8 ਅਫਰੀਕੀ ਦੇਸ਼ਾਂ ‘ਤੇ ਲੱਗੀ ਪਾਬੰਦੀ ਨੂੰ ਹਟਾਵੇਗਾ ਅਮਰੀਕਾ- Kevin Munoz

ਵਾਸ਼ਿੰਗਟਨ: ਅਮਰੀਕਾ ਪ੍ਰਸ਼ਾਸਨ ਨੇ ਇੱਕ ਅਹਿਮ ਫ਼ੈਸਲਾ ਲਿਆ ਹੈ। 31 ਦਸੰਬਰ ਤੋਂ ਅਮਰੀਕਾ 8 ਅਫਰੀਕੀ ਦੇਸ਼ਾਂ ਤੋਂ ਯਾਤਰਾ ‘ਤੇ ਲੱਗੀ ਪਾਬੰਦੀ ਨੂੰ ਹਟਾਉਣ ਜਾ ਰਿਹਾ ਹੈ। ਵ੍ਹਾਈਟ ਹਾਊਸ ਵੱਲੋਂ ਬੀਤੀ ਕੱਲ ਇਸ ਦਾ ਐਲਾਨ ਕੀਤਾ ਗਿਆ ਹੈ। ਮਹਾਂਮਾਰੀ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਤੋਂ ਬਚਣ ਲਈ ਅਮਰੀਕਾ ਨੇ 29 ਨਵੰਬਰ 2021 ਨੂੰ ਅਫਰੀਕੀ ਦੇਸ਼ਾਂ ਤੋਂ ਯਾਤਰਾ ‘ਤੇ ਪਾਬੰਦੀ ਲਗਾਈ ਸੀ।
ਪੁਲਿਸ ਨੇ ਲੱਭਿਆ ਬੰਬ ਧਮਾਕੇ ਦਾ ਮਾਸਟਰਮਾਈਂਡ, CM ਚੰਨੀ ਦੀ ਅਮਿਤ ਸ਼ਾਹ ਨਾਲ ਲੰਮੀ ਗੱਲਬਾਤ, ਕਿਸਾਨ ਅੰਦੋਲਨ ਮੁੜ ਸ਼ੁਰੂ
ਕਰੀਬ ਗੈਰ-ਅਮਰੀਕੀ ਨਾਗਰਿਕਾਂ ਦੀ ਯਾਤਰਾ ਨੂੰ ਪਾਬੰਦੀਸ਼ੁਦਾ ਕਰ ਦਿੱਤਾ ਜੋ ਕਿ ਹਾਲ ਹੀ ਵਿੱਚ ਦੱਖਣੀ ਅਫਰੀਕਾ, ਨਾਮੀਬੀਆ, ਲੇਸੋਥੋ, ਬੋਤਸਵਾਨਾ, ਮੋਜਾਬਿੰਕ, ਜ਼ਿੰਬਾਵੇ, ਇਸਵਾਤਿਨੀ ਅਤੇ ਮਲਾਵੀ ਵਿੱਚ ਸਨ। ਵ੍ਹਾਈਟ ਹਾਊਸ ਦੇ ਬੁਲਾਰੇ Kevin Munoz ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਵੱਲੋਂ ਇਸ ਫੈਸਲੇ ਦੀ ਸਿਫ਼ਾਰਿਸ਼ ਕੀਤੀ ਗਈ ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। Kevin Munoz ਵੱਲੋਂ ਆਪਣੇ ਟਵਿੱਟਰ ਅਕਾਊਂਟ ਜ਼ਰੀਏ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ।
On Dec. 31, @POTUS will lift the temporary travel restrictions on Southern Africa countries. This decision was recommended by @CDCgov. The restrictions gave us time to understand Omicron and we know our existing vaccines work against Omicron, esp boosted. https://t.co/NdRTtntRuE
— Kevin Munoz (@KMunoz46)
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.