Breaking NewsD5 specialNewsPress ReleasePunjabTop News

19 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ ‘ਆਪ’ ਆਗੂ

ਭਗਵੰਤ ਮਾਨ ਦੀ ਅਗਵਾਈ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੋਲੇ ਜਾਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਇੱਕ ਵਫ਼ਦ 19 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗਾ।ਸ੍ਰੀ ਕਰਤਾਰਪੁਰ ਸਾਹਿਬ ਯਾਤਰਾ ਬਾਰੇ ਜਾਣਕਾਰੀ ਦਿੰਦਿਆਂ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ”ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਬਹੁਤ ਖ਼ੁਸ਼ੀ ਦੀ ਗੱਲ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਰਟੀ ਦੇ ਵਿਧਾਇਕ 19 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰ ਸਾਹਿਬ, ਪਾਕਿਸਤਾਨ ਦੇ ਦਰਸ਼ਨਾਂ ਲਈ ਜਾਣਗੇ। ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਹੱਥੀਂ ਕਿਰਤ ਕਰਦਿਆਂ ਲੰਮਾ ਸਮਾਂ ਖੇਤੀ ਕੀਤੀ ਸੀ। ਗੁਰਪੁਰਬ ਮੌਕੇ ਪੰਜਾਬ ਦੇ ਤਰੱਕੀ, ਖ਼ੁਸ਼ਹਾਲੀ ਅਤੇ ਹੱਸਦਾ ਵੱਸਦਾ ਪੰਜਾਬ ਬਣਾਉਣ ਦੀ ਲਈ ਅਰਦਾਸ ਕੀਤੀ ਜਾਵੇਗੀ।”

Kisan Bill 2020 : ਕਿਸਾਨਾਂ ਨੇ ਮੁਹਰੇ ਲਾਇਆ Sukhbir Badal! ਫੇਰ ਰੱਜਕੇ ਕੱਢੀ ਭੜਾਸ! ਹੋਏ ਆਹਮੋ ਸਾਹਮਣੇ

ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸ੍ਰੀ ਕਰਤਾਰਪੁਰ ਕੋਰੀਡੋਰ ਨੂੰ ਪਹਿਲਾਂ ਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਵਿੱਚ ਸ਼ਾਮਲ ਕੀਤਾ ਹੋਇਆ ਹੈ ਅਤੇ ਇਸ ਯੋਜਨਾ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਦੇ ਲੋਕਾਂ ਨੂੰ ਵੱਖ- ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਂਦੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਭਾਰਤ ਤੋਂ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਨ, ਪਰ ਕੋਵਿਡ 19 ਦੇ ਪ੍ਰਕੋਪ ਕਾਰਨ ਇਹ ਕੋਰੀਡੋਰ ਬੰਦ ਕਰ ਦਿੱਤਾ ਗਿਆ ਸੀ। ਸਿੱਖ ਸੰਗਤਾਂ ਸਮੇਤ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਤੋਂ ਵਾਰ- ਵਾਰ ਮੰਗ ਕਰਦੀ ਰਹੀ ਕਿ ਸ੍ਰੀ ਕਰਤਾਰ ਸਾਹਿਬ ਕੋਰੀਡੋਰ ਖੋਲ੍ਹਿਆ ਜਾਵੇ ਅਤੇ ਆਖ਼ਰ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button