Breaking NewsD5 specialNewsPress ReleasePunjabTop News

ਦੇਸ਼ ਭਗਤ ਯੂਨੀਵਰਸਿਟੀ ‘ਚ ਕਰਵਾਈ ਗਈ ‘ਫਿਟ ਇੰਡੀਆ ਫ੍ਰੀਡਮ ਰਨ’

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਕੀਤਾ ਗਿਆ ਆਯੋਜਨ

ਫਤਿਹਗੜ੍ਹ ਸਾਹਿਬ: ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਵਿੱਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੀ ਥੀਮ ‘ਤੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਖਿੱਚ ਦਾ ਕੇਂਦਰ ਰਹੀ ਫਿਟ ਇੰਡੀਆ ਫ੍ਰੀਡਮ ਰਨ ਨੂੰ ਐੱਸ.ਡੀ.ਐਮ. ਜੀਵਨਜੋਤ ਕੌਰ (ਪੀ.ਸੀ.ਐੱਸ), ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲਿਸਿਟੀ ਅਫ਼ਸਰ ਗੁਰਮੀਤ ਸਿੰਘ, ਯੂਨੀਵਰਸਿਟੀ ਦੀ ਵਾਈਸ ਚਾਂਸਲਰ ਸ਼ਾਲਿਨੀ ਗੁਪਤਾ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਐੱਸ.ਡੀ.ਐਮ. ਜੀਵਨਜੋਤ ਕੌਰ ਨੇ ਦੌੜ ਲਾ ਕੇ ਫਿਟਨੈੱਸ ਦਾ ਸੁਨੇਹਾ ਦਿੱਤਾ।

ਲੁਧਿਆਣਾ ਬਲਾਸਟ ’ਤੇ CM ਚੰਨੀ ਦਾ ਵੱਡਾ ਐਕਸ਼ਨ! ਮਿੰਟਾਂ ‘ਚ ਕਰਤੀ ਕਾਰਵਾਈ || D5 Channel Punjabi

ਇਸ ਮੌਕੇ ਮੰਚ ਤੋਂ ਬੋਲਦਿਆਂ ਐੱਸ.ਡੀ.ਐਮ. ਨੇ ਕਿਹਾ ਕਿ ਸਮਾਜ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹੇ ਵਿੱਚ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਅਕਸਰ ਕੀਤਾ ਜਾਂਦਾ ਹੈ ਤੇ ਮੰਤਰਾਲੇ ਵਲੋਂ ਅਜਿਹੇ ਪ੍ਰੋਗਰਾਮ ਕਰਵਾਉਣਾ ਇਕ ਸ਼ਲਾਘਾਯੋਗ ਉਪਰਾਲਾ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲਿਸਿਟੀ ਅਫ਼ਸਰ ਗੁਰਮੀਤ ਸਿੰਘ ਨੇ ਕਿਹਾ ਕਿ ਦੇਸ਼ ਭਰ ਵਿੱਚ ਫਿਟ ਇੰਡੀਆ ਫ੍ਰੀਡਮ ਰਨ ਅਤੇ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਥੀਮ ਉੱਤੇ ਚਿੱਤਰ ਪ੍ਰਦਰਸ਼ਨੀਆਂ ਸਣੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਮਾਰਚ ਮਹੀਨੇ ਵਿੱਚ ਸ਼ੁਰੂ ਹੋਏ ਪ੍ਰੋਗਰਾਮਾਂ ਦੀ ਲੜੀ 75 ਹਫ਼ਤਿਆਂ ਦਾ ਸਫ਼ਰ ਤੈਅ ਕਰਦੀ ਹੋਈ ਸਮਾਪਤ ਹੋਵੇਗੀ।

Ludhiana Court Blast News || ਅਦਾਲਤ ‘ਚ ਹੋਏ ਬਲਾਸਟ ਨੇ ਹਿਲਾਇਆ ਲੁਧਿਆਣਾ || D5 Channel Punjabi

ਇਸ ਮੌਕੇ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਸ਼ਾਲਿਨੀ ਗੁਪਤਾ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਤੇ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਅਜਿਹੇ ਪ੍ਰੋਗਰਾਮ ਪਹਿਲਾਂ ਵੀ ਆਯੋਜਿਤ ਕੀਤੇ ਜਾਂਦੇ ਰਹੇ ਨੇ ਤੇ ਭਵਿੱਖ ਵਿੱਚ ਵੀ ਇਹਨਾਂ ਦਾ ਆਯੋਜਨ ਜਾਰੀ ਰਹੇਗਾ। ਇਸ ਦੌਰਾਨ ਚਿੱਤਰ ਤੇ ਲੇਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਭਲਕੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਦੱਸ ਦਈਏ ਕਿ ਫਿਟ ਇੰਡੀਆ ਫਰੀਡਮ ਰਨ ਵਿਚ ਯੂਨੀਵਰਸਿਟੀ ਦੇ ਵਿਦਿਰਥੀਆਂ ਇਲਾਵਾ ਐਨ.ਐੱਸ.ਐੱਸ. ਤੇ ਐਨ.ਵਾਈ.ਕੇ.ਐੱਸ. ਦੇ ਪ੍ਰਤੀਭਾਗੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button