੀ ਲਈ ਰਵਾਨਾ ਹੋ ਗਏ, ਜਦੋਂ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਮੰਗਲਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ। ਪੰਜਾਬ ‘ਚ ਸੰਭਾਵੀ ਮੰਤਰੀ ਮੰਡਲ ‘ਚ ਫੇਰਬਦਲ ਅਤੇ 3 ਮੰਤਰੀਆਂ ‘ਤੇ ਲੱਗ ਰਹੇ ਭ੍ਰਿਸ਼ਟਾਚਾਰ ਦੇ ਆਰੋਪਾਂ ਨੂੰ ਧਿਆਨ ‘ਚ ਰੱਖਦੇ ਹੋਏ ਰਾਹੁਲ ਗਾਂਧੀ ਦੇ ਨਾਲ ਸਿੱਧੂ ਦੀ ਬੈਠਕ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਸੀ ਕਿਉਂਕਿ ਵਿਰੋਧੀ ਪੱਖ ਨੇ ਇਨ੍ਹਾਂ ਮੰਤਰੀਆਂ ਨੂੰ ਬਰਖਾਸਤ ਕੀਤੇ ਜਾਣ ਦੀ ਮੰਗ ਤੇਜ਼ ਕਰ ਦਿੱਤੀ ਹੈ।

Big Breaking ! Punjab ‘ਚ ਆਇਆ ਹੜ੍ਹ ? ਸਰਕਾਰ ਲਈ ਪੈਦਾ ਹੋਈ ਨਵੀਂ ਮੁਸੀਬਤ ! Kisana ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਦੱਸ ਦਈਏ ਕਿ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਅਤੇ ਚਾਰੋਂ ਕਾਰਜਕਾਰੀ ਪ੍ਰਧਾਨਾਂ ਦੀ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਬੈਠਕ ਹੋਈ ਸੀ। ਬੈਠਕ ‘ਚ ਸਿੱਧੂ ਨੇ ਹਾਈਕਮਾਨ ਨੂੰ ਦਿੱਤੇ ਗਏ 18 ਪੁਆਇੰਟ ਪ੍ਰੋਗਰਾਮ ਨੂੰ ਦਰਕਿਨਾਰ ਕਰ 5 ਮੁਖ ਵਾਅਦਿਆਂ ਨੂੰ ਪੂਰਾ ਕਰਨ ਲਈ ਕੈਪਟਨ ਨੂੰ ਪੱਤਰ ਦਿੱਤਾ ਸੀ, ਜਿਸ ਦੇ ਜਵਾਬ ‘ਚ ਮੁੱਖਮੰਤਰੀ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਪੰਜਾਂ ਬਿੰਦੂਆਂ ‘ਤੇ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਮੌਕੇ ਦੀ ਨਜਾਕਤ ਨੂੰ ਦੇਖਦੇ ਹੋਏ ਮੁੱਖਮੰਤਰੀ ਨੇ ਅੱਜ ਹੀ ਬਿਜਲੀ ਖਰੀਦ ਸਮਝੌਤੇ ਨੂੰ ਰੱਦ ਕਰਨ ਜਾਂ ਫਿਰ ਮੁੜਵਿਚਾਰ ਲਈ ਪੀਐਸਪੀਸੀਐਲ ਨੂੰ ਆਦੇਸ਼ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button