RTI ਵਿੱਚ ਖੁਲਾਸਾ,ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨਹੀਂ ਮਿਲਦੀ ਕੋਈ ਪੈਨਸ਼ਨ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਤੋਂ ਮਿਲਣ ਵਾਲੀਆਂ ਪੈਨਸ਼ਨਾਂ ਬਾਰੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਬਿਆਨ ਦਾ ਖੁਲਾਸਾ ਕਰ ਆਰ.ਟੀ.ਆਈ. ਨੇ ਮੋਹਰ ਲਗਾ ਦਿਤੀ ਹੈ। ਬੀਬੀ ਬਾਦਲ ਨੇ ਇੱਕ ਬਿਆਨ ਵਿੱਚ ਸਪੱਸ਼ਟ ਕੀਤਾ ਸੀ ਕਿ ਪ੍ਰਕਾਸ਼ ਸਿੰਘ ਬਾਦਲ ਕੋਈ ਪੈਨਸ਼ਨ ਨਹੀਂ ਲੈ ਰਹੇ ਹਨ।
ਕਿਸਾਨ ਲੀਡਰ ਬੀਜੇਪੀ ‘ਚ ਸ਼ਾਮਲ! ਫੇਰ ਬੀਜੇਪੀ ਦਫਤਰ ‘ਚ ਵੜ੍ਹਗੇ ਕਿਸਾਨ || D5 Channel Punjabi
ਇਸ ਸਬੰਧ ਵਿੱਚ ਆਰਟੀਆਈ ਤੋਂ ਪ੍ਰਾਪਤ ਜਾਣਕਾਰੀ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪੈਨਸ਼ਨ ਸਿਰਫ ਸਾਬਕਾ ਵਿਧਾਇਕਾਂ ਨੂੰ ਹੀ ਦਿੱਤੀ ਜਾਂਦੀ ਹੈ, ਪਰ ਪ੍ਰਕਾਸ਼ ਸਿੰਘ ਬਾਦਲ ਮੌਜੂਦਾ ਵਿਧਾਇਕ ਹਨ ਅਤੇ ਕਦੇ ਵੀ ਚੋਣ ਨਹੀਂ ਹਾਰੇ, ਇਸ ਲਈ ਉਨ੍ਹਾਂ ਨੂੰ ਵਿਧਾਨ ਸਭਾ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪੈਨਸ਼ਨ ਨਹੀਂ ਦਿੱਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.