Breaking NewsD5 specialNewsPunjabTop News

ਵੱਡੀ ਖ਼ਬਰ: ਕਿਸਾਨ ਯੂਨੀਅਨ ਅਤੇ ਸਰਕਾਰ ਦਰਮਿਆਨ ਸਮਝੌਤਾ, ਸਰਕਾਰ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਹੋਈ ਸਹਿਮਤ

ਚੰਡੀਗੜ੍ਹ: ਜਲੰਧਰ ਵਿੱਚ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ ਵਿੱਚ ਦੋਵਾਂ ਵਿਚਕਾਰ ਸਮਝੌਤਾ ਹੋਇਆ ਹੈ। ਸਰਕਾਰ ਕਿਸਾਨਾਂ ਲਈ ਗੰਨੇ ਦੀਆਂ ਕੀਮਤਾਂ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਕਰਨ ਲਈ ਸਹਿਮਤ ਹੋ ਗਈ ਹੈ। ਹੁਣ ਕਿਸਾਨ ਯੂਨੀਅਨ ਜਲਦ ਹੀ ਜਲੰਧਰ ਹਾਈਵੇਅ ਅਤੇ ਰੇਲਵੇ ਟਰੈਕ ਤੋਂ ਧਰਨਾ ਚੁੱਕ ਲਵੇਗੀ।

Farmers Protest ਨਵਜੋਤ ਸਿੱਧੂ ਦਵਾਊ ਕਿਸਾਨਾਂ ਦਾ ਹੱਕ ! ਕਿਸਾਨੀ ਮਸਲੇ ਦਾ ਨਿਕਲੂ ਹੱਲ! D5 Channel Punjabi

ਦੱਸ ਦੇਈਏ ਕਿ ਅੱਜ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਨੂੰ ਵੀ ਅਪੀਲ ਕੀਤੀ ਸੀ ਕਿ ਗੁਆਂਡੀ ਸੂਬਿਆਂ ਦੀ ਤਰਜ਼ ‘ਤੇ ਗੰਨੇ ਦੀ ਐਸ.ਏ.ਪੀ. ਨੂੰ ਵਧਾ ਕੇ ਘੱਟੋ ਘੱਟ 360 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੀ ਗੰਨੇ ਦੀ ਫਸਲ ਦੇ ਭਾਅ ਦੇ ਸਬੰਧ ਵਿੱਚ ਸਰਕਾਰ ਨੂੰ ਅਪੀਲ ਵੀ ਕਰ ਰਹੇ ਸਨ। ਜਿਸ ਤੋਂ ਬਾਅਦ ਅੱਜ ਸਰਕਾਰ ਅਤੇ ਕਿਸਾਨ ਯੂਨੀਅਨ ਵਿਚਕਾਰ ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਸਮਝੌਤਾ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button