Breaking NewsD5 specialNewsPress ReleasePunjabTop News

ਨਸ਼ਿਆਂ ਕਾਰਨ ਆਪਣੇ ਪੁੱਤ ਗੁਆਉਣ ਵਾਲੇ ਮਾਪੇ ਇਸ ਘਿਨਾਉਣੇ ਪਾਪ ਲਈ ਬਾਦਲਾਂ, Kejriwal ਅਤੇ Captain ਨੂੰ ਕਦੇ ਵੀ ਮਾਫ ਨਹੀਂ ਕਰਨਗੇ- ਮੁੱਖ ਮੰਤਰੀ

Majithia ਤੋਂ ਬਿਨਾਂ ਸ਼ਰਤ ਮਾਫੀ ਮੰਗ ਕੇ ਕੇਜਰੀਵਾਲ ਨੇ ਪੀੜਤਾਂ ਪਰਿਵਾਰਾਂ ਨਾਲ਼ ਵਿਸ਼ਵਾਸਘਾਤ ਕੀਤਾ

ਢੋਲਬਾਹਾ, (ਹੁਸਿ਼ਆਰਪੁਰ): ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਅੱਜ ਇੱਥੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਨਸ਼ਿਆਂ ਕਾਰਨ ਆਪਣੇ ਪੁੱਤ ਗੁਆਏ ਹਨ, ਉਹ ਇਸ ਘਿਨਾਉਣੇ ਪਾਪ ਲਈ ਬਾਦਲਾਂ, Kejriwal ਅਤੇ Captain ਨੂੰ ਕਦੇ ਵੀ ਮਾਫ ਨਹੀਂ ਕਰਨਗੇ। ਅੱਜ ਇੱਥੇ Maharana Pratap ਸਰਕਾਰੀ ਕਾਲਜ ਦਾ ਉਦਘਾਟਨ ਕਰਨ ਮੌਕੇ ਇਕ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ, ਭਾਜਪਾ, Captain ਅਤੇ Kejriwal ਇਹ ਸਾਰੇ ਪੰਜਾਬ ਦੇ ਦੋਖੀ ਹਨ ਕਿਉਂਕਿ ਇਨ੍ਹਾਂ ਰਾਜ ਵਿਚ ਨਸ਼ਿਆਂ ਦੀ ਪੁਸ਼ਤਪਨਾਹੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੱਤਾ ਵਿਚ ਰਹਿੰਦਿਆਂ ਬਾਦਲਾਂ, ਭਾਜਪਾ ਅਤੇ Captain ਨੇ ਨਸ਼ੇ ਦੀ ਤਸਕਰੀ ਵਿਚ ਲੱਗੇ ਲੋਕਾਂ ਨੂੰ ਬਚਾਉਣ ਦਾ ਕੰਮ ਕੀਤਾ ਜਦ ਕਿ ਅਕਾਲੀ ਆਗੂ Bikram Majithia ਤੋਂ ਬਿਨਾਂ ਸ਼ਰਤ ਮਾਫੀ ਮੰਗ ਕੇ Kejriwal ਨੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਨਾਲ ਹੀ ਮੁੱਖ ਮੰਤਰੀ ਨੇ ਇਸ ਮੌਕੇ ਪ੍ਰਣ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜ ਵਿਚੋਂ ਨਸ਼ਿਆਂ ਦਾ ਸਫਾਇਆ ਕਰਕੇ ਰਹੇਗੀ ਅਤੇ ਇਸ ਦਿਸ਼ਾ ਵਿਚ ਕਾਨੂੰਨ ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

Sidhu Moose Wala ਦਾ ਵਿਰੋਧ ਨਾਲ ਜੁੜਿਆ ਨਾਤਾ, ਵਿਰੋਧੀਆਂ ਨੂੰ Moose Wala ਦਾ ਕਰਾਰਾ ਜਵਾਬ | D5 Channel Punjabi

ਬਾਦਲਾਂ ਅਤੇ Captain ਉੱਤੇ ਵਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਧਨਾਢ ਲੋਕਾਂ ਨੇ ਸੱਤਾ ਵਿੱਚ ਹੁੰਦਿਆਂ ਸੂਬੇ ਦੇ ਸਰਮਾਏ ਨੂੰ ਗਲਤ ਤਰੀਕੇ ਨਾਲ ਹਥਿਆਉਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੋਕ ਜਦ ਵੀ ਸੱਤਾ ਵਿਚ ਹੁੰਦੇ ਹਨ ਤਾਂ ਇਹ ਲੋਕਾਂ ਦੀ ਫਿਕਰ ਨਹੀਂ ਕਰਦੇ ਅਤੇ ਬੇਰਹਿਮੀ ਨਾਲ ਸਰਕਾਰੀ ਖ਼ਜ਼ਾਨੇ ਦੀ ਲੁੱਟ ਹੋਣ ਦਿੰਦੇ ਹਨ। ਮੁੱਖ ਮੰਤਰੀ Channi ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਭੈੜੀ ਪਿਰਤ ਨੂੰ ਬਦਲਿਆਂ ਅਤੇ ਕਰਦਾਤਾਵਾਂ ਦਾ ਪੈਸਾ ਹੁਣ ਰਾਜ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਤੇ ਖਰਚ ਹੋਣ ਲੱਗਿਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਪੰਜਾਬ ਪ੍ਰਤੀ ਧ੍ਰੋਹ ਕਰਨ ਵਾਲੇ ਇਕ ਵੀ ਵਿਅਕਤੀ ਨੂੰ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਨੇ ਰਾਜ ਦੇ ਲੋਕਾਂ ਨੂੰ ਜਾਤੀ, ਰੰਗ ਭੇਦ ਜਾਂ ਧਰਮ ਤੋਂ ਉਪਰ ਉਠ ਕੇ ਆਪਣੇ ਸਾਰੇ ਵਖਰੇਵੇਂ ਭੁਲਾ ਕੇ ਕਾਂਗਰਸ ਪਾਰਟੀ ਦੀ ਹਮਾਇਤ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ Channi ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਅਸੀਂ ਪੰਜਾਬ ਦੇ ਖਜਾਨੇ ਦੀ ਲੁੱਟ ਕਰਨ ਦੀ ਝਾਕ ਰੱਖਣ ਵਾਲੀਆਂ ਗਿਰਝਾਂ ਤੋਂ ਆਪਣੇ ਸੂਬੇ ਨੂੰ ਬਚਾਈਏ।

ਕਿਸਾਨਾਂ ਨੂੰ ਲੈਕੇ CM ਚੰਨੀ ਦਾ ਐਕਸ਼ਨ, ਸੱਦੀ ਹੰਗਾਮੀ ਮੀਟਿੰਗ! CM LIVE || D5 Channel Punjabi

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਇਕ ਕ੍ਰਾਂਤੀਕਾਰੀ ਬਦਲਾਅ ਆਇਆ ਹੈ ਅਤੇ ਪਹਿਲੀ ਵਾਰ ਹੈ ਕਿ ਕਿਸੇ ਧਨਾਢ ਜਾਂ ਰਜਵਾੜੇ ਦੀ ਬਜਾਏ ਉਨ੍ਹਾਂ ਵਰਗੇ ਇਕ ਆਮ ਵਿਅਕਤੀ ਦੇ ਹੱਥ ਕਮਾਂਡ ਆਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਸਭ ਨੂੰ ਰਾਜ ਦੇ ਸੋਮਿਆਂ ਵਿਚ ਬਰਾਬਰ ਦੀ ਭਾਗੀਦਾਰੀ ਮਿਲੇ। ਮੁੱਖ ਮੰਤਰੀ Channi ਨੇ ਕਿਹਾ ਕਿ ਰਾਜ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਲੜੀ ਤਹਿਤ ਲੋਕਾਂ ਦੇ 1500 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਬਿਜਲੀ ਦੇ ਰੇਟ 3 ਰੁਪਏ ਪ੍ਰਤੀ ਯੂਨਿਟ ਸਸਤੇ ਕੀਤੇ ਗਏ ਹਨ, ਦਿਹਾਤੀ ਖੇਤਰਾਂ ਵਿਚ ਜਲ ਸਪਲਾਈ ਸਕੀਮਾਂ ਦੀਆਂ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ ਅਤੇ ਅੱਗੇ ਲਈ ਪਾਣੀ ਦਾ ਮਹੀਨਾਵਾਰ ਬਿੱਲ ਕੇਵਲ 50 ਰੁਪਏ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਤੋਂ ਸੇਧ ਲੈ ਕੇ ਇਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸਖਤ ਮਿਹਨਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਤਰੱਕੀ ਲਈ ਹਰੇਕ ਫੈਸਲਾ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਜਾ ਰਿਹਾ ਹੈ।

http://2022 ਦੀਆਂ ਚੋਣਾਂ ’ਤੇ ਲੋਕਾਂ ਦੀ ਰਾਏ

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਏਜਡਾ ਲੋਕਾਂ ਨੂੰ ਸਾਫ ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾ ਕੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾਉਣਾ ਹੈ ਇਸ ਮੌਕੇ ਮੁੱਖ ਮੰਤਰੀ ਨੇ ਸਾਮ ਚੌਰਾਸੀ ਵਿਧਾਨ ਸਭਾ ਹਲਕੇ ਦੇ ਸਰਵ ਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਜਨੌੜੀ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ, ਇਲਾਕੇ ਵਿਚ ਸਟੇਡੀਅਮ ਬਣਾਉਣ ਅਤੇ ਹਰਿਆਣਾ ਦੇ ਰਾਮ ਲੀਲਾ ਗਰਾਉਂਡ ਨੂੰ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਜੰਗਲਾਤ ਮੰਤਰੀ Sangat Singh Giljian ਅਤੇ ਕਾਂਗਰਸੀ ਲੀਡਰ Alka Lamba ਨੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਵੱਲੋਂ ਲੋਕ ਹਿੱਤ ਦੇ ਫੈਸਲਿਆਂ ਲਈ ਉਨ੍ਹਾਂ ਦੀ ਸਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ Channi ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਰਾਜ ਵਿਚ ਵਿਕਾਸ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਇਸ ਦੌਰਾਨ ਸ਼ਾਮ ਚੌਰਾਸੀ ਦੇ ਵਿਧਾਇਕ Pawan Kumar Adiya ਨੇ ਮੁੱਖ ਮੰਤਰੀ ਨੂੰ ਇੱਥੇ ਪੁੱਜਣ ਤੇ ਜੀ ਆਇਆਂ ਨੂੰ ਕਿਹਾ। ਇਸ ਮੌਕੇ ਵਿਧਾਇਕ ਸ੍ਰੀ Sunder Sham Arora ਵੀ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button