Lakhimpur Violence ‘ਚ ਮਾਰੇ ਗਏ 4 ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪਰਿਵਾਰਾਂ ਨੂੰ ਅੱਜ 50 – 50 ਲੱਖ ਰੁਪਏ ਦੇ ਚੈੱਕ ਸੌਪਣਗੇ Punjab Agriculture Minister Randeep Nabha
ਚੰਡੀਗੜ੍ਹ/ਲਖੀਮਪੁਰ ਖੀਰੀ : ਪੰਜਾਬ ਦੇ ਖੇਤੀ ਮੰਤਰੀ ਰਣਦੀਪ ਸਿੰਘ ਨਾਭਾ ਲਖੀਮਪੁਰ ਹਿੰਸਾ ‘ਚ ਮਾਰੇ ਗਏ 4 ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪਰਿਵਾਰਾਂ ਨੂੰ ਅੱਜ 50 – 50 ਲੱਖ ਰੁਪਏ ਦਾ ਚੈੱਕ ਸੌਪਣਗੇ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਹਰ ਇੱਕ ਪਰਿਵਾਰ ਲਈ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਸੀ।
ਸਿੰਘੂ ਬਾਰਡਰ ‘ਤੇ ਪਹੁੰਚੀ ਵਕੀਲਾਂ ਦੀ ਟੀਮ, ਕਰ ਲਏ ਸਬੂਤ ਇਕੱਠੇ ! ਰਿਪੋਰਟ ਕੀਤੀ ਜਨਤਕ D5 Channel Punjabi
ਦੱਸ ਦਈਏ ਕਿ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਥਾਰ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਘਟਨਾ ‘ਚ ਚਾਰ ਕਿਸਾਨ ਅਤੇ ਇੱਕ ਪੱਤਰਕਾਰ ਦੀ ਜਾਨ ਚਲੇ ਗਈ ਸੀ। ਇਸ ਤੋਂ ਬਾਅਦ ਉੱਥੇ ਹੋਈ ਹਿੰਸਾ ‘ਚ ਚਾਰ ਬੀਜੇਪੀ ਦੇ ਕਰਮਚਾਰੀਆਂ ਦੀ ਮੌਤ ਹੋਈ ਸੀ। ਇਸ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ‘ਤੇ ਦੋਸ਼ ਲੱਗੇ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.