Breaking NewsD5 specialNewsPress ReleasePunjab

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਰਵਾਏ ਗਏ ‘ਸੁਖਮਨੀ ਸਾਹਿਬ ਦੇ ਪਾਠ ਅਤੇ ਸੰਕੀਰਤਨ’

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸੂਬਾ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ‘ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ’ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕੇਂਦਰ ਅਤੇ ਸੂਬਾਈ ਸੀਨੀਅਰ ਲੀਡਰਸ਼ਿਪ ਨੇ ਸ਼ਿਰਕਤ ਕੀਤੀI ਇਸ ਉਪਰੰਤ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸੂਬੇ ਵਿੱਚ ਸਦਭਾਵਨਾ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਟਿਕਰੀ ਬਾਰਡਰ ਹਾਦਸਾ, ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ || D5 Channel Punjabi

ਇਸ ਮੌਕੇ ਕੇਂਦਰੀ ਜਲ ਸਰੋਤ ਮੰਤਰੀ ਅਤੇ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਭਾਜਪਾ ਦੇ ਖੇਤਰੀ ਇੰਚਾਰਜ ਸੌਦਾਨ ਸਿੰਘ, ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਅਤੇ ਪੰਜਾਬ ਚੋਣ ਸਹਿ-ਇੰਚਾਰਜ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਵਣਜ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਰਾਜ ਵਿਦੇਸ਼ ਮੰਤਰੀ ਅਤੇ ਸਹਿ ਇੰਚਾਰਜ ਸ਼੍ਰੀਮਤੀ ਮੀਨਾਕਸ਼ੀ ਲੇਖੀ, ਲੋਕ ਸਭਾ ਮੈਂਬਰ (ਗੁਜਰਾਤ) ਅਤੇ ਸਹਿ-ਇੰਚਾਰਜ ਵਿਨੋਦ ਚਾਵੜਾ, ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ, ਭਾਜਪਾ ਦੇ ਕੌਮੀ ਸਕੱਤਰ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸੰਗਠਨ ਜਨਰਲ ਸਕੱਤਰ ਦਿਨੇਸ਼ ਕੁਮਾਰ, ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ ਅਤੇ ਦਿਆਲ ਸਿੰਘ ਸੋਢੀ ਆਦਿ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button