ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਹਰ ਪਿੰਡ ਅੰਦਰ ਸਿੱਖੀ ਪ੍ਰਚਾਰ ਲਈ ਪ੍ਰਚਾਰ ਵਹੀਰਾਂ ਰਵਾਨਾ

ਇਕ ਸਮੇਂ ਸੌ ਪ੍ਰਚਾਰਕ ਜਥੇ ਰਹਿਣਗੇ ਕਾਰਜਸ਼ੀਲ, ਹਰ ਪਿੰਡ ਵਿਚ 7 ਦਿਨ ਹੋਵੇਗਾ ਧਰਮ ਪ੍ਰਚਾਰ- ਬੀਬੀ ਜਗੀਰ ਕੌਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਰਮ ਪ੍ਰਚਾਰ ਲਹਿਰ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਵੱਖ-ਵੱਖ ਹਲਕਿਆਂ ਲਈ ਪ੍ਰਚਾਰ ਵਹੀਰਾਂ ਨੂੰ ਰਵਾਨਾ ਕੀਤਾ, ਜੋ ਇਕ ਪਿੰਡ ਵਿਚ ਇਕ ਹਫ਼ਤਾ ਸਿੱਖੀ ਦਾ ਪ੍ਰਚਾਰ ਕਰਨਗੀਆਂ ਅਤੇ ਇਹ ਲੜੀ ਲਗਾਤਾਰ ਜਾਰੀ ਰਹੇਗੀ। ਪ੍ਰਚਾਰ ਵਹੀਰਾਂ ਰਵਾਨਾ ਕਰਨ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਤੋਂ ਪਹਿਲਾਂ ਕੋਰੋਨਾ ਕਾਰਨ ਪਿੰਡਾਂ ਅੰਦਰ ਸਮਾਗਮ ਨਹੀਂ ਕੀਤੇ ਜਾ ਸਕੇ ਸਨ, ਜਿਨ੍ਹਾਂ ਨੂੰ ਹੁਣ ਸ਼ੁਰੂ ਕੀਤਾ ਗਿਆ ਹੈ।
🔴LIVE| ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਸੁਪਰੀਮ ਕੋਰਟ ਦਾ ਹੱਕ ‘ਚ ਵੱਡਾ ਫੈਸਲਾ! ਡਰੀ ਖੱਟਰ ਸਰਕਾਰ
ਉਨ੍ਹਾਂ ਦੱਸਿਆ ਕਿ ਇਹ ਧਰਮ ਪ੍ਰਚਾਰ ਲਹਿਰ ‘ਘਰਿ ਘਰਿ ਅੰਦਰਿ ਧਰਮਸਾਲ’ ਦੇ ਬੈਨਰ ਹੇਠ ਚਲਾਈ ਗਈ ਹੈ ਅਤੇ ਇਕੋ ਸਮੇਂ ’ਤੇ 100 ਪ੍ਰਚਾਰਕ ਜਥੇ ਪਿੰਡਾਂ ਵਿਚ ਧਰਮ ਪ੍ਰਚਾਰ ਕਰਨਗੇ। ਇਕ ਪਿੰਡ ਵਿਚ 7 ਦਿਨ ਪ੍ਰਚਾਰ ਵਹੀਰ ਕੰਮ ਕਰੇਗੀ ਅਤੇ ਉਸ ਮਗਰੋਂ ਇਸੇ ਤਰ੍ਹਾਂ ਅਗਲੇ ਪਿੰਡਾਂ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਧਰਮ ਪ੍ਰਚਾਰ ਦੇ ਤਿੰਨ ਜੋਨਾਂ ਮਾਝਾ, ਮਾਲਵਾਂ ਅਤੇ ਦੁਆਬਾ ਦੀ ਦੇਖ ਰੇਖ ਹੇਠ ਇਹ ਪ੍ਰਚਾਰ ਵਹੀਰਾਂ ਕਾਰਜਸ਼ੀਲ ਰਹਿਣਗੀਆਂ। ਪ੍ਰਚਾਰ ਦੌਰੇ ਦੌਰਾਨ ਪ੍ਰਚਾਰਕ ਜਥੇ ਜਿਥੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਅੰਦਰ ਗੁਰਬਾਣੀ ਨਾਲ ਸੰਗਤ ਨੂੰ ਜੋੜਨਗੇ, ਉਥੇ ਹੀ ਸਿੱਖ ਰਹਿਤ ਮਰਯਾਦਾ, ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ। ਹਰ ਨਗਰ ਵਿਚ 7 ਦਿਨ ਸਵੇਰੇ ਸ਼ਾਮ ਕਥਾ ਵਿਚਾਰਾਂ ਦਾ ਵੀ ਪ੍ਰਵਾਹ ਚਲਾਇਆ ਜਾਵੇਗਾ ਅਤੇ ਗ੍ਰੰਥੀ ਸਿੰਘਾਂ ਨੂੰ ਨਾਲ ਲੈ ਕੇ ਪ੍ਰਚਾਰਕ ਘਰ ਘਰ ਅੰਦਰ ਵੀ ਪ੍ਰਚਾਰ ਕਰਨ ਲਈ ਜਾਣਗੇ।
ਹਸਪਤਾਲ ‘ਚ ਨਹੀਂ ਆਈ ਅੱਧਾ ਘੰਟਾ ਬਿਜਲੀ || D5 Channel Punjabi
ਇਸ ਦੌਰਾਨ ਧਾਰਮਿਕ ਸਹਿਤ ਵੀ ਸੰਗਤ ਵਿਚ ਵੰਡਿਆ ਜਾਂਦਾ ਰਹੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਧਰਮ ਪ੍ਰਚਾਰ ਲਹਿਰ ਦੌਰਾਨ ਜਿਹੜੇ ਪਿੰਡਾਂ ਦੇ ਗ੍ਰੰਥੀ ਸਿੰਘ ਸੰਗਤਾਂ ਨੂੰ ਗੁਰਬਾਣੀ ਸੰਥਿਆ ਦੀ ਸੇਵਾ ਨਿਭਾਉਣਗੇ, ਉਨ੍ਹਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਨਿਯਮਾਂ ਅਨੁਸਾਰ 2 ਹਜ਼ਾਰ ਰੁਪਏ ਸੇਵਾ ਫਲ ਵਜੋਂ ਦਿੱਤੇ ਜਾਣਗੇ ਅਤੇ ਘਰ ਘਰ ਵਿਚ ਪ੍ਰਚਾਰ ਲਈ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ 1 ਹਜ਼ਾਰ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਚਾਰ ਵਹੀਰ ਪੰਜਾਬ ਦੇ ਹਰ ਪਿੰਡ ਤੱਕ ਪਹੁੰਚ ਕਰਕੇ ਸੰਗਤ ਨੂੰ ਗੁਰਸਿੱਖੀ ਨਾਲ ਜੋੜੇਗੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਧਰਮ ਪ੍ਰਚਾਰ ਲਹਿਰ ਦੌਰਾਨ ਖਾਸ ਤੌਰ ’ਤੇ ਅੰਮ੍ਰਿਤ ਛਕਣ ਦੀ ਪ੍ਰੇਰਣਾ ਕੀਤੀ ਜਾਵੇਗੀ ਅਤੇ ਵੱਖ-ਵੱਖ ਗੁਰਮਤਿ ਸਮਾਗਮ ਕਰਵਾ ਕੇ ਅੰਮ੍ਰਿਤ ਸੰਚਾਰ ਕਰਵਾਏ ਜਾਣਗੇ।
Kisan Bill 2020 : ਖੱਟਰ ਨੂੰ ਬਿਪਤਾ! ਫੇਰ ਟੁੱਟਣਗੇ ਬੈਰੀਕੇਡ || D5 Channel Punjabi
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਧਰਮ ਪ੍ਰਚਾਰ ਲਹਿਰ ਦੌਰਾਨ ਸਹਿਯੋਗ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਚੂੰਘਾਂ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ, ਸ. ਅਜਾਇਬ ਸਿੰਘ ਅਭਿਆਸੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਅਵਤਾਰ ਸਿੰਘ ਵਣਵਾਲਾ, ਸ. ਸੁਖਵਰਸ਼ ਸਿੰਘ ਪੰਨੂੰ, ਸ. ਤੇਜਿੰਦਰਪਾਲ ਸਿੰਘ ਲਾਡਵਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮਨਜੀਤ ਸਿੰਘ ਬੱਪੀਆਣਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਆਦਿ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.