ਐਮੀ ਵਿਰਕ ਤੇ ਉਨ੍ਹਾਂ ਦੀ ਟੀਮ ਨੇ ਕਿਉਂ ਮੰਗੀ ਮੁਸਲਿਮ ਭਾਈਚਾਰੇ ਦੇ ਲੋਕਾਂ ਤੋਂ ਮੁਆਫੀ ?
ਪਟਿਆਲਾ : ਪੰਜਾਬੀ ਗਾਇਕ ਐਮੀ ਵਿਰਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਮੁਸਲਿਮ ਭਾਈਚਾਰੇਤੋਂ ਮੁਆਫੀ ਮੰਗੀ ਹੈ। ਦਰਅਸਲ ਮੁਸਲਿਮ ਭਾਈਚਾਰੇ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਗੀਤ ‘ਕਬੂਲ ਏ’ ‘ਚ ਕੁਝ ਅਜਿਹੇ ਸ਼ਬਦ ਵਰਤੇ ਹਨ, ਜਿਨ੍ਹਾਂ ਕਰਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਵਿਵਾਦ ਨੂੰ ਵੱਧਦਾ ਦੇਖ ‘ਕਬੂਲ ਏ’ ਗੀਤ ਦੀ ਪੂਰੀ ਟੀਮ ਨੇ ਮੁਆਫੀ ਮੰਗੀ ਹੈ।
ਰੁਲਦੂ ਸਿੰਘ ਦਾ ਤੋਮਰ ਨੂੰ ਖੁੱਲ੍ਹਾ ਚੈਲੰਜ ! ਕਿਸਾਨਾਂ ਨਾਲ ਪੰਗਾ ਲਿਆ ਤਾਂ ਹੋਊ ਆਹ ਕੰਮ ! D5 Channel Punjabi
ਐਮੀ ਵਿਰਕ (Ammy Virk) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਤੋਂ ਇਹ ਗਲਤੀ ਅਣਜਾਣਪੁਣੇ ‘ਚ ਹੋ ਗਈ ਹੈ। ਮੁਸਲਿਮ ਭਾਈਚਾਰੇ ਨੂੰ ਗੀਤ ‘ਚ ਜਿਨ੍ਹਾਂ ਸ਼ਬਦਾਂ ਤੇ ਇਤਰਾਜ਼ ਸੀ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਗੀਤ ਨੂੰ ਲਿਖਣ ਵਾਲੇ ਗੀਤਕਾਰ ਜਾਨੀ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸਾਂਝੀ ਕਰਕੇ ਮੁਆਫੀ ਮੰਗੀ ਹੈ।
BIG NEWS ਪੁਲਿਸ ਨੇ ਭਜਾਏ ਅਕਾਲੀ, ਮਾਰੀਆਂ ਪਾਣੀ ਦੀਆਂ ਬੁਛਾੜਾਂ D5 Channel Punjabi
ਪੋਸਟ ’ਚ ਉਨ੍ਹਾਂ ਨੇ ਲਿਖਿਆ ਹੈ, ‘ਮੈਂ ਉਨ੍ਹਾਂ ਸਾਰਿਆਂ ਤੋਂ ਮੁਆਫ਼ੀ ਮੰਗਦਾ ਹਾਂ, ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਸਾਲ 2020 ’ਚ ਆਏ ਗੀਤ ‘ਕਬੂਲ ਏ’ ਕਾਰਨ ਠੇਸ ਪਹੁੰਚੀ ਹੈ। ਮੈਂ ਇਹ ਸਭ ਜਾਣਬੁਝ ਕੇ ਨਹੀਂ ਕੀਤਾ ਹੈ ਤੇ ਜੇਕਰ ਮੈਨੂੰ ਪਤਾ ਹੁੰਦਾ ਤਾਂ ਮੈਂ ਇਨ੍ਹਾਂ ਸ਼ਬਦਾਂ ਦੀ ਵਰਤੋਂ ਗੀਤ ’ਚ ਕਦੇ ਨਾ ਕਰਦਾ।’ ਉਨ੍ਹਾਂ ਅੱਗੇ ਲਿਖਿਆ, ‘ਅਸੀਂ ਗੀਤ ’ਚ ਸ਼ਬਦਾਂ ਨੂੰ ਹਟਾ ਦਿੱਤਾ ਹੈ, ਜਿਵੇਂ ਹੀ ਸਾਨੂੰ ਪਤਾ ਲੱਗਾ ਕਿ ਇਸ ਨਾਲ ਕੁਝ ਲੋਕਾਂ ਨੂੰ ਠੇਸ ਪਹੁੰਚ ਰਹੀ ਹੈ। ਮੈਂ ਆਪਣੇ ਤੇ ਉਨ੍ਹਾਂ ਸਾਰਿਆਂ ਲਈ ਮੁਆਫ਼ੀ ਚਾਹੁੰਦਾ ਹਾਂ, ਜੋ ਇਸ ਗੀਤ ਨਾਲ ਜੁੜੇ ਹਨ।’
View this post on Instagram
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.