Breaking NewsD5 specialNewsPress ReleasePunjabTop News

ਓ.ਪੀ. ਸੋਨੀ ਨੇ ਮੁਖ ਮੰਤਰੀ ਮੋਤੀਆ ਮੁਕਤ ਅਭਿਆਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

 ਆਮ ਲੋਕਾਂ ਨੂੰ ਮੁਖ ਮੰਤਰੀ ਮੋਤੀਆ ਮੁਕਤ ਅਭਿਆਨ ਸਬੰਧੀ ਜਾਗਰੂਕ ਕਰਨ ਲਈ ਜਾਗਰੁਕਤਾ ਵੈਨਾਂ ਨੂੰ ਦਿਖਾਈ ਹਰੀ ਝੰਡੀ

ਚੰਡੀਗੜ: ਉਪ ਮੁੱਖ ਮੰਤਰੀ ਓ.ਪੀ.ਸੋਨੀ ਜਿਨਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦਾ ਚਾਰਜ ਵੀ ਹੈ, ਨੇ ਅੱਜ ਇਥੇ ਪੰਜਾਬ ਭਵਨ ਚੰਡੀਗੜ ਵਿਖੇ ਮੋਤੀਆਬਿੰਦ ਮੁਕਤ ਮੁਹਿੰਮ ਲਈ ਗਿਆਰਾਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਮੁਹਿੰਮ ਪੰਜਾਬ ਵਿੱਚੋਂ ਚਿੱਟੇ ਮੋਤੀਏ ਦੀ ਬਿਮਾਰੀ ਦੇ ਖਾਤਮੇ ਲਈ ਸਰਕਾਰ ਦੇ ਨਵੀਨਤਮ ਲੋਕ ਭਲਾਈ ਉਪਾਵਾਂ ਦੇ ਅਨੁਰੂਪ ਇੱਕ ਅਹਿਮ ਕਦਮ ਹੈ। ਇਸ ਮੁਹਿੰਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਓ.ਪੀ.ਸੋਨੀ ਨੇ ਦੱਸਿਆ ਕਿ 26 ਨਵੰਬਰ ਤੋਂ 31 ਦਸੰਬਰ ਤੱਕ ਪੰਜਾਬ ਦੇ ਸਾਰੇ ਜਿਿਲਆਂ ਵਿੱਚ ਸਬ ਡਵੀਜਨ ਪੱਧਰ ‘ਤੇ 518 ਅੱਖਾਂ ਦੇ ਕੈਂਪ ਲਗਾਏ ਜਾ ਰਹੇ ਹਨ।ਇਨਾਂ ਕੈਂਪਾਂ ਵਿੱਚ ਲੋਕਾਂ ਦੀ ਮੋਤੀਆਬਿੰਦ ਦੀ ਜਾਂਚ ਕੀਤੀ ਜਾਵੇਗੀ। ਮੋਤੀਆ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਦੇ 15 ਦਿਨਾਂ ਦੇ ਅੰਦਰ-ਅੰਦਰ ਅੱਖਾਂ ਦਾ ਆਪ੍ਰੇਸਨ, ਐਨਕਾਂ, ਭੋਜਨ ਦਾ ਪ੍ਰਬੰਧ, ਆਵਾਜਾਈ ਦੀਆਂ ਸਹੂਲਤਾਂ, ਦਵਾਈਆਂ ਅਤੇ ਲੈਬ ਟੈਸਟ ਆਦਿ ਵਰਗੀਆਂ ਮੁਫਤ ਸਹੂਲਤਾਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਲੋਕਾਂ ਨੂੰ ਮੋਤੀਆਬਿੰਦ ਤੋਂ ਛੁਟਕਾਰਾ ਦਿਵਾਉਣ ਲਈ ਵਚਨਬੱਧ ਹੈ।

ਆ ਗਈ ਵੱਡੀ ਖੁਸਖਬਰੀ, MSP ‘ਤੇ ਬਾਕੀ ਮੰਗਾਂ ਲਈ ਮੰਨਿਆ ਮੋਦੀ || D5 Channel Punjabi

ਇਸ ਸਬੰਧੀ ਪਿੰਡ ਪੱਧਰ ‘ਤੇ ਪੈਰਾਮੈਡੀਕਲ ਸਟਾਫ ਅਤੇ ਆਸਾ ਵੱਲੋਂ ਸਰਵੇ ਕਰਕੇ ਮੋਤੀਆਬਿੰਦ ਦੇ ਮਰੀਜਾਂ ਦੀ ਪਛਾਣ ਕਰਕੇ ਉਨਾਂ ਨੂੰ ਇਨਾਂ ਕੈਂਪਾਂ ਲਈ ਰੈਫਰ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਮੁਹਿੰਮ ਦਾ ਲਾਭ ਉਠਾ ਸਕਣ। ਜਿਕਰਯੋਗ ਹੈ ਕਿ ਅੱਜ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ ਜਾਗਰੂਕਤਾ ਵੈਨਾਂ ਇਸ ਮੁਹਿੰਮ ਦੌਰਾਨ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਗੀਆਂ ਅਤੇ ਅਗਲੇ ਇੱਕ ਮਹੀਨੇ ਤੱਕ ਪਿੰਡ-ਪਿੰਡ ਜਾ ਕੇ ਇਸ ਮੁਹਿੰਮ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਲੋਕਾਂ ਦਾ ਮੋਤੀਆਬਿੰਦ ਦਾ ਇਲਾਜ ਕੀਤਾ ਜਾ ਸਕੇ। ਇਸ ਮੁਹਿੰਮ ਦੇ ਵੇਰਵੇ ਅਖਬਾਰਾਂ ਦੇ ਨਾਲ-ਨਾਲ ਰੇਡੀਓ ‘ਤੇ ਵੀ ਲਗਾਤਾਰ ਦਿੱਤੇ ਜਾ ਰਹੇ ਹਨ। ਸੋਸਲ ਮੀਡੀਆ ‘ਤੇ ਵੀ ਇਸ ਬਾਰੇ ਜਾਗਰੁਕਤਾ ਮੁਹਿੰਮ ਚਲਾਈ ਜਾ ਰਹੀ ਹੈ। ਮੁਹਿੰਮ ਦੀ ਸਫਲਤਾ ਲਈ ਗੈਰ ਸਰਕਾਰੀ ਸੰਸਥਾਵਾਂ ਦੇ ਨਾਲ-ਨਾਲ ਪ੍ਰਾਈਵੇਟ ਪ੍ਰੈਕਟੀਸਨਰ ਵੀ ਇਸ ਮੁਹਿੰਮ ਆਪਣਾ ਯੋਗਦਾਨ ਪਾ ਰਹੇ ਹਨ। ਸ੍ਰੀ ਸੋਨੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕੈਂਪਾਂ ਵਿੱਚ ਵੱਧ-ਚੜ ਕੇ ਹਿੱਸਾ ਲੈਣ ਤਾਂ ਜੋ ਵੱਧ ਤੋਂ ਵੱਧ ਗਿਣਤੀ ਵਿੱਚ ਮੋਤੀਆਬਿੰਦ ਤੋਂ ਪੀੜਤ ਲੋਕਾਂ ਦੀ ਪਛਾਣ ਕਰਕੇ ਉਨਾਂ ਦਾ ਇਲਾਜ ਕੀਤਾ ਜਾ ਸਕੇ। ਇਸ ਮੌਕੇ ਸਕੱਤਰ ਸਿਹਤ ਵਿਕਾਸ ਗਰਗ, ਸ੍ਰੀ ਕੁਮਾਰ ਰਾਹੁਲ,ਐਮ.ਡੀ.ਐਨ.ਐਚ.ਐਮ, ਭੁਪਿੰਦਰ ਸਿੰਘ ਐਮ.ਡੀ.ਪੀ.ਐਚ.ਐਸ.ਸੀ., ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅੰਦੇਸ,ਡਿਪਟੀ ਡਾਇਰੈਕਟਰ੍ ਨਿਸਾ ਸਾਹੀ, ਪਰੋਗਰਾਮ ਅਫਸਰ ਡਾ. ਨੀਤੀ ਸਿੰਗਲਾ , ਪਰੋਗਰਾਮ ਅਫਸਰ ਡਾ. ਇੰਦਰਦੀਪ ਕੌਰ ਅਤੇ ਸਟੇਟ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button