ਪੇਡਾ ਨੇ ਪੀਐਸਪੀਸੀਐਲ ਦੇ ਸਹਿਯੋਗ ਨਾਲ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਮਨਾਇਆ
ਚੰਡੀਗੜ੍ਹ: ਸੂਬੇ ਵਿੱਚ ਊਰਜਾ ਸੰਭਾਲ ਐਕਟ-2001 ਨੂੰ ਲਾਗੂ ਕਰਨ ਲਈ ਰਾਜ ਮਨੋਨੀਤ ਏਜੰਸੀ (ਐਸਡੀਏ) ਹੋਣ ਦੇ ਨਾਤੇ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਸਹਿਯੋਗ ਨਾਲ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਮਨਾਇਆ ਗਿਆ। ਊਰਜਾ ਬਚਾਊ ਤਕਨੀਕਾਂ ਅਤੇ ਊਰਜਾ ਸੰਭਾਲ ਦਿਵਸ ਸਮਾਰੋਹ ‘ਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਡਿਸਟ੍ਰੀਬਿਊਸ਼ਨ, ਪੀਐਸਪੀਸੀਐਲ ਦੇ ਡਾਇਰੈਕਟਰ ਸ. ਡੀਪੀਐਸ ਗਰੇਵਾਲ ਨੇ ਪੰਜਾਬ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੇ ਵਿਸ਼ੇ ‘ਤੇ ਸੂਬੇ ਵੱਲੋਂ ਵੱਖ-ਵੱਖ ਖੇਤਰਾਂ ਜਿਵੇਂ ਇਮਾਰਤਾਂ, ਉਦਯੋਗਾਂ, ਨਗਰ ਪਾਲਿਕਾਵਾਂ, ਖੇਤੀਬਾੜੀ, ਡਿਸਕੌਮ, ਟਰਾਂਸਪੋਰਟ ਆਦਿ ਵਿੱਚ ਕੀਤੇ ਜਾ ਰਹੇ ਮਹੱਤਵਪੂਰਨ ਕਾਰਜਾਂ ਬਾਰੇ ਗੱਲ ਕੀਤੀ।
ਬੇਅਦਬੀ ਬਾਰੇ ਸਿੱਖ ਆਗੂਆਂ ਦਾ ਵੱਡਾ ਫੈਸਲਾ, ਸਰਕਾਰ ਲਈ ਨਵੀਂ ਮੁਸੀਬਤ ! ਬੇਅਦਬੀ ਕਰਨ ਵਾਲਿਆਂ ਦੀ ਨਹੀਂ ਖ਼ੈਰ !
ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ 14 ਦਸੰਬਰ ਨੂੰ ਦਿੱਤੇ ਸਟੇਟ ਪਰਫਾਰਮੈਂਸ ਐਵਾਰਡ ਵਿੱਚ ਪਹਿਲਾ ਇਨਾਮ ਪ੍ਰਾਪਤ ਕਰਨ ਲਈ ਪੇਡਾ ਦੀ ਸ਼ਲਾਘਾ ਕੀਤੀ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ. ਨਵਜੋਤ ਪਾਲ ਸਿੰਘ ਰੰਧਾਵਾ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਦਰਮਿਆਨ ਪਾੜੇ ਨੂੰ ਪੂਰਨ ਲਈ ਸੂਬੇ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਹਨਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਤੇ ਊਰਜਾ ਕੁਸ਼ਲਤਾ ਦੇ ਉਪਾਵਾਂ ਨੂੰ ਅਪਣਾਉਂਦੇ ਹੋਏ ਸਮਝਦਾਰੀ ਨਾਲ ਇਸ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ।
ਹਰਪ੍ਰੀਤ ਸਿੱਧੂ ਨੇ ਕਿਉਂ ਫਸਾਇਆ ਮਜੀਠੀਆ ? ਮਜੀਠੀਆ ਦੇ ਹਰਪ੍ਰੀਤ ਸਿੱਧੂ ਨਾਲ ਨੇੜਲੇ ਸਬੰਧ, ਆਖਰ ਕਿਵੇਂ ਪਲਟੀ ਬਾਜ਼ੀ ?
ਭਾਰਤ ਸਰਕਾਰ ਦੇ ਊਰਜਾ ਮੰਤਰਾਲਾ ਦੇ ਊਰਜਾ ਕੁਸ਼ਲਤਾ ਬਿਊਰੋ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ ਜਿਵੇਂ ਨੈੱਟ ਜ਼ੀਰੋ ਐਨਰਜੀ ਬਿਲਡਿੰਗਜ਼ ਨੂੰ ਉਤਸ਼ਾਹਿਤ ਕਰਨ ਲਈ ‘ਸ਼ੁਨਿਆ’ ਲੇਬਲਿੰਗ ਪ੍ਰੋਗਰਾਮ, ਟਾਇਰਾਂ ਲਈ ਸਟੈਂਡਰਡ ਅਤੇ ਲੇਬਲਿੰਗ ਪ੍ਰੋਗਰਾਮ, ਹਾਈ-ਐਨਰਜੀ ਲਿਥੀਅਮ-ਆਇਨ ਟ੍ਰੈਕਸ਼ਨ ਬੈਟਰੀ ਪੈਕ ਐਂਡ ਸਿਸਟਮਸ ਲਈ ਸਟੈਂਡਰਡ ਅਤੇ ਲੇਬਲਿੰਗ ਪ੍ਰੋਗਰਾਮ ਅਤੇ ਐਸਐਮਈਜ਼ ਲਈ ਕਲਾਉਡ-ਅਧਾਰਿਤ ਡਾਟਾ ਵਿਸ਼ਲੇਸ਼ਣ ਟੂਲ ਜੋ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।
ਕਾਂਗਰਸ ਨੂੰ ਵੱਡਾ ਝਟਕਾ, MLA ਨੇ ਦਿੱਤਾ ਅਸਤੀਫ਼ਾ, ਅਕਾਲੀ ਦਲ ‘ਚ ਵੀ ਬਗਾਵਤ !D5 Channel Punjabi
ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਵੱਲੋਂ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਨੇ ਹਾਜ਼ਰੀਨ ਨੂੰ ਵੱਖ-ਵੱਖ ਖੇਤਰਾਂ ਵਿੱਚ ਊਰਜਾ ਦੀ ਸੰਭਾਲ ਅਤੇ ਸਵੱਛ ਊਰਜਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਈਸੀਬੀਸੀ ਨੂੰ ਲਾਗੂ ਕਰਨ ਵਾਲਾ ਮੋਹਰੀ ਸੂਬਾ ਹੈ, 80 ਤੋਂ ਵੱਧ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਏ ਗਏ ਹਨ, ਈਸੀਬੀਸੀ ਅਤੇ ਗ੍ਰੀਨ ਬਿਲਡਿੰਗਾਂ ਨੂੰ ਪ੍ਰੋਤਸਾਹਿਤ ਕਰਨ ਵਿੱਚ ਮੋਹਰੀ ਸੂਬਾ ਹੈ, ਪੰਜਾਬ ਖੇਤੀਬਾੜੀ ਅਤੇ ਗੈਰ-ਖੇਤੀ ਖੇਤਰਾਂ ਲਈ ਡਿਸਕੌਮ ਵੱਲੋਂ ਚਲਾਏ ਜਾਣ ਵਾਲੇ ਡੀਐਸਐਮ ਪ੍ਰੋਗਰਾਮਾਂ ਵਿੱਚ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚੋਂ ਇੱਕ ਹੈ।
ਮਜੀਠੀਆ ਬਾਰੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਚੰਨੀ ਸਰਕਾਰ ਨੂੰ ਦਿੱਤੀ ਚੇਤਾਵਨੀ ! ਹਿੱਲੀ ਸਿਆਸਤ !
ਉਹਨਾਂ ਨੇ ਪ੍ਰਦਰਸ਼ਨੀ ਪ੍ਰੋਜੈਕਟਾਂ ਨੂੰ ਲਾਗੂ ਕਰਕੇ ਬਚਾਈ ਗਈ ਊਰਜਾ ਬਾਰੇ ਵੀ ਚਾਨਣਾ ਪਾਇਆ ਜਿਸ ਤਹਿਤ ਸੂਬੇ ਵਿੱਚ ਊਰਜਾ ਸੰਭਾਲ ਗਤੀਵਿਧੀਆਂ ਦੇ ਪ੍ਰਭਾਵ ਬਾਰੇ ਰਿਪੋਰਟ ਅਨੁਸਾਰ ਸਾਲ 2019-20 ਵਿੱਚ 998000 ਮੈਗਾਵਾਟ ਪ੍ਰਤੀ ਘੰਟਾ ਊਰਜਾ ਬਚਾਈ ਗਈ। ਸੂਬੇ ਵਿੱਚ 2.16 ਲੱਖ ਊਰਜਾ ਕੁਸ਼ਲ ਬੀਈਈ 4 ਸਟਾਰ ਰੇਟਡ ਖੇਤੀ ਪੰਪਸੈੱਟ ਸਥਾਪਿਤ ਕੀਤੇ ਗਏ ਹਨ। ਥਾਪਰ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ 2021 ਸਬੰਧੀ ਸਮਾਗਮ ਦੌਰਾਨ ਪੀਐਸਪੀਸੀਐਲ ਅਤੇ ਪੇਡਾ ਦੀਆਂ ਊਰਜਾ ਸੰਭਾਲ ਡਵੀਜ਼ਨਾਂ ਦੇ ਮੁੱਖ ਕਾਰਜਕਾਰੀ ਅਧਿਕਾਰੀ, ਡਾਇਰੈਕਟਰ, ਅਧਿਕਾਰੀ ਅਤੇ ਇੰਜੀਨੀਅਰ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.