Breaking NewsD5 specialNewsPress ReleasePunjabTop News

ਮੁੱਖ ਮੰਤਰੀ Charanjit Singh Channi ਦੀ ਕੇਜਰੀਵਾਲ ਨੂੰ ਦੋ-ਟੁੱਕ

ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ 'ਚ ਆਪਣੀ ਕਾਰਗੁਜ਼ਾਰੀ ਦਿਖਾਓ- Channi

ਪਠਾਨਕੋਟ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ, ਆਮ ਆਦਮੀ ਪਾਰਟੀ ਮੁਖੀ Arvind Kejriwal ਦਿੱਲੀ ‘ਚ ਆਪਣੀ ਕਾਰਗੁਜ਼ਾਰੀ ਵਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬ ਚ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਬਾਖ਼ੂਬੀ ਰਾਖੀ ਕਰ ਰਹੀ ਹੈ, Kejriwal ਨੂੰ ਉਨ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ। ਅੱਜ ਇੱਥੇ ਤਲਵਾੜਾ ਜੱਟਾਂ ਤੋਂ ਸਿੰਬਲੀ ਗੁੱਜਰਾਂ ਤੱਕ ਬਣਾਏ ਵੱਡੇ ਪੁਲ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ, ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸੁਪਰੀਮੋ ਪੰਜਾਬ ਦੀ ਦੌਲਤ ‘ਤੇ ਨਜ਼ਰ ਰੱਖ ਰਹੇ ਹਨ ਜਿਸ ਕਾਰਨ ਉਹ ਲੋਕਾਂ ਨੂੰ ਲੁਭਾਉਣ ਲਈ ਹਵਾਈ ਕਿਲ੍ਹੇ ਬਣਾ ਰਹੇ ਹਨ।

ਵੱਡੀ ਖ਼ਬਰ: ਪੁਲਿਸ ਨੇ ਚੁੱਕਿਆ ਰਾਜਾ ਵੜਿੰਗ, CM ਦੇ ਘਰ ਬਾਹਰ ਦੇ ਰਿਹਾ ਸੀ ਧਰਨਾ! || D5 Channel Punjabi

ਉਨ੍ਹਾਂ Kejriwal ਨੂੰ ਚੁਣੌਤੀ ਦਿੱਤੀ ਕਿ ਪੰਜਾਬੀਆਂ ਦੇ ਸਾਹਮਣੇ ਝੂਠ ਦੇ ਪੁਲੰਦੇ ਫੋਲਣ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਾਂਗ ਦਿੱਲੀ ਵਾਸੀਆਂ ਨੂੰ ਸਸਤੀ ਬਿਜਲੀ ਅਤੇ ਪੈਟਰੋਲ ਦੇਣ ਦਾ ਐਲਾਨ ਕਰਨ ਦੀ ਹਿੰਮਤ ਕਰੇ। ਮੁੱਖ ਮੰਤਰੀ Channi ਨੇ ਕਿਹਾ ਕਿ ‘ਆਪ’ ਲੀਡਰਸ਼ਿਪ ਨੂੰ ਇੱਕ ਮੋਟੀ ਜਿਹੀ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਅਣਖੀ ਪੰਜਾਬੀ ਕਿਸੇ ਵੀ ਬਾਹਰਲੇ ਵਿਅਕਤੀ ਨੂੰ ਰਾਜ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਣਗੇ। ਮੁੱਖ ਮੰਤਰੀ ਨੇ Kejriwal ਨੂੰ ਯਾਦ ਕਰਵਾਇਆ ਕਿ ਪੰਜਾਬ ਸਰਕਾਰ ਪੂਰੇ ਉੱਤਰੀ ਖੇਤਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ ਆਪਣੇ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ ਅਤੇ ਇਸੇ ਤਰ੍ਹਾਂ ਪੂਰੇ ਦੇਸ਼ ਨਾਲੋਂ ਸੂਬੇ ਵਿੱਚ ਬਿਜਲੀ ਦੀਆਂ ਦਰਾਂ ਸਭ ਤੋਂ ਸਸਤੀਆਂ ਹਨ। ਉਨ੍ਹਾਂ ਸੁਆਲ ਕੀਤਾ, ” ਕੀ Kejriwal ਪੰਜਾਬ ਵਿੱਚ ਆ ਕੇ ਲੋਕਾਂ ਨੂੰ ਭਰਮਾਉਣ ਲਈ ਕਈ ਤਰ੍ਹਾਂ ਦੇ ਝੂਠੇ ਐਲਾਨ ਕਰਨ ਤੋਂ ਪਹਿਲਾਂ ਦਿੱਲੀ ਵਿੱਚ ਪੰਜਾਬ ਵਾਂਗ ਆਮ ਆਦਮੀ ਦੇ ਏਜੰਡੇ ਨੂੰ ਲਾਗੂ ਕਰਨਗੇ।”

Raja Warring ਨੇ ਲਿਆ Kejriwal ਨਾਲ ਪੰਗਾ, ਹੋਈ ਹੱਥੋ-ਪਾਈ! ਵੇਖੋ LIVE ਤਸਵੀਰਾਂ | D5 Channel Punjabi

ਉਨ੍ਹਾਂ ਆਪਣੀ ਸਰਕਾਰ ਵੱਲੋਂ ਲਏ ਗਏ ਕਈ ਲੋਕ ਪੱਖੀ ਫੈਸਲਿਆਂ ਦੀ ਸੂਚੀ ਗਿਣਵਾਉਂਦਿਆਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ ਤਿੰਨ ਰੁਪਏ ਘਟਾਈਆਂ ਗਈਆਂ ਹਨ। ਪੇਂਡੂ ਖੇਤਰਾਂ ਵਿੱਚ ਜਲ ਸਪਲਾਈ ਘਰਾਂ ਦੀਆਂ ਮੋਟਰਾਂ ਦੇ ਸਬੰਧ ਵਿੱਚ 1200 ਕਰੋੜ ਰੁਪਏ ਮੁਆਫ ਕੀਤੇ ਗਏ ਹਨ, ਜਲ ਸਪਲਾਈ ਦੇ ਪਾਣੀ ਦੇ ਮਾਸਿਕ ਖਰਚੇ ਘਟਾ ਕੇ 50 ਰੁਪਏ ਕੀਤੇ ਗਏ ਹਨ ਅਤੇ ਰੇਤ ਦੇ ਰੇਟ ਬਹੁਤ ਘੱਟ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹੀ ਆਮ ਆਦਮੀ ਦਾ ਏਜੰਡਾ ਹੈ ਅਤੇ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਇਸ ਨੂੰ ਪੂਰੇ ਜੋਸ਼ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।

Kejriwal will bring criminals of sacrilege behind bars

ਮੁੱਖ ਮੰਤਰੀ Channi ਨੇ ਕਿਹਾ, ‘ਮੈਂ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੇਰਾ ਹਰ ਕਦਮ ਉਨ੍ਹਾਂ ਨੂੰ ਘੱਟ ਕਰਨ ਲਈ ਹੈ।” ਬਾਦਲਾਂ ਅਤੇ Captain Amarinder Singh ‘ਤੇ ਤਿੱਖਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੁਟੇਰਿਆਂ ਨੇ ਡਰੱਗ ਮਾਫੀਆ ਨੂੰ ਪਨਾਹ ਦੇ ਕੇ ਇਸ ਦੀ ਸਰਪ੍ਰਸਤੀ ਕੀਤੀ ਹੈ। ਮੁੱਖ ਮੰਤਰੀ Channi ਨੇ ਕਿਹਾ ਕਿ ਹੁਣ ਸਰਕਾਰ ਨੇ Bikram Singh Majithia ਦੇ ਮਾੜੇ ਕੰਮਾਂ ਲਈ ਉਸ ‘ਤੇ ਮੁਕੱਦਮਾ ਦਰਜ ਕਰ ਲਿਆ ਹੈ, ਜਿਸ ਕਾਰਨ ਉਹ ਗ੍ਰਿਫਤਾਰੀ ਤੋਂ ਬਚਣ ਲਈ ਏਧਰ-ਓਧਰ ਭੱਜ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਧ੍ਰੋਹ ਕਮਾਉਣ ਦੇ ਗੁਨਾਹਗਾਰ ਵਜੋਂ ਲੈ ਕੇ ਉਨ੍ਹਾਂ ‘ ਤੇ ਨੱਥ ਪਾਈ ਜਾਵੇਗੀ। ਸੂਬੇ ਵਿੱਚ ਹਰ ਕੀਮਤ ‘ਤੇ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਸੂਬੇ ਨੂੰ ਅਸਥਿਰ ਕਰਨ ‘ਤੇ ਤੁਲੀਆਂ ਹੋਈਆਂ ਹਨ, ਪਰ ਪੰਜਾਬ ਦੇ ਲੋਕਾਂ ਦੀ ਮੱਦਦ ਨਾਲ, ਇਨ੍ਹਾਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ ਅਤੇ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਸੁਖਬੀਰ ਬਾਦਲ ਹੋ ਗਿਆ ਤੱਤਾ, ਗਰਮਾ ਗਿਆ ਮਾਹੌਲ, ਸਿੱਧੂ ਨੂੰ ਦਿੱਤੀ ਵੱਡੀ ਚੁਣੌਤੀ! || D5 Channel Punjabi

ਮੁੱਖ ਮੰਤਰੀ Channi ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਪੁੱਜਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ, ਇਨ੍ਹਾਂ ਸਮਾਗਮਾਂ ਵਿੱਚ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦਾ ਕੋਈ ਏਜੰਡਾ ਨਹੀਂ ਹੈ, ਇਸ ਲਈ ਲੋਕ ਅਕਾਲੀਆਂ ਅਤੇ ‘ਆਪ’ ਦੇ ਸਮਾਗਮਾਂ ਵਿੱਚ ਨਹੀਂ ਜਾ ਰਹੇ ਹਨ। ਮੁੱਖ ਮੰਤਰੀ Channi ਨੇ ਕਿਹਾ ਕਿ ਲੋਕਾਂ ਦਾ ਇਹ ਸਮਰਥਨ, ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਸੂਬੇ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ। ਮੁੱਖ ਮੰਤਰੀ ਨੇ ਆਪਣੇ ਹਲਕੇ ਵਿੱਚ ਕਈ ਅਹਿਮ ਪ੍ਰਾਜੈਕਟ ਸ਼ੁਰੂ ਕਰਨ ਲਈ ਵਿਧਾਇਕ Amit Vij ਦੀ ਸ਼ਲਾਘਾ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਪਠਾਨਕੋਟ ਵਿੱਚ 32 ਏਕੜ ਜ਼ਮੀਨ ‘ਚ ਮੈਡੀਕਲ ਕਾਲਜ ਸਥਾਪਤ ਕੀਤਾ ਜਾਵੇਗਾ ਅਤੇ ਹਿੰਦੂ ਸਹਿਕਾਰੀ ਬੈਂਕ ਦਾ ਸਹਿਕਾਰੀ ਬੈਂਕਾਂ ਵਿੱਚ ਰਲੇਵਾਂ ਕੀਤਾ ਜਾਵੇਗਾ।

ਕੇਜਰੀਵਾਲ ਦਾ ਵੱਡਾ ਸਿਆਸੀ ਦਾਅ, ਪੰਜਾਬ ਫੇਰੀ ਦੇ ਪਹਿਲੇ ਦਿਨ ਪਾਤੇ ਪਟਾਕੇ ! || D5 Channel Punjabi

ਮੁੱਖ ਮੰਤਰੀ Channi ਨੇ ਐਲੀਵੇਟਿਡ ਰੋਡ ਦੇ ਨਾਲ-ਨਾਲ ਕਈ ਹੋਰ ਪ੍ਰੋਜੈਕਟਾਂ ਲਈ 120 ਕਰੋੜ ਰੁਪਏ ਮਨਜ਼ੂਰ ਕਰਨ ਦਾ ਵੀ ਐਲਾਨ ਕੀਤਾ। ਮਾਲ ਤੇ ਮੁੜ ਵਸੇੇਬਾ ਮੰਤਰੀ ਸ੍ਰੀਮਤੀ Aruna Chaudhary ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਘੇਰਾ ਪੂਰੇ ਸੂਬੇ ਵਿੱਚ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੀਆਂ ਕਈ ਅਹਿਮ ਸਮੱਸਿਆਵਾਂ ਦਾ ਹੱਲ ਕੀਤਾ ਹੈ। ਸ੍ਰੀਮਤੀ Chaudhary ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਵਿਕਾਸ ਲਈ ਠੋਸ ਉਪਰਾਲੇ ਕਰ ਰਹੇ ਹਨ। ਇਸ ਤੋਂ ਪਹਿਲਾਂ ਪਠਾਨਕੋਟ ਦੇ ਵਿਧਾਇਕ Amit Vij ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਟੇਜ ‘ਤੇ ਸਵਾਗਤ ਕੀਤਾ। ਇਸ ਮੌਕੇ ਵਿਧਾਇਕ Amit Vij ਤੇ Joginder Pal ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button