ਦੀਵਾਲੀ ਦੀ ਰਾਤ ਪਰਗਟ ਸਿੰਘ ਖ਼ੁਦ ਧਰਨੇ ‘ਤੇ ਬੈਠੇ ਅਧਿਆਪਕਾਂ ਨੂੰ ਮਿਲਣ ਪੁੱਜੇ
ਮੇਰੇ ਧੀਆਂ-ਪੁੱਤ ਸੜਕਾਂ ਉਤੇ ਬੈਠੇ ਹੋਣ, ਮੈਂ ਘਰ ਦੀਵਾਲੀ ਕਿਵੇਂ ਮਨਾ ਸਕਦਾ- ਪਰਗਟ ਸਿੰਘ
ਸਿੱਖਿਆ ਮੰਤਰੀ ਨੇ ਮੰਗਾਂ ਉਤੇ ਸਕਰਾਤਮਕ ਰਵੱਈਏ ਨਾਲ ਹਰ ਸੰਭਵ ਹੱਲ ਦਾ ਵਿਸ਼ਵਾਸ ਦਿਵਾਇਆ
ਜਲੰਧਰ : ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੀਵਾਲੀ ਦੀ ਰਾਤ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਜਲੰਧਰ ਸਥਿਤ ਆਪਣੀ ਰਿਹਾਇਸ਼ ਕੋਲ ਧਰਨੇ ਉਤੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਨੂੰ ਖ਼ੁਦ ਮਿਲਣ ਗਏ। ਸਿੱਖਿਆ ਮੰਤਰੀ ਨੇ ਕਿਹਾ, “ਤੁਸੀ ਵੀ ਮੇਰੇ ਧੀਆਂ-ਪੁੱਤਾਂ ਵਾਂਗ ਹੋ, ਤਿਉਹਾਰ ਦੇ ਦਿਨ ਤੁਸੀ ਬਾਹਰ ਬੈਠੇ ਹੋ ਤਾਂ ਮੈਂ ਕਿਵੇਂ ਦੀਵਾਲੀ ਦੀਆਂ ਖੁਸ਼ੀਆਂ ਮਨਾ ਸਕਦਾ ਹਾਂ।” ਪਰਗਟ ਸਿੰਘ ਨੇ ਨੌਜਵਾਨਾਂ ਨੂੰ ਮਠਿਆਈਆਂ ਵੀ ਵੰਡੀਆਂ। ਉਨ੍ਹਾਂ ਸੱਦਾ ਦਿੱਤਾ ਕਿ ਮਸਲੇ ਦਾ ਹੱਲ ਸੜਕ ਉਤੇ ਨਹੀਂ, ਗੱਲਬਾਤ ਨਾਲ ਹੀ ਹੋ ਸਕਦਾ ਹੈ ਅਤੇ ਉਹ ਉਨ੍ਹਾਂ ਦੀ ਹਰ ਗੱਲ ਸੁਣ ਕੇ ਇਸ ਨੂੰ ਸਕਰਾਤਮਕ ਤਰੀਕੇ ਨਾਲ ਹੱਲ ਕਰਨਾ ਚਾਹੁੰਦੇ ਹਨ।
ਸਿੰਘੂ ਬਾਰਡਰ ‘ਤੇ ਲੱਗੀ ਅੱਗ ਦਾ ਸੱਚ, ਅੱਗ ਲੱਗੀ ਜਾਂ ਕਿਸੇ ਨੇ ਲਗਾਈ ? ਵੱਡੇ ਖੁਲਾਸੇ D5 Channel Punjabi
ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਕਦੇ ਵੀ ਤਰਜੀਹੀ ਵਿਸ਼ਾ ਨਹੀਂ ਰਿਹਾ ਅਤੇ ਪਿਛਲੇ ਲੰਬੇ ਸਮੇਂ ਦੀਆਂ ਮਾੜੀਆਂ ਨੀਤੀਆਂ ਕਾਰਨ ਅਜੋਕੀ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਚੀਨ-ਜਪਾਨ ਜਿਹੇ ਵਿਕਸਤ ਮੁਲਕਾਂ ਦੀ ਉਦਾਹਰਨ ਦਿੰਦਿਆਂ ਮਨੁੱਖੀ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਵਕਾਲਤ ਕੀਤੀ। ਪਰਗਟ ਸਿੰਘ ਨੇ ਕਿਹਾ ਕਿ ਜੋ ਵੀ ਉਨ੍ਹਾਂ ਦੀ ਪਹੁੰਚ ਵਿੱਚ ਹੋਇਆ ਅਤੇ ਵੱਧ ਤੋਂ ਵੱਧ ਸੰਭਵ ਹੋਇਆ, ਉਹ ਸੰਘਰਸ਼ ਕਰ ਰਹੇ ਅਧਿਆਪਕਾਂ ਤੇ ਬੇਰੁਜ਼ਗਾਰ ਨੌਜਵਾਨਾਂ ਲਈ ਕਰਨਗੇ ਕਿਉਂਕਿ ਉਨ੍ਹਾਂ ਖ਼ੁਦ ਸਿੱਖਿਆ ਵਿਭਾਗ ਮੰਗ ਕੇ ਲਿਆ। ਸਿੱਖਿਆ ਮੰਤਰੀ ਨੇ ਕਿਹਾ ਨੌਜਵਾਨ ਹਮੇਸ਼ਾ ਹੀ ਉਨ੍ਹਾਂ ਦੇ ਦਿਲ ਦੇ ਸਭ ਤੋਂ ਨੇੜੇ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.