Breaking NewsD5 specialNewsPunjabTop News

CWC ਬੈਠਕ ਵਿੱਚ ਕਿਸਾਨਾਂ ਦੇ ਸਮਰਥਨ ‘ਚ ਮਤਾ ਪਾਸ, CM Channi ਨੇ ਕੀਤੀ ਸ਼ਲਾਘਾ

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਵਰਕਿੰਗ ਕਮੇਟੀ (CWC) ਕੀਤੀ (ਜਿਸ ‘ਚ ਪ੍ਰਸਤਾਵ ਪਾਸ ਕਰਕੇ ਕਿਸਾਨਾਂ ਦੀ ਦੁਰਦਸ਼ਾ ‘ਤੇ ਚਿੰਤਾ ਜ਼ਾਹਰ ਕਰਨ ਅਤੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਇੱਕਜੁੱਟਤਾ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ ਗਈ ਸੀ) ਸ਼ਲਾਘਾ ਕੀਤੀ। ਪ੍ਰਸਤਾਵ ਦਾ ਸੁਆਗਤ ਕਰਦੇ ਹੋਏ ਮੁੱਖਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਮੋਦੀ ਸਰਕਾਰ ਦੇ ਕੁਝ ਪੂੰਜੀਪਤੀ ਦੋਸਤਾਂ ਦੇ ਲਾਭ ਲਈ ਕਿਸਾਨਾਂ ਨੂੰ ਕੁਚਲਣ ਦੀ ਮੋਦੀ ਸਰਕਾਰ ਦੀ ਸਾਜ਼ਿਸ਼ ਦਾ ਨਤੀਜਾ ਹੈ।

Khabran Da Sira🔴LIVE: ਕਤਲ ਕਰਨ ਵਾਲੇ ਨਿਹੰਗ ਦੇ ਭਾਜਪਾ ਨਾਲ ਸਬੰਧ ! ਸੁਖਬੀਰ ਬਾਦਲ ਘੇਰਿਆ ਕਿਸਾਨਾਂ ਤੇ ਵੜਿੰਗ ਨੇ

ਉਨ੍ਹਾਂ ਕਿਹਾ ਕਿ ਪਿਛਲੇ ਸਾਢੇ 10 ਮਹੀਨਿਆਂ ਤੋਂ ਲੱਖਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 1000 ਕਿਸਾਨਾਂ ਨੇ ਆਪਣੀਆਂ ਜਾਨਾਂ ਦਿੱਤੀਆਂ ਹਨ, ਪਰ ਮੋਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਕਿਸਾਨਾਂ ਲਈ ਘੱਟੋ ਘੱਟ ਸਮਰਥਨ ਮੁੱਲ ਪ੍ਰਣਾਲੀ ਅਤੇ ਭੂਮੀਹੀਣ ਖੇਤ ਮਜ਼ਦੂਰਾਂ ਲਈ ਨਿਆਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਕਿਹਾ ਕਿ ਅਸੀਂ ਉਦੋਂ ਹੀ ਸਫਲ ਹੋਵਾਂਗੇ ਜਦੋਂ ਕਾਲੇ ਕਾਨੂੰਨਾਂ ਦੇ ਵਿਰੁੱਧ ਸਫਲਤਾ ਮਿਲੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button