ਮਜੀਠੀਆ ਖ਼ਿਲਾਫ਼ FIR ਦਰਜ ਹੋਣ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ
ਪਟਿਆਲਾ : ਪੰਜਾਬ ਦੀ ਸਿਆਸਤ ‘ਚ ਨਵਾਂ ਧਮਾਕਾ ਹੋਇਆ ਹੈ। ਦਰਅਸਲ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਡਰੱਗਸ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਗਈ ਹੈ। ਮਜੀਠੀਆ ਦੇ ਖਿਲਾਫ਼ ਮੋਹਾਲੀ ‘ਚ ਬਿਊਰੋ ਆਫ ਇੰਵੈਸਟੀਗੇਸ਼ਨ ਦੇ ਪੁਲਿਸ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਵੱਖ-ਵੱਖ ਸਿਆਸੀ ਆਗੂਆਂ ਦੀਆਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆ ਹਨ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੇ ਮਾਮਲੇ ਸਬੰਧੀ ਬੋਲਦਿਆਂ ਕਿਹਾ ਹੈ ਕਿ ਅਸੀਂ ਕਾਂਗਰਸ ਦਾ ਚੈਲੰਜ ਕਬੂਲਦੇ ਹਾਂ। ਉਨ੍ਹਾਂ ਕਿਹਾ ਕਿ ਮਜੀਠੀਆ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ ਅਤੇ ਅਸੀਂ ਇਸ ਖ਼ਿਲਾਫ਼ ਲੀਗਲ ਲੜਾਈ ਲੜਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਜਨਤਾ ਅੱਗੇ ਸੱਚ ਲਿਆਵਾਂਗੇ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਨਸ਼ਿਆਂ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹਨ ਦੀ ਬਜਾਏ ਹਮੇਸ਼ਾ ਸਿਆਸਤ ਕੀਤੀ ਹੈ।
ਕਾਂਗਰਸ ਨੂੰ ਵੱਡਾ ਝਟਕਾ, MLA ਨੇ ਦਿੱਤਾ ਅਸਤੀਫ਼ਾ, ਅਕਾਲੀ ਦਲ ‘ਚ ਵੀ ਬਗਾਵਤ !D5 Channel Punjabi
ਉਨ੍ਹਾਂ ਕਿਹਾ ਕਿ ਜੋ ਇਨ੍ਹਾਂ ਮਾਮਲਿਆਂ ‘ਤੇ ਸਿਆਸਤ ਕਰੇਗਾ, ਉਸ ਦਾ ਕੱਖ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਵੀ ਇਹੀ ਸਭ ਕੁੱਝ ਹੋਇਆ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੀ ਸਰਕਾਰ ਕੋਲ ਹਰ ਕਿਸਮ ਦੀਆਂ ਏਜੰਸੀਆਂ ਹਨ ਅਤੇ ਤਾਕਤ ਹੈ, ਇਸ ਲਈ ਜਲਦ ਤੋਂ ਜਲਦ ਅਸਲ ਦੋਸ਼ੀਆਂ ਦਾ ਪਤਾ ਲਾਉਣਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਨੂੰ ਪਤਾ ਹੈ ਕਿ ਜਨਤਾ ਦੀ ਕਚਹਿਰੀ ‘ਚ ਜਾਣਾ ਪੈਣਾ ਹੈ, ਜਿਸ ਕਾਰਨ ਉਨ੍ਹਾਂ ਦਾ ਸਿਰਫ ਇੱਕੋ ਇਕ ਮਕਸਦ ਹੈ ਕਿ ਅਕਾਲੀ ਦਲ ਦੇ ਆਗੂਆਂ ‘ਤੇ ਕਿਵੇਂ ਝੂਠੇ ਪਰਚੇ ਦਰਜ ਕਰੀਏ।
ਮਜੀਠੀਆ ‘ਤੇ FIR ਦਾ ਅਸਲ ਸੱਚ ! ਕੀਹਦੇ ਇਸ਼ਾਰੇ ‘ਤੇ ਹੋਈ ਕਾਰਵਾਈ ? D5 Channel Punjabi
ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਪਰਚੇ ਤੋਂ ਡਰੇਗਾ ਨਹੀਂ ਅਤੇ ਨਾ ਹੀ ਪਿੱਛੇ ਹਟੇਗਾ, ਸਗੋਂ ਡਟ ਕੇ ਸਾਹਮਣਾ ਕਰੇਗਾ ਅਤੇ ਜਨਤਾ ਅੱਗੇ ਪੂਰਾ ਸੱਚ ਲਿਆਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਜਿੰਨੇ ਵੀ ਪੁਲਸ ਅਫ਼ਸਰਾਂ ਨੇ ਆਗੂਆਂ ਦੀ ਸ਼ਹਿ ‘ਤੇ ਅਕਾਲੀ ਵਰਕਰਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਹਨ, ਉਨ੍ਹਾਂ ਸਭ ਨੂੰ ਨੌਕਰੀ ਤੋਂ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਝੂਠਾ ਕੇਸ ਬਣਾਇਆ ਗਿਆ ਹੈ ਅਤੇ ਹੁਣ ਸਮਾਂ ਆ ਗਿਆ ਹੈ, ਪੰਜਾਬ ਸਰਕਾਰ ਇਸ ਦਾ ਨਤੀਜਾ ਭੁਗਤਣ ਲਈ ਤਿਆਰ ਰਹੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.