‘ਪੰਜਾਬ ‘ਚ ਬਿਜਲੀ ਮੁੱਦੇ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਨਹੀਂ ਬਣਾਇਆ ਜਾ ਸਕਦਾ ਬੇਵਕੂਫ਼’
ਅੰਮ੍ਰਿਤਸਰ : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਉੱਥੇ ਉਨ੍ਹਾਂ ਨੇ ਆਪਣੇ ਅੰਦਾਜ਼ ਨਾਲ ਪੰਜਾਬ ਸਰਕਾਰ ਅਤੇ ਹੋਰ ਪਾਰਟੀਆਂ ‘ਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਨੇ ਬਿਜਲੀ ਦੇ ਮੁੱਦੇ ‘ਤੇ ਬੋਲਦੇ ਹੋਏ ਕਿਹਾ ਕਿ ਅਸੀਂ ਲੋਕਾਂ ਨੂੰ ਬਿਜਲੀ ਦੇ ਮੁੱਦੇ ‘ਤੇ ਬੇਵਕੂਫ਼ ਨਹੀਂ ਬਣਾ ਸਕਦੇ।
Farmers Protest ਕਿਸਾਨਾਂ ਦੇ ਟਰੈਕਟਰ ਦਿੱਲੀ ਵੱਲ ਨੂੰ ਸਿੱਧੇ ! ਟੁੱਟਣਗੇ ਬੈਰੀਕੇਡ ? D5 Channel Punjabi
ਉਨ੍ਹਾਂ ਦਾ ਕਹਿਣਾ ਸੀ ਕਿ ਚਾਹੇ ਉਹ ਸਾਡੀ ਸਰਕਾਰ ਹੋਵੇ ਜਾਂ ਉਹ ਅਕਾਲੀ ਦਲ ਹੋਵੇ ਜਾਂ ਫਿਰ ਆਮ ਆਦਮੀ ਪਾਰਟੀ। ਉਨ੍ਹਾਂ ਦਾ ਕਹਿਣਾ ਸੀ ਕਿ ਲੋਕ ਬਹੁਤ ਸਿਆਣੇ ਹੋ ਚੁੱਕੇ ਹਨ ਅਤੇ ਲੋਕ ਆਪਣੀ ਮੱਤ ਦਾ ਇਸਤੇਮਾਲ ਬੜੇ ਧਿਆਨ ਨਾਲ ਕਰਦੇ ਹਨ। ਇਸ ਮੌਕੇ ਪੰਜਾਬ ‘ਚ ਹੋ ਰਹੀ ਗੈਂਗਵਾਰ ਨੂੰ ਲੈ ਕੇ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੀ ਇਸ ਮਾਮਲੇ ਨੂੰ ਲੈ ਕੇ ਚਿੰਤਤ ਹੈ ਅਤੇ ਪੁਲਿਸ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.