‘ਦਿੱਲੀ ‘ਚ 1 ਨਵੰਬਰ ਤੋਂ ਖੋਲ੍ਹੇ ਜਾਣਗੇ ਸਾਰੇ ਸਕੂਲ’
ਨਵੀਂ ਦਿੱਲੀ : ਕੇਜਰੀਵਾਲ ਸਰਕਾਰ ਨੇ 1 ਨਵੰਬਰ ਤੋਂ ਦਿੱਲੀ ਦੇ ਸਾਰੇ ਸਕੂਲਾਂ ਨੂੰ ਖੋਲ੍ਹਣ ਦੀ ਇਜ਼ਾਜਤ ਦੇ ਦਿੱਤੀ ਹੈ। ਦਿੱਲੀ ਦੇ ਉਪ – ਮੁੱਖਮੰਤਰੀ ਮਨੀਸ਼ ਸਿਸੋਦੀਆ ਨੇ ਡੀ.ਡੀ.ਐੱਮ.ਏ. ਦੀ ਬੈਠਕ ’ਚ ਦਿੱਲੀ ਦੇ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਸਾਰੀਆਂ ਜਮਾਤਾਂ ਲਈ ਕੁਝ ਸ਼ਰਤਾਂ ਨਾਲ ਇਕ ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਮਾਤ ’ਚ ਵਿਦਿਆਰਥੀਆਂ ਦੀ ਪੜ੍ਹਾਈ ਦੀ ਵੀ ਵਿਵਸਥਾ ਯਕੀਨੀ ਕਰਨੀ ਹੋਵੇਗੀ। ਕੋਈ ਵੀ ਸਕੂਲ ਬੱਚਿਆਂ ਨੂੰ ਆਉਣ ਲਈ ਮਜ਼ਬੂਰ ਨਹੀਂ ਕਰ ਸਕਦਾ ।
ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਆਹਮੋ-ਸਾਹਮਣੇ, ਚਲਦੀ ਪ੍ਰੈੱਸ ਕਾਨਫ਼ਰੰਸ ’ਚ ਸਿੱਧੂ ਨੇ ਘੇਰਿਆ ਕੈਪਟਨ
ਸਕੂਲ ਇਹ ਵੀ ਯਕੀਨੀ ਕਰੇਗਾ ਕਿ ਜਮਾਤ ’ਚ ਵਿਦਿਆਰਥੀਆਂ ਦੀ ਗਿਣਤੀ 50 ਫੀਸਦੀ ਤੋਂ ਵੱਧ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਸੰਕਰਮਣ ਇੱਥੇ ਕਾਬੂ ’ਚ ਹੈ , ਇਸ ਲਈ ਸਕੂਲ ਖੋਲ੍ਹਣ ਦੇ ਨਾਲ ਹੀ ਕੋਰੋਨਾ ਦਿਸ਼ਾ – ਨਿਰਦੇਸ਼ਆਂ ਦਾ ਸਖ਼ਤੀ ਨਾਲ ਪਾਲਣ ਕਰਦੇ ਹੋਏ ਛਠ ਪੂਜਾ ਵੀ ਮਨਾਈ ਜਾਵੇਗੀ । ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਤੈਅ ਸਥਾਨਾਂ ’ਤੇ ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਦੇ ਹੋਏ ਛਠ ਮਨਾਈ ਜਾਵੇਗੀ । ਸੀਮਿਤ ਗਿਣਤੀ ’ਚ ਲੋਕਾਂ ਨੂੰ ਸ਼ਾਮਲ ਹੋਣ ਦਿੱਤਾ ਜਾਵੇਗਾ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਛਠ ਬਹੁਤ ਹੀ ਮਹੱਤਵਪੂਰਨ ਤਿਉਹਾਰ ਹੈ , ਇਸ ਲਈ ਬਹੁਤ ਚੰਗੀ ਅਤੇ ਸਾਵਧਾਨੀ ਨਾਲ ਮਨਾਓ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.