Breaking NewsD5 specialNewsPunjabTop News
ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਖਡੂਰ ਸਾਹਿਬ ਦੀਆਂ ਸੰਗਤਾਂ ਵੱਲੋਂ 232 ਕੁਇੰਟਲ ਕਣਕ ਭੇਟ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੰਗਤਾਂ ਆਪਣੀ ਕਿਰਤ ਕਮਾਈ ਵਿਚੋਂ ਸ਼ਰਧਾ ਨਾਲ ਰਸਦਾਂ ਭੇਟ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ। ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਦੀਆਂ ਸੰਗਤਾਂ ਵੱਲੋਂ 232 ਕੁੁਇੰਟਲ 30 ਕਿਲੋ ਕਣਕ ਭੇਟ ਕੀਤੀ। ਇਸ ਮੌਕੇ ਸ. ਗੁਰਬਚਨ ਸਿੰਘ ਕਰਮੂੰਵਾਲਾ ਸਮੇਤ ਆਈਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਸ. ਰਾਜਿੰਦਰ ਸਿੰਘ ਮਹਿਤਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਦਰਸ਼ਨ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਸਿੱਖ ਧਰਮ ’ਚ ਲੰਗਰ ਮਰਯਾਦਾ ਦਾ ਦੁਨੀਆਂ ਦੇ ਇਤਿਹਾਸ ਅੰਦਰ ਮਹੱਤਵਪੂਰਨ ਸਥਾਨ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਿਖੇ ਸੇਵਾ ਕਰਨ ਦਾ ਸੁਭਾਗ ਅਥਾਹ ਖੁਸ਼ੀ ਤੇ ਅਨੰਦ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੀਆਂ ਸੰਗਤਾਂ ਆਪਣੀ ਕਿਰਤ ਵਿਚੋਂ ਲੰਗਰ ਵਿਚ ਸੇਵਾ ਪਾ ਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੀਆਂ ਹਨ। ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਲੈ ਕੇ ਪੁੱਜੀਆਂ ਸੰਗਤਾਂ ਵਿਚ ਸ. ਸੁਰਿੰਦਰ ਸਿੰਘ ਕਰਮੂਵਾਲਾ, ਸ. ਮਨਜੀਤ ਸਿੰਘ ਪੱਖੂਪੁਰਾ, ਸ. ਸੁਰਜੀਤ ਸਿੰਘ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ, ਸ. ਹਰਦੇਵ ਸਿੰਘ, ਸ. ਭੁਪਿੰਦਰ ਸਿੰਘ ਸਰਹਾਲੀ, ਸ. ਰਣਜੀਤ ਸਿੰਘ ਕਲਕੱਤੇ ਵਾਲਾ, ਸ. ਸਤਨਾਮ ਸਿੰਘ ਸਰਹਾਲੀ, ਸ. ਹਰਭਜਨ ਸਿੰਘ ਸਰਹਾਲੀ, ਸ. ਜਸਪਾਲ ਸਿੰਘ ਕਾਲਾ ਸਮੇਤ ਹੋਰ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.