ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

ਪਟਿਆਲਾ : ਵੱਡੀ ਵੇਲੇ ਦੀ ਵੱਡੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।
ਦੱਸ ਦਈਏ ਕਿ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਵਿਧਾਇਕ ਦਲ ਦੀ ਬੈਠਕ ਬੁਲਾਏ ਜਾਣ ਤੋਂ ਮਗਰੋਂ ਪੰਜਾਬ ਕਾਂਗਰਸ ‘ਚ ਸਿਆਸੀ ਭੂਚਾਲ ਆ ਗਿਆ ਹੈ। ਵਿਧਾਇਕ ਦਲ ਦੀ ਬੈਠਕ ‘ਚ ਜਾਣ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨਕਾਰ ਕਰ ਦਿੱਤਾ ਗਿਆ ਸੀ।
ਫਿਲਹਾਲ ਇਨ੍ਹਾਂ ਸਾਰੀਆਂ ਕਿਆਸਰਾਈਆਂ ਦੌਰਾਨ ਪੰਜਾਬ ਕਾਂਗਰਸ ਭਵਨ ਦੇ ਬਾਹਰ ਦਾ ਮਾਹੌਲ ਕਾਫੀ ਹੰਗਾਮਾ ਭਰਪੂਰ ਹੈ ਕਿਉਂਕਿ ਲਗਾਤਾਰ ਉੱਥੇ ਕਾਂਗਰਸੀਆਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
CM @capt_amarinder has met Punjab Governor and submitted his and his council of ministers’ resignation. He will address the media at the Raj Bhavan gate in a few minutes from now.
— Raveen Thukral (@RT_MediaAdvPBCM) September 18, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.