Ravi Mohan Kapoor ਨੇ ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ: ਕੈਬਨਿਟ ਮੰਤਰੀ Dr. Raj Kumar Verka ਦੀ ਅਗਵਾਈ ਹੇਠ ਸ੍ਰੀ Ravi Mohan Kapoor ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰਾਲੇ ਅਧੀਨ ਚੱਲ ਰਹੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਪੇਡਾ ਦੇ ਬੁਲਾਰੇ ਅਨੁਸਾਰ ਸ੍ਰੀ Ravi Mohan Kapoor ਨੇ ਅੱਜ ਇਹ ਅਹੁਦਾ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ Navjot Pal Singh Randhawa, ਪੇਡਾ ਦੇ ਡਾਇਰੈਕਟਰ ਸ੍ਰੀ MP Singh ਅਤੇ Dr. Verka ਦੇ ਓ.ਐਸ.ਡੀ.ਸ੍ਰੀ Aman Sharma ਦੀ ਮੌਜੂਦਗੀ ਵਿੱਚ ਸੰਭਾਲਿਆ। ਸ੍ਰੀ Ravi Mohan Kapoor ਕੋਲ ਸੰਗਠਨਾਤਮਕ ਅਤੇ ਵਿੱਤੀ ਪ੍ਰਬੰਧਨ ਦੇ ਖੇਤਰ ਵਿੱਚ ਵਿਆਪਕ ਅਨੁਭਵ ਹੈ।
Sukhbir Badal ਦੀ ਧਮਾਕੇਦਾਰ Speech! Rally ਦੇ ਇਕੱਠ ਨੇ ਤੋੜਤੇ ਰਿਕਾਰਡ | D5 Channel Punjabi
ਉਹ 1980 ਤੋਂ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਨਾਲ ਜੁੜੇ ਹੋਏ ਹਨ। ਸ੍ਰੀ Ravi Mohan Kapoor ਕਈ ਮੋਰਚਿਆਂ ‘ਤੇ ਕਾਂਗਰਸ ਪਾਰਟੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਏ। ਉਹ ਵੱਖ-ਵੱਖ ਐਨ.ਜੀ.ਓਜ਼ ਨਾਲ ਵੀ ਜੁੜੇ ਹੋਏ ਹਨ ਜੋ ਕਿ ਪਛੜੇ ਲੋਕਾਂ ਦੇ ਵਿਕਾਸ ਲਈ ਕੰਮ ਕਰਦੇ ਹਨ ਅਤੇ ਸਮਾਜ ਵਿੱਚ ਵਾਤਾਵਰਣ ਅਨੁਕੂਲ ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਹਨ। ਉਹ ਸਮਾਜ ਦੀ ਬਿਹਤਰੀ ਅਤੇ ਉੱਨਤੀ ਲਈ ਕੰਮ ਵਾਲੀ ਵਿਚਾਰਧਾਰਾ ਅਤੇ ਸਿਧਾਂਤਾਂ ਨਾਲ ਜੁੜੇ ਹੋਏ ਹਨ। ਪੇਡਾ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਉਪਰੰਤ, ਉਹਨਾਂ ਨੇ ਪੰਜਾਬ ਵਿੱਚ ਊਰਜਾ ਦੇ ਗੈਰ-ਰਵਾਇਤੀ ਹਰੇ ਸਰੋਤਾਂ ਦੇ ਵਿਕਾਸ ਅਤੇ ਪ੍ਰਸਾਰ ਲਈ ਅਣਥੱਕ ਕੰਮ ਕਰਨ ਦਾ ਅਹਿਦ ਲਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.