Breaking NewsD5 specialNewsPunjabTop News

‘ਦਰਬਾਰ ਸਾਹਿਬ ਦੀ ਬੇਅਦਬੀ ਬਰਦਾਸ਼ਤ ਤੋਂ ਬਾਹਰ’

ਮੰਜੀ ਸਾਹਿਬ ਦੀਵਾਨ ਹਾਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਮੰਜੀ ਸਾਹਿਬ ਦੀਵਾਨ ਹਾਲ ‘ਚ ਪੰਥਕ ਇਕੱਠ ਨੂੰ ਸੰਬੋਧਿਤ ਕਰਦਿਆਂ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ ਗਿਆ। ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਮੁੱਦੇ ‘ਤੇ ਕਾਂਗਰਸ ਸਿਆਸਤ ਕਰ ਰਹੀ ਹੈ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ।

ਕਿਸਾਨਾਂ ਦੇ ਫੈਸਲੇ ਨੇ ਹਿਲਾਈ ਸਰਕਾਰ! Modi ਸਰਕਾਰ ਨੂੰ ਛਿੜੀ ਬਿਪਤਾ, Congress ਨੂੰ ਝਟਕਾ | D5 Channel Punjabi

ਉਨ੍ਹਾਂ ਨੇ ਕਿਹਾ ਕਿ ਦਰਬਾਰ ਸਾਹਿਬ ਦੀ ਬੇਅਦਬੀ ਬਰਦਾਸ਼ਤ ਤੋਂ ਬਾਹਰ ਹੈ। ਸਬੂਤ ਜਟਾਉਣ ‘ਚ ਨਾਕਾਮ ਹੋਈ ਹੈ ਪੁਲਿਸ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ 2 ਦਿਨ ਦੀ ਜਾਂਚ ਦੀ ਗੱਲ ਕਹਿ ਕੇ ਸਰਕਾਰ ਭੁੱਲ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜ ਸਾਲ ਕੋਈ ਕਾਰਵਾਈ ਨਹੀਂ ਕੀਤੀ ਹੁਣ ਕਾਂਗਰਸ ਸਰਕਾਰ ਬਿਆਨਬਾਜ਼ੀ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button