Breaking NewsD5 specialNewsPress ReleasePunjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਬੇ ਦੇ ਵਿਆਹ ਪੁਰਬ ਦੇ ਪਾਵਨ ਮੌਕੇ ਤੇ ਬਟਾਲਾ ਅਤੇ ਮੁਹਾਲੀ ਤੋਂ ਰਾਜ-ਵਿਆਪੀ ਰੇਡੀਓਲੌਜੀ ਅਤੇ ਡਾਇਗਨੌਸਿਟਕ ਪ੍ਰਾਜੈਕਟਾਂ ਦੀ ਡਿਜੀਟਲ ਸ਼ੁਰੂਆਤ

ਮਾਤਾ ਸੁਲੱਖਣੀ ਜੀ ਸਬ-ਡਿਵੀਜ਼ਨਲ ਹਸਪਤਾਲ ਬਟਾਲਾ ਵਿਖੇ ਮੁੱਖ ਮੰਤਰੀ ਈ-ਕਲੀਨਿਕ ਸੇਵਾ ਦੀ ਸ਼ੁਰੂਆਤ ਵੀ ਕੀਤੀ

ਨਵੇਂ-ਮੁਹਾਂਦਰੇ ਵਾਲੀ 108 ਐਮਰਜੈਂਸੀ ਰਿਸਪਾਂਸ ਸੇਵਾ ਪੰਜਾਬ ਵਾਸੀਆਂ ਨੂੰ ਕੀਤੀ ਸਮਰਪਿਤ

ਚੰਡੀਗੜ੍ਹ:ਵਧੀਆ ਤੇ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵੱਲ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 125 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ‘ਰਾਜ-ਵਿਆਪੀ ਰੇਡੀਓ ਡਾਇਗਨੌਸਟਿਕ ਅਤੇ ਲੈਬਾਰਟਰੀ ਸੇਵਾ’ ਅਤੇ ‘ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸੇਵਾ’ ਵਰਚੁਅਲ ਢੰਗ ਨਾਲ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀ।ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 534ਵੇਂ ਵਿਆਹ ਪੁਰਬ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਨਿਵੇਕਲੀ ‘ਮੁੱਖ ਮੰਤਰੀ ਈ-ਕਲੀਨਿਕ ਸੇਵਾ’ ਦੀ ਸ਼ੁਰੂਆਤ ਵੀ ਕੀਤੀ, ਜਿਸ ਨਾਲ ਪੇਂਡੂ ਖੇਤਰ ਵਿੱਚ ਵਸਦੇ ਲੋਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।

ਕਿਸਾਨ ਲੀਡਰ ਬੀਜੇਪੀ ‘ਚ ਸ਼ਾਮਲ! ਫੇਰ ਬੀਜੇਪੀ ਦਫਤਰ ‘ਚ ਵੜ੍ਹਗੇ ਕਿਸਾਨ || D5 Channel Punjabi

ਸਮੂਹ ਲੋਕਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸੇਵਾਵਾਂ ਨੂੰ ਸ਼ੁਰੂ ਕਰਨ ਲਈ ਇਸ ਤੋਂ ਵਧੀਆ ਦਿਨ ਕੋਈ ਹੋਰ ਨਹੀਂ ਸੀ ਹੋ ਸਕਦਾ। ਉਨ੍ਹਾਂ ਕਿਹਾ ਕਿ ਨਵੰਬਰ ਦੇ ਅਖ਼ੀਰ ਤੱਕ ਰਾਜ ਭਰ ਵਿੱਚ ਸ਼ੁਰੂ ਹੋਣ ਵਾਲੀਆਂ ਇਹ ਵਿਸ਼ੇਸ਼ੀਕ੍ਰਿਤ ਮੈਡੀਕਲ ਸਹੂਲਤਾਂ ਨਾਲ ਗ਼ਰੀਬ ਤੇ ਲੋੜਵੰਦਾਂ ਨੂੰ ਵੀ ਨਿੱਜੀ ਖੇਤਰ ਵਿੱਚ ਸਿਹਤ ਸੇਵਾਵਾਂ ਦੇ ਰਹੇ ਸੁਪਰ-ਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਵੀ ਮਿਲ ਸਕਣਗੀਆਂ, ਜੋ ਪਹਿਲਾਂ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਸਨ।

BJP ਲਈ ਮਾੜੀ ਖਬਰ! ਕਿਸਾਨਾਂ ਨੇ ਦਿੱਤਾ ਵੱਡਾ ਝਟਕਾ || D5 Channel Punjabi

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪੰਜਾਬ ਨੂੰ ਛੇ ਭਾਗਾਂ ਵਿੱਚ ਵੰਡਿਆ ਗਿਆ ਹੈ ਜਿਸ ਤਹਿਤ 80 ਕਰੋੜ ਰੁਪਏ ਦੀ ਲਾਗਤ ਨਾਲ ਹਰੇਕ ਜ਼ਿਲ੍ਹਾ ਹਸਪਤਾਲ ਲਈ ਇੱਕ ਐਮ.ਆਰ.ਆਈ. ਅਤੇ 25 ਸੀ.ਟੀ. ਸਕੈਨ ਸਹੂਲਤਾਂ ਤੋਂ ਇਲਾਵਾ 23 ਜ਼ਿਲ੍ਹਿਆ ਵਿੱਚ 25 ਕਰੋੜ ਦੀ ਲਾਗਤ ਨਾਲ ਸਾਡੇ ਲੋਕਾਂ ਨੂੰ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਰੈਫਰੈਂਸ ਲੈਬ, 30 ਜ਼ਿਲ੍ਹਾ ਲੈਬਾਰਟਰੀਆਂ ਅਤੇ 95 ਕੁਲੈਕਸ਼ਨ ਕੇਂਦਰ ਸ਼ਾਮਲ ਹੋਣਗੇ, ਜੋ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨਗੇ। ਉਨ੍ਹਾਂ ਕਿਹਾ ਕਿ ਲੈਬ ਟੈਸਟ ਬੜੀਆਂ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕੀਤੇ ਜਾਣਗੇ ਅਤੇ ਕੁਲ ਮਰੀਜ਼ਾਂ ਵਿਚੋਂ 5 ਫੀਸਦੀ ਗਰੀਬ ਤੇ ਲੋੜਵੰਦ ਮਰੀਜ਼ਾਂ ਨੂੰ ਇਹ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ।

Kejriwal ਨੇ ਕਿਸਾਨਾਂ ਨੂੰ ਦਿੱਤੀ ਖੁਸ਼ਖਬਰੀ, ਲੱਭਿਆ ਪਰਾਲੀ ਦਾ ਪੱਕਾ ਹੱਲ || D5 Channel Punjabi

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਇਸ ਪ੍ਰੋਗਰਾਮ ਜ਼ਰੀਏ 750 ਨੌਜਵਾਨਾਂ ਲਈ ਨੌਕਰੀ ਦੇ ਰਾਹ ਖੁੱਲ੍ਹੇ ਹਨ, ਜਿਨ੍ਹਾਂ ਨੂੰ ਤਕਨੀਸ਼ੀਅਨ ਦੇ ਤੌਰ ‘ਤੇ ਟਰੇਂਡ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਆਪਣੀਆਂ ਸਿਹਤ ਸੇਵਾਵਾਂ ਨੂੰ ਅੱਪਗਰੇਡ ਕੀਤਾ ਹੈ, ਜੋ ਕੋਵਿਡ ਮਹਾਂਮਾਰੀ ਸਮੇਂ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਮੈਡੀਕਲ ਡਿਲੀਵਰੀ ਪ੍ਰਣਾਲੀ ‘ਚ ਵਾਧੇ ਨਾਲ ਲਾਭਪਾਤਰੀਆਂ ਲਈ ਮੈਡੀਕਲ ਟੈਸਟਿੰਗ ਦਾ ਖ਼ਰਚ 65 ਤੋਂ 70 ਫ਼ੀਸਦੀ ਘਟੇਗਾ।ਮੁੱਖ ਮੰਤਰੀ ਨੇ ਦੱਸਿਆ ਕਿ ਬਟਾਲਾ ਤੋਂ ਸ਼ੁਰੂ ਕੀਤੇ ਗਏ ਈ-ਕਲੀਨਿਕ ਪਾਇਲਟ ਪ੍ਰਾਜੈਕਟ ਤਹਿਤ ਪਿੰਡਾਂ ਅਤੇ ਦੂਰ-ਦੁਰਾੜੇ ਇਲਾਕੇ ਦੇ ਮਰੀਜ਼ ਟੈਲੀ-ਕੰਸਲਟੈਂਸੀ ਰਾਹੀਂ ਮਾਹਿਰਾਂ ਡਾਕਟਰਾਂ ਦੀਆਂ ਸੇਵਾਵਾਂ ਲੈ ਸਕਣਗੇ ਅਤੇ ਇਸ ਦੀ ਸਫ਼ਲਤਾ ਪਿੱਛੋਂ ਇਸ ਨੂੰ ਨੇੜ ਭਵਿੱਖ ਵਿੱਚ ਪੰਜਾਬ ਭਰ ਵਿੱਚ ਸ਼ੁਰੂ ਕੀਤਾ ਜਾਵੇਗਾ।

Tarn Taran News : ਕਿਸਾਨਾਂ ਲਈ ਆਈ ਨਵੀਂ ਆਫਤ || D5 Channel Punjabi

ਉਨ੍ਹਾਂ ਕਿਹਾ ਕਿ ਇਹ ਪਾ੍ਰਜੋਕਟ ਪੰਜਾਬ ਸਰਕਾਰ ਵੱਲੋਂ ਪੀ.ਪੀ.ਪੀ. ਮੋਡ ਰਾਹੀਂ ‘ਕਰਸਨਾ ਡਾਇਗਨੌਸਿਟਕ ਲਿਮਟਿਡ’ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ।ਇਸ ਮੌਕੇ ਮੁੱਖ ਮੰਤਰੀ ਨੇ ਬਟਾਲਾ ਦੀਆਂ 13 ਪੇਂਡੂ ਡਿਸਪੈਂਸਰੀਆਂ ਦੀ ਬਾਰਡਰ ਏਰੀਆ ਵਿਕਾਸ ਫੰਡ ਰਾਹੀਂ ਮੁਰੰਮਤ ਕਰਨ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਇਲਾਕੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਤੇ ਬਿਹਤਰ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸਿਸਟਮ ਸਰਵਿਸ ਨੂੰ ਹੋਰ ਬਿਹਤਰ ਬਣਾਇਆ ਗਿਆ ਹੈ ਅਤੇ 104 ਅਤੇ 112 ਮੈਡੀਕਲ ਹੈਲਪ ਲਾਈਨਾਂ ਹੁਣ ਐਮਰਜੈਂਸੀ ਸਮੇਂ ਹੋਰ ਵੀ ਤੇਜ਼ ਰਿਸਪਾਂਸ ਦੇਣਗੀਆਂ। ਹੁਣ ਮਰੀਜ਼ ਦੇ ਰਿਸ਼ਤੇਦਾਰ ਐਂਬੂਲੈਂਸ ਦੀ ਲੋਕੇਸ਼ਨ ਆਨ-ਲਾਈਨ ਟਰੇਸ ਕਰ ਸਕਣਗੇ।

Elections ਤੋਂ ਪਹਿਲਾਂ Akali Dal ਨੂੰ ਵੱਡਾ ਝਟਕਾ! ਮਹਿਲਾ ਆਗੂ ਨੇ ਖੋਲ੍ਹੇ ਗੁੱਝੇ ਭੇਤ || D5 Channel Punjabi

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਐਂਬੂਲੈਂਸਾਂ ਦੀ ਗਿਣਤੀ ਵਧਾ ਕੇ 325 ਕੀਤੀ ਗਈ ਸੀ, ਜੋ ਅਗਲੇ ਦਿਨਾਂ ਦੌਰਾਨ ਹੋਰ ਵਧਾ ਕੇ 400 ਕੀਤੀ ਜਾ ਰਹੀ ਹੈ ਅਤੇ 23 ਐਡਵਾਂਸ ਲਾਈਫ ਸਪੋਰਟ ਐਂਬੂਲੈਂਸਾਂ ਨੂੰ ਵੀ ਬੇੜੇ ‘ਚ ਸ਼ਾਮਲ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਆਪਣੇ ਸੰਬੋਧਨ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸ਼ੁਭ ਮੌਕੇ ਮੁਹਾਲੀ ਨੂੰ ਇਹ ਕੀਮਤੀ ਤੋਹਫ਼ਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਪੰਜਾਬ ਨੂੰ ਵਧੀਆ ਮੈਡੀਕਲ ਬੁਨਿਆਦੀ ਢਾਂਚੇ ਵਾਲਾ ਪਹਿਲੇ ਨੰਬਰ ਦਾ ਸੂਬੇ ਬਣਾਉਣ ਦੇ ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਵਿੱਚ ਸਿਹਤ ਦੇ ਖੇਤਰ ਵਿੱਚ ਬਹੁਤ ਵੱਡੇ ਸੁਧਾਰ ਕੀਤੇ ਹਨ ਅਤੇ ਜਿਹੜਾ ਪ੍ਰੋਗਰਾਮ ਅੱਜ ਸ਼ੁਰੂ ਕੀਤਾ ਗਿਆ ਹੈ ਇਸ ਨਾਲ ਹਰ ਬਿਮਾਰ ਵਿਅਕਤੀ ਨੂੰ ਸੁਪਰਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਮਿਲਣ ਦੇ ਨਾਲ-ਨਾਲ ਬਹੁਤ ਹੀ ਸਸਤੀਆਂ ਦਰਾਂ ‘ਤੇ ਟੈਸਟਾਂ ਦੀ ਸਹੂਲਤ ਮਿਲੇਗੀ।

ਜਥੇਬੰਦੀਆਂ ਨੇ ਘੇਰਿਆ Pargat Singh, ਆਇਆ ਵੱਡਾ ਬਿਆਨ, Captain ਸਣੇ ਹਾਈਕਮਾਨ ਹੈਰਾਨ || D5 Channel Punjabi

ਉਨ੍ਹਾਂ ਕਿਹਾ ਕਿ ਈ-ਕਲੀਨਿਕ ਸੇਵਾ ਸ਼ੁਰੂ ਹੋਣ ਨਾਲ ਪਿੰਡਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।ਵਿਆਹ ਪੁਰਬ ਮੌਕੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਈ-ਕਲੀਨਿਕ ਅਤੇ ਲੈਬ ਡਾਇਗੋੋਸਟਿਕ ਕੇਂਦਰ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਕਿਹਾ ਕਿ ਉਨ੍ਹਾਂ ਨੇ ਚੇਅਰਮੈਨ ਬਣਦੇ ਸਾਰ ਹੀ ਇਹ ਸੁਪਨਾ ਲਿਆ ਸੀ ਕਿ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਈ-ਕਲੀਨਿਕ ਸੇਵਾ ਅਤੇ ਲੈਬ ਡਾਇਗੋੋਸਟਿਕ ਕੇਂਦਰ ਦੀ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 35 ਦਿਨਾਂ ਦੇ ਰਿਕਾਰਡ ਸਮੇਂ ਵਿੱਚ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਵੱਲੋਂ ਇਸ ਪ੍ਰਾਜੈਕਟ ਨੂੰ ਮਨਜ਼ੂਰ ਕਰਕੇ ਸ਼ੁਰੂ ਵੀ ਕਰ ਦਿੱਤਾ ਗਿਆ ਹੈ।

Punjab Congress Rift : Sidhu ਦਾ ਵੱਡਾ ਧਮਾਕਾ! Captain ਨੂੰ ਲਿਖੀ ਚਿੱਠੀ || D5 Channel Punjabi

ਉਨ੍ਹਾਂ ਕਿਹਾ ਕਿ ਅਜਿਹੀਆਂ ਸੇਵਾਵਾਂ ਦੇਣ ਦੀ ਸ਼ੁਰੂਆਤ ਕਰਨ ਵਾਲਾ ਸੂਬਾ ਪੰਜਾਬ ਹੁਣ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਈ-ਕਲੀਨਿਕ ਸਹੂਲਤ ਸ਼ੁਰੂ ਕਰਨ ਲਈ ਚੁਣਨ ਵਾਸਤੇ ਬਟਾਲਾ ਵਾਸੀ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹਨ ਜਿਸ ਨਾਲ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਵੀ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਮੈਡੀਕਲ ਕੌਂਸਲਿੰਗ ਸਹੂਲਤ ਮਿਲੇਗੀ।ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੀ ਐਮ.ਡੀ. ਤਨੂ ਕਸ਼ਅਪ ਨੇ ਸਾਰਿਆਂ ਦਾ ਧੰਨਵਾਦ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button