ਅਕਸ਼ੇ ਕੁਮਾਰ ਦੀ ਫਿਲਮ ‘ਸੂਰਿਆਵੰਸ਼ੀ’ ਦਾ ਕਿਸਾਨਾਂ ਵੱਲੋਂ ਵਿਰੋਧ
ਹੁਸ਼ਿਆਰਪੁਰ : ਹੁਸ਼ਿਆਰਪੁਰ ਵਿਖੇ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੀ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ਸੂਰਿਆਵੰਸ਼ੀ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕਰਦੇ ਹੋਏ ਅਕਸ਼ੇ ਕੁਮਾਰ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਗਈ ਅਤੇ ਪਿੱਟ ਸਿਆਪਾ ਵੀ ਕੀਤਾ ਗਿਆ। ਕਿਸਾਨਾਂ ਨੇ ਐਲਾਨ ਕੀਤਾ ਕਿ ਉਹ ਕਿਸੇ ਵੀ ਸੂਰਤ ‘ਚ ਅਕਸ਼ੇ ਕੁਮਾਰ ਦੀ ਫਿਲਮ ਨੂੰ ਇਕੱਲੇ ਪੰਜਾਬ ‘ਚ ਹੀ ਨਹੀਂ ਬਲਕਿ ਪੂਰੇ ਭਾਰਤ ‘ਚ ਨਹੀਂ ਚੱਲਣ ਦੇਣਗੇ। ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ‘ਚ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਜਿਨ੍ਹਾਂ ਵੱਲੋਂ ਹਾਲਾਤ ‘ਤੇ ਕਾਬੂ ਪਾਇਆ ਗਿਆ।
LIVE || CM ਚੰਨੀ ਨੇ ਕੀਤਾ ਉਦਘਾਟਨ, ਵੱਡਾ ਐਲਾਨ, ਲੋਕਾਂ ਦੇ ਹੱਕ ‘ਚ ਫੈਸਲਾ
ਮੀਡੀਆ ਦੇ ਨਾਲ ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਅਕਸ਼ੇ ਕੁਮਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੱਕਾ ਭਗਤ ਹੈ ਅਤੇ ਉਸ ਵੱਲੋਂ ਕਦੇ ਵੀ ਕਿਸਾਨਾਂ ਦੇ ਹੱਕ ‘ਚ ਕੋਈ ਬਿਆਨ ਤੱਕ ਨਹੀਂ ਦਿੱਤਾ ਗਿਆ ਸਗੋਂ ਹਮੇਸ਼ਾ ਕਿਸਾਨਾਂ ਦੇ ਖਿਲਾਫ ਹੀ ਜ਼ਹਿਰ ਉਗਲਿਆ ਹੈ। ਜਿਸ ਕਾਰਨ ਦੇਸ਼ ਭਰ ਦੇ ਕਿਸਾਨਾਂ ‘ਚ ਅਕਸ਼ੇ ਕੁਮਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਹੁਣ ਕਿਸਾਨਾਂ ਨੇ ਵੀ ਤੈਅ ਕਰ ਲਿਆ ਹੈ ਕਿ ਉਹ ਕਿਸੇ ਵੀ ਸੂਰਤ ‘ਚ ਉਸਦੀ ਫਿਲਮ ਨੂੰ ਪੂਰੇ ਭਾਰਤ ‘ਚ ਨਹੀਂ ਚੱਲਣ ਦੇਣਗੇ। ਇਸ ਮੌਕੇ ਕਿਸਾਨਾਂ ਨੇ ਥਿਏਟਰ ਮਾਲਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦਾ ਸਾਥ ਦੇਣ। ਕਿਸਾਨਾਂ ਵੱਲੋਂ ਥਿਏਟਰਾਂ ਚੋਂ ਅਕਸ਼ੇ ਕੁਮਾਰ ਦੀ ਫਿਲਮ ਨੂੰ ਹਟਾਉਣ ਦੀ ਵੀ ਮੰਗ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.