ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ ਅੰਮ੍ਰਿਤਸਰ ਦਾ ਦੌਰਾ
ਅੰਮ੍ਰਿਤਸਰ/ਨਵੀਂ ਦਿੱਲੀ : ਰਾਮ ਤੀਰਥ ਵਿਖੇ ਭਗਵਾਨ ਸ੍ਰੀ ਵਾਲਮੀਕ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਚੱਲ ਰਹੇ ਸਮਾਗਮਾਂ ‘ਚ ਹਾਜ਼ਰੀ ਭਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮਨੀਸ਼ ਸਿਸੋਦੀਆ ਨੇ ਭਗਵਾਨ ਸ੍ਰੀ ਵਾਲਮੀਕ ਜੀ ਦੇ ਮੰਦਿਰ ’ਚ ਨਤਮਸਤਕ ਹੁੰਦੇ ਹੋਏ ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਅਮਨ ਸ਼ਾਂਤੀ ਦੀ ਪ੍ਰਾਰਥਨਾ ਕੀਤੀ।
Kisan Bill 2020 : Andolan ਹੋਵੇਗਾ ਖ਼ਤਮ, BJP ਪ੍ਰਧਾਨ ਦਾ ਵੱਡਾ ਬਿਆਨ || D5 Channel Punjabi
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਤੇ ਰਿਸ਼ੀਆਂ ਮੁਨੀਆਂ ਦੀ ਧਰਤੀ ਹੈ, ਜੋ ਕਿ ਸਾਨੂੰ ਸਾਂਝੀ ਵਾਰਤਾ ਦਾ ਸੰਦੇਸ਼ ਦਿੰਦੀ ਹੈ। ਇਸ ਲਈ ਸਾਨੂੰ ਜਾਤਾਂ ਪਾਤਾਂ ਤੋਂ ਉੱਪਰ ਉੱਠ ਕੇ ਸਾਰੇ ਧਰਮਾਂ ਦਾ ਬਰਾਬਰ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਸਾਡੇ ਵਿੱਚ ਆਪਸੀ ਭਾਈਚਾਰਕ ਸਾਂਝ ਬਰਕਰਾਰ ਵਧੇ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਹਲਕਾ ਰਾਜਾਸਾਂਸੀ ਤੋਂ ਆਪ ਦੇ ਸੀਨੀਅਰ ਯੂਥ ਆਗੂ ਐਡਵੋਕੇਟ ਜੈਦੀਪ ਸਿੰਘ ਸੰਧੂ, ਸੂਬਾਈ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਆਦਿ ਮੌਜੂਦ ਸਨ।
Kisan Bill 2020 : ਜਥੇਬੰਦੀਆਂ ਦੇ ਐਲ਼ਾਨ ਤੋਂ ਡਰੀ ਸਰਕਾਰ, ਕੇਂਦਰ ਮੰਗਾਂ ਮੰਨਣ ਨੂੰ ਤਿਆਰ || D5 Punjabi Channel
ਦੱਸ ਦੇਈਏ ਕਿ ਸਿਸੋਦੀਆ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਾਲਮੀਕਿ ਤੀਰਥ ਅਸਥਾਨ ਅੰਮ੍ਰਿਤਸਰ ਨਤਮਸਤਕ ਹੋਏ। ਮਨੀਸ਼ ਸਿਸੋਦੀਆ ਦੀ ਪੰਜਾਬ ਫੇਰੀ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.