News

ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀਂ : ਕਾਕਾ ਰਣਦੀਪ ਸਿੰਘ ਨਾਭਾ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫ਼ੂਡ ਪ੍ਰੋਸੈਸਿੰਗ ਮੰਤਰੀ ਨੇ ਪਿੰਡ ਦੇ ਵਿਕਾਸ ਪ੍ਰੋਜੈਕਟ ਕੀਤੇ ਲੋਕ ਅਰਪਣ

 

ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀਂ : ਕਾਕਾ ਰਣਦੀਪ ਸਿੰਘ ਨਾਭਾ

 

ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫ਼ੂਡ ਪ੍ਰੋਸੈਸਿੰਗ ਮੰਤਰੀ ਨੇ ਪਿੰਡ ਦੇ ਵਿਕਾਸ ਪ੍ਰੋਜੈਕਟ ਕੀਤੇ ਲੋਕ ਅਰਪਣ

 

ਅਮਲੋਹ, 10 ਅਕਤੂਬਰ :

 

ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫ਼ੂਡ ਪ੍ਰੋਸੈਸਿੰਗ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਹਲਕਾ ਅਮਲੋਹ ਦੇ ਪਿੰਡ ਮਹਿਮੂਦਪੁਰ ਵਿਖੇ ਨਵੀਆਂ ਬਣੀਆਂ ਗਲੀਆਂ, ਨਾਲੀਆਂ ਸਮੇਤ ਵੱਖ ਵੱਖ ਵਿਕਾਸ ਪ੍ਰੋਜੈਕਟ ਲੋਕ ਅਰਪਣ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਪਿੰਡ ਦੇ ਟੋਭੇ ਦੀ ਸਫਾਈ, ਸੀਚੇਵਾਲ ਤੇ ਥਾਪਰ ਮਾਡਲ ਪ੍ਰੋਜੈਕਟ ਲਾਉਣ, ਲਾਈਟਾਂ ਲਾਉਣ, ਸਕੂਲ ਦੀ ਚਾਰਦੀਵਾਰੀ ਅਤੇ ਸੁੰਦਰੀਕਰਨ ਸਮੇਤ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਲਈ ਕਰੀਬ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

 

ਇਸ ਮੌਕੇ ਸ.ਨਾਭਾ ਨੇ ਕਿਹਾ ਕਿ ਨਵੰਬਰ ਦੇ ਅਖੀਰ ਤੱਕ ਹਲਕਾ ਅਮਲੋਹ ਦੀ ਇਕ ਸੜਕ ਅਜਿਹੀ ਨਹੀਂ ਬਚੇਗੀ, ਜਿਸ ਦੀ ਕਾਇਆ ਕਲਪ ਨਾ ਕੀਤੀ ਜਾਵੇ। ਇਥੋਂ ਤੱਕ ਵੱਡੀ ਗਿਣਤੀ ਨਵੀਆਂ ਸੜਕਾਂ ਦਾ ਕੰਮ ਵੀ ਮੁਕੰਮਲ ਕਰ ਲਿਆ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਗਈਆਂ ਹਨ ਤੇ ਨਾਲੀਆਂ ਪੱਕੀਆਂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਬਰਸਾਤ ਮੌਕੇ ਪਾਣੀ ਖੜਨ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾ ਸਕੇ।

 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਸਕੀਮ ਤਹਿਤ ਵੱਡੇ ਪੱਧਰ ’ਤੇ ਕਰੋੜਾਂ ਰੁਪਏ ਖਰਚ ਕੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ, ਜਿਸ ਨਾਲ ਪਿੰਡਾਂ ਦੇ ਲੋਕਾਂ ਨੂੰ ਹੋਰ ਵਧੇਰੇ ਸਹੂਲਤਾਂ ਮੁਹੱਈਆ ਹੋਣਗੀਆਂ ਤੇ ਪਿੰਡਾਂ ਦੀ ਨੁਹਾਰ ਬਦਲ ਜਾਵੇਗੀ।

 

ਸ. ਨਾਭਾ ਨੇ ਦੱਸਿਆ ਕਿ ਜਿਵੇਂ ਹੀ ਉਹਨਾਂ ਨੂੰ ਕੇਂਦਰ ਵੱਲੋਂ ਝੋਨੇ ਦੀ ਖ਼ਰੀਦ ਅੱਗੇ ਪਾਉਣ ਬਾਰੇ ਪਤਾ ਲੱਗਿਆ ਤਾਂ ਉਹਨਾਂ ਨੇ ਫੌਰੀ ਢੁਕਵੇਂ ਕਦਮ ਚੁੱਕੇ ਅਤੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅਗਲੇ ਦਿਨ ਹੀ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਇਹ ਮਸਲਾ ਹੱਲ ਕਰਵਾਇਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਲਈ ਉਹ ਦਿਨ ਰਾਤ ਇਕ ਕਰ ਦੇਣਗੇ।

 

ਇਸ ਮੌਕੇ ਪੀ. ਏ. ਰਾਮ ਕ੍ਰਿਸ਼ਨ ਭੱਲਾ, ਹਰਚੰਦ ਸਿੰਘ ਬਲਾਕ ਸੰਮਤੀ ਮੈਂਬਰ, ਜਗਬੀਰ ਸਿੰਘ ਸਲਾਣਾ ਬਲਾਕ ਪ੍ਰਧਾਨ, ਬਲਜਿੰਦਰ ਭੱਟੋਂ ਜ਼ਿਲਾ ਪ੍ਰੀਸ਼ਦ ਮੈਂਬਰ,

ਬਲਵਿੰਦਰ ਸਿੰਘ ਵਾਈਸ ਚੇਅਰਮੈਨ ਬਲਾਕ ਸੰਮਤੀ,

ਜਗਰੂਪ ਸਿੰਘ ਚੇਅਰਮੈਨ ਬਲਾਕ ਸੰਮਤੀ, ਹੈਪੀ ਸੂਦ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਬਿਕਰ ਸਿੰਘ ਬਲਾਕ ਸੰਮਤੀ ਮੈਂਬਰ, ਸਰਪੰਚ ਹਰਦੀਪ ਸਿੰਘ, ਸਕੱਤਰ ਗੁਰਪ੍ਰੀਤ ਸਿੰਘ,

ਹਰਜਿੰਦਰ ਸਿੰਘ ਟਿੰਕਾ ਪ੍ਰਧਾਨ ਸਰਪੰਚ ਯੂਨੀਅਨ, ਜੱਗਾ ਸਰਪੰਚ ਸ਼ਮਸ਼ਪੁਰ, ਕੁਲਵਿੰਦਰ ਸਿੰਘ ਲਾਡਪੁਰ, ਐਸ.ਪੀ. ਹਰਪਾਲ ਸਿੰਘ, ਐਸ.ਡੀ.ਐਮ. ਨਮਨ ਮਰਕਣ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।

 

ਕੈਪਸਨ: ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫ਼ੂਡ ਪ੍ਰੋਸੈਸਿੰਗ ਮੰਤਰੀ ਸ. ਰਣਦੀਪ ਸਿੰਘ ਨਾਭਾ ਪਿੰਡ ਦੇ ਮੁਕੰਮਲ ਹੋਏ ਵਿਕਾਸ ਪ੍ਰੋਜੈਕਟ ਲੋਕ ਅਰਪਣ ਕਰਦੇ ਹੋਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button