Breaking NewsD5 specialNewsPress ReleasePunjabTop News

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਮੰਤਰੀ ਮੰਡਲ ਨਾਲ ਕਰਤਾਰਪੁਰ ਸਾਹਿਬ ਪਹੁੰਚੇ ਹਨ ਜਿੱਥੇ ਚੰਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਲੋਕਾਂ ਨੂੰ ਦਿਲੋ ਮੁਬਾਰਕਬਾਦ ਦਿੱਤੀ ਅਤੇ ਕੇਂਦਰ ਸਰਾਰ ਦਾ ਲਾਂਘਾ ਖੋਲ੍ਹਣ ਸਬੰਧੀ ਧੰਨਵਾਦ ਵੀ ਕੀਤਾ।ਗੁਰਪੁਰਬ ਦੀ ਪੂਰਬਲੀ ਸ਼ਾਮ ਮੌਕੇ ਆਪਣੇ ਸੰਦੇਸ਼ ਵਿਚ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਇੱਕ ਮਹਾਨ ਅਧਿਆਤਮਕ ਦੂਤ ਸਨ, ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ। ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਮੌਜੂਦਾ ਪਦਾਰਥਵਾਦੀ ਸਮਾਜ ਵਿਚ ਵੀ ਉਸੇ ਤਰ੍ਹਾਂ ਸਾਰਥਿਕ ਹਨ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ।

Kisan Bill 2020 : ਜਥੇਬੰਦੀਆਂ ਨੇ ਪਲਟ ਤਾਂ ਤਖ਼ਤ, ਮੂਧੇ ਮੂੰਹ ਗਿਰੀ BJP ਸਰਕਾਰ || D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੇ ਮਹਾਨ ਵਿਰਸੇ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button