ਰਾਘਵ ਚੱਢਾ, ਹਰਪਾਲ ਸਿੰਘ ਚੀਮਾ, ਪ੍ਰੋ. ਬਲਜਿੰਦਰ ਕੌਰ, ਅਮਰਜੀਤ ਸੰਦੋਆ ਨੂੰ ਨਿਘਾਸਨ ਅਤੇ ਕੁਲਤਾਰ ਸੰਧਵਾਂ ਨੂੰ ਸਿੰਦੋਲੀ ਪੁਲੀਸ ਨੇ ਰੋਕਿਆ

ਲਖੀਮਪੁਰ ਖੀਰੀ ਜਾ ਰਹੇ ‘ਆਪ’ ਪੰਜਾਬ ਦੇ ਵਫ਼ਦ ਨੂੰ ਯੂ.ਪੀ. ਪੁਲੀਸ ਨੇ ਹਿਰਾਸਤ ‘ਚ ਲਿਆ
ਲਖੀਮਪੁਰ ਖੀਰੀ ਘਟਨਾ ਨੇ ਭਾਜਪਾ ਦੀ ਗੁੰਡਾਗਰਦੀ ਬਾਰੇ ਸਾਰੇ ਸ਼ੰਕੇ ਮਿਟਾਏ: ਰਾਘਵ ਚੱਢਾ
ਚੰਡੀਗੜ੍ਹ:ਲਖੀਮਪੁਰ ਖੀਰੀ ‘ਚ ਸਰਕਾਰੀ ਗੁੰਡਾਗਰਦੀ ਦੀ ਭੇਂਟ ਚੜ੍ਹੇ ‘ਸ਼ਹੀਦ’ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਖੀਮਪੁਰ ਖੀਰੀ ਜਾ ਰਹੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੂੰ ਉਤਰ ਪ੍ਰਦੇਸ਼ ਪੁਲੀਸ ਅਤੇ ਪ੍ਰਸ਼ਾਸਨ ਨੇ ਨਿਗਿਆਸਾ ਪੁਲੀਸ ਨਾਕੇ ‘ਤੇ ਰੋਕ ਕੇ ਹਿਰਾਸਤ ‘ਚ ਲੈ ਲਿਆ ਹੈ।
‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਜਾ ਰਹੇ ਇਸ ਵਫ਼ਦ ‘ਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ ਅਤੇ ਅਮਰਜੀਤ ਸਿੰਘ ਸੰਦੋਆ ਸ਼ਾਮਲ ਸਨ, ਜਿਨ੍ਹਾਂ ‘ਚੋਂ ਕੁਲਤਾਰ ਸਿੰਘ ਸੰਧਵਾਂ ਨੂੰ ਲਖਨਊ ‘ਚੋਂ ਨਿਕਲਦਿਆਂ ਹੀ ਪੁਲੀਸ ਨੇ ਹਿਰਾਸਤ ‘ਚ ਲੈ ਲਿਆ ਸੀ।’ਆਪ’ ਦੇ ਵਫ਼ਦ ਨੇ ਪਹਿਲਾਂ ਪਿੰਡ ਬਣਵਾਰੀ ਪੁਰ ‘ਚ ਮ੍ਰਿਤਕ ਕਿਸਾਨ ਦੇ ਘਰ ਪਹੁੰਚਣਾ ਸੀ, ਉਸ ਪਿੰਡ ਤੋਂ ਕਰੀਬ 10 ਕਿਲੋਮੀਟਰ ਪਹਿਲਾਂ ਨਿਘਾਸਨ ਥਾਣਾ ਪੁਲੀਸ ਵੱਲੋਂ ਲਾਏ ਨਾਕੇ ‘ਤੇ ਰੋਕ ਲਿਆ ਗਿਆ।
Breaking news: ਨਵਜੋਤ ਸਿੱਧੂ ਦੀ ਹੋ ਸਕਦੀ ਹੈ ਛੁੱਟੀ, ਚੰਨੀ ਪਹੁੰਚਿਆ ਦਿੱਲੀ, ਹਾਈਕਮਾਂਡ ਲੈ ਸਕਦੀ ਹੈ ਫੈਸਲਾ
ਜਿੱਥੇ ਰਾਘਵ ਚੱਢਾ ਅਤੇ ਦੂਸਰੇ ਆਗੂਆਂ ਦੀ ਪੁਲੀਸ ਅਤੇ ਸਿਵਲ ਅਧਿਕਾਰੀਆਂ ਨਾਲ ਕਾਫ਼ੀ ਤਕਰਾਰ ਹੋਈ, ਜਿਸ ਉਪਰੰਤ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।ਇਸ ਮੌਕੇ ਰਾਘਵ ਚੱਢਾ ਨੇ ਕਿਹਾ, ”ਅਸੀਂ ਇਤਿਹਾਸ ਦੇ ਪੰਨਿਆਂ ‘ਚ ਪੜ੍ਹਿਆ ਸੀ ਕਿ ਜਰਮਨੀ ਦੇ ਤਾਨਾਸ਼ਾਹ ਓਡੋਲਫ਼ ਹਿਟਲਰ ਦੇ ਰਾਜ ਵਿੱਚ ਲੋਕਾਂ ਨੂੰ ਇੱਕ ਗੈਸ ਚੈਂਬਰ ਵਿੱਚ ਸੁੱਟ ਕੇ ਜ਼ਹਿਰੀਲੀ ਗੈਸ ਛੱਡ ਕੇ ਮਾਰ ਦਿੱਤਾ ਜਾਂਦਾ ਸੀ। ਇਸੇ ਤਰ੍ਹਾਂ ਅੱਜ ਦੇਸ਼ ਵਿੱਚ ਵੀ ਕਿਸਾਨਾਂ ਨੂੰ ਕੁਚਲ ਕੇ ਮਾਰਨ ਦੇ ਯਤਨ ਭਾਰਤੀ ਜਨਤਾ ਪਾਰਟੀ ਅਤੇ ਉਸ ਦੇ ਆਗੂ ਕਰ ਰਹੇ ਹਨ।” ਉਨ੍ਹਾਂ ਕਿਹਾ ਕਿ ਜਦੋਂ ਤੋਂ ਦਿਲ ਦਹਿਲਾਉਣ ਵਾਲਾ ਵੀਡੀਓ ਸਾਹਮਣੇ ਆਇਆ ਹੈ, ਭਾਜਪਾ ਦੀ ਗੁੰਡਾਗਰਦੀ ਬਾਰੇ ਲੋਕਾਂ ਦੇ ਮਨ ‘ਚ ਬਚੀ ਥੋੜੀ ਬਹੁਤੀ ਸ਼ੰਕਾ ਵੀ ਦੂਰ ਹੋ ਗਈ ਹੈ ਕਿਉਂਕਿ ਭਾਜਪਾ ਦੇ ਗੁੰਡਿਆਂ ਨਾਲ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤ ਨੇ ਹੀ ਕਿਸਾਨਾਂ ਨੂੰ ਕੁਚਲਿਆ ਅਤੇ ਫਿਰ ਉਥੋਂ ਭੱਜ ਗਿਆ ਸੀ।
ਮੁੱਖ ਮੰਤਰੀ ਚੰਨੀ ਦਾ ਕਿਸਾਨਾਂ ਦੇ ਹੱਕ ‘ਚ ਵੱਡਾ ਐਲਾਨ! ਕੈਬਨਿਟ ਮੰਤਰੀਆਂ ਨੇ ਵੀ ਦਿੱਤੀ ਹਰੀ ਝੰਡੀ !
ਰਾਘਵ ਚੱਢਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਦਰਿੰਦਿਆਂ ਨੇ ਕਿਸਾਨਾਂ ਨੂੰ ਕੁਚਲਣ ਦਾ ਜ਼ੁਲਮ ਕੀਤਾ, ਉਨ੍ਹਾਂ ਨੂੰ ਉਤਰ ਪ੍ਰਦੇਸ਼ ਪੁਲੀਸ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਸੁੱਟੇ, ਜਦੋਂ ਕਿ ਦੂਜੀ ਮੰਗ ਹੈ ਕੇਂਦਰੀ ਗ੍ਰ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ, ਕਿਉਂਕਿ ਉਸ ਦੇ ਕੁਰਸੀ ‘ਤੇ ਰਹਿੰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕੀਤੀ ਜਾ ਸਕਦੀ। ਤੀਜੀ ਮੰਗ ਵਿੱਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੀੜਤ ਕਿਸਾਨ ਪਰਿਵਾਰਾਂ ਕੋਲ ਜਾ ਕੇ ਮੁਆਫ਼ ਮੰਗਣ ਅਤੇ ਦੁੱਖ ਦਾ ਪ੍ਰਗਟਾਵਾ ਕਰਨ। ਇਸ ਦੇ ਨਾਲ ਹੀ ਕਾਲੇ ਖੇਤੀ ਕਾਨੂੰਨ ਰੱਦ ਕਰਨ ਸਮੇਤ ਸਾਰੀਆਂ ਫ਼ਸਲਾਂ ‘ਤੇ ਐਮ.ਐਸ.ਪੀ ਦੀ ਗਰੰਟੀ ਦਾ ਐਲਾਨ ਕਰਨ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਲਖਨਊ ਵਿੱਚ ਜਿਸ ਸਮਾਗਮ ਵਿੱਚ ਗਏ ਉਥੋਂ ਲਖੀਮਪੁਰ ਦੀ ਦੂਰੀ ਮਹਿਜ 120 ਕਿਲੋਮੀਟਰ ਹੈ, ਪਰ ਪ੍ਰਧਾਨ ਮੰਤਰੀ ਮੋਦੀ ਉਥੇ ਨਹੀਂ ਗਏ।
Lakhimpur Kheri News : BJP Leader ਦਾ Son ਜਾਵੇਗਾ Jail, UP ’ਚ ਆਇਆ Farmers ਦਾ ਹੜ੍ਹ ||D5 Punjabi Channel
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਲੰਮੇ ਸਮੇਂ ਤੋਂ ਤਿੰਨੇ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ। ਇਸ ਅੰਦੋਲਨ ਵਿੱਚ ਸੱਤ ਸੌ ਤੋਂ ਜ਼ਿਆਦਾ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ, ਬਾਵਜੂਦ ਇਸ ਦੇ ਭਾਜਪਾ ਵਾਲੇ ਹਿੰਸਾਂ ‘ਤੇ ਉਤਾਰੂ ਹਨ ਅਤੇ ਕਿਸਾਨਾਂ ਦਾ ਕਤਲੇਆਮ ਕਰ ਰਹੇ ਹਨ।’ਆਪ’ ਵਫ਼ਦ ਦੇ ਆਗੂਆਂ ਨੇ ਕਿਹਾ ਜਦੋਂ ਤੱਕ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੁੁੰਦੇ, ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਜਾਰੀ ਰੱਖੇਗੀ।
ਸੰਧਵਾਂ ਨੂੰ ਸੀਤਾਪੁਰ ਪੁਲੀਸ ਨੇ ਹਿਰਾਸਤ ‘ਚ ਲਿਆ
ਮੰਗਲਵਾਰ ਨੂੰ ਸਵੇਰੇ ਲਖਨਊ ਤੋਂ ਲਖੀਮਪੁਰ ਖੀਰੀ ਜਾ ਰਹੇ ‘ਆਪ’ ਦੇ ਵਫ਼ਦ ਦੇ ਵਿਧਾਇਕ ਅਤੇ ਸੂਬਾ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੂੰ ਸੀਤਾਪੁਰ ਜ਼ਿਲ੍ਹੇ ‘ਚ ਇਟਰੀਆ ਪਿੰਡ ‘ਚ ਲਾਏ ਨਾਕੇ ‘ਤੇ ਪੁਲੀਸ ਵੱਲੋਂ ਰੋਕਿਆ ਗਿਆ। ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਕੋਲੋਂ ਜਦੋਂ ਸੰਧਵਾਂ ਨੇ ਰੋਕੇ ਜਾਣ ਦਾ ਕਾਰਨ ਪੁੱਛਿਆ ਤਾਂ ਦੋਵਾਂ ਧਿਰਾਂ ਵਿਚਾਕਰ ਤਕਰਾਰ ਹੋ ਗਿਆ, ਜਿਸ ਉਪਰੰਤ ਸੰਧਵਾਂ ਨੂੰ ਸਿੰਦੋਲੀ ਥਾਣਾ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।
Kisan Andolan : UP ਪਹੁੰਚੀ AAP, Farmers ਦੇ ਹੱਕ ‘ਚ ਵੱਡਾ ਐਲਾਨ || D5 Channel Punjabi
ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੀ ਯੂ.ਪੀ. ਇਕਾਈ ਦੇ ਲਖਨਊ ਜ਼ਿਲ੍ਹਾ ਸਕੱਤਰ ਅਫ਼ਰੋਜ਼ ਆਲਮ ਅਤੇ ‘ਆਪ’ ਪੰਜਾਬ ਦੀ ਸ਼ੋਸ਼ਲ ਮੀਡੀਆ ਟੀਮ ਦੇ ਮੈਂਬਰ ਪ੍ਰਿੰਸ ਖੋਸਲਾ ਵੀ ਮੌਜ਼ੂਦ ਸਨ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਜਪਾ ਨੇ ਦੇਸ਼ ‘ਚ ਅਣਐੈਲਾਨੀ ਐਮਰਜੈਂਸੀ ਲਾਈ ਹੋਈ ਹੈ ਅਤੇ ਲੋਕਤੰਤਰ ਦੀ ਸ਼ਰੇਆਮ ਹੱਤਿਆ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.