ਪੰਜਾਬ ਸਿਹਤ ਵਿਭਾਗ ਵੱਲੋਂ 15-18 ਸਾਲ ਦੇ 14.9 ਲੱਖ ਬੱਚਿਆਂ ਦਾ ਟੀਕਾਕਰਨ ਕਰਨ ਦਾ ਟੀਚਾ
ਚੰਡੀਗੜ੍ਹ: ਪੰਜਾਬ ਵਿੱਚ ਮੌਜੂਦਾ ਸੰਕ੍ਰਮਣ ਦਰ 6% ਹੈ, ਜਿਸ ਕਾਰਨ ਹੁਣ ਆਉਣ ਵਾਲੇ ਸਮੇਂ ਵਿੱਚ ਤੀਜੀ ਲਹਿਰ ਦਾ ਖਤਰਾ ਸੰਭਾਵਿਤ ਜਾਪਦਾ ਹੈ। ਅਜਿਹੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਕਿਸੇ ਵੀ ਤਰ੍ਹਾਂ ਦੀ ਆਪਦਾ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਵਿਭਾਗ ਦੀਆਂ ਤਿਆਰੀਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਜੀ.ਬੀ. ਸਿੰਘ ਨੇ ਕਿਹਾ ਕਿ ਜਿਵੇਂ ਤੀਜੀ ਲਹਿਰ ਦੇ ਆਉਣ ਤੇ ਬਹੁਤ ਜ਼ਿਆਦਾ ਗਿਣਤੀ ਵਿੱਚ ਮਰੀਜ਼ਾਂ ਦੇ ਵਧਣ ਦਾ ਖਦਸ਼ਾ ਜਤਾਇਆ ਜਾਂਦਾ ਹੈ। ਪਰ ਵਿਭਾਗ ਕੋਲ ਵੱਡੀ ਗਿਣਤੀ ਵਿੱਚ ਕੇਸਾਂ ਨਾਲ ਨਜਿੱਠਣ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਮੌਜੂਦ ਹਨ । ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਬਚਣ ਲਈ ਆਪਣਾ ਸੰਪੂਰਣ ਟੀਕਾਕਰਨ ਕਰਵਾਉਣ ਕਿਉਂਕਿ ਇਹੀ ਬਚਣ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ।
Firozpur BJP Rally : ਖਾਲ੍ਹੀ ਕੁਰਸੀਆਂ ਦੇਖ ਪਿੱਛੇ ਮੁੜਿਆ Modi! ਬਾਗੋ-ਬਾਗ ਹੋਏ Kisan | D5 Channel Punjabi
ਟੀਕਾਕਰਨ ਦੀ ਦਰ ਵਧਾਉਣ ਲਈ ਪੰਜਾਬ ਦੇ ਸਿਹਤ ਵਿਭਾਗ ਨੇ 3 ਜਨਵਰੀ ਤੋਂ 15-18 ਸਾਲ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ ਅਤੇ ਦੋ ਦਿਨਾਂ ਦੇ ਅੰਦਰ ਹੀ ਪੰਜਾਬ ਨੇ ਲਗਭਗ 12000 ਬੱਚਿਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਲਗਾ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਵੈਕਸੀਨ ਦੀ ਬੂਸਟਰ ਡੋਜ਼ ਵੀ 10 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਪਹਿਲੇ ਪੜਾਅ ਵਿੱਚ ਹੈਲਥ ਕੇਅਰ ਵਰਕਰ, ਫਰੰਟਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਸਹਿਰੋਗਾਂ ਵਾਲੇ ਵਿਅਕਤੀ ਇਸ ਬੂਸਟਰ ਡੋਜ਼ ਲਈ ਯੋਗ ਹੋਣਗੇ। ਦੂਜੀ ਖੁਰਾਕ ਤੋਂ ਬਾਅਦ ਨੌਂ ਮਹੀਨਿਆਂ ਦਾ ਅੰਤਰ ਬੂਸਟਰ ਖੁਰਾਕ ਲਈ ਯੋਗ ਹੋਣ ਲਈ ਜ਼ਰੂਰੀ ਹੈ। ਡਾ: ਜੀ.ਬੀ. ਸਿੰਘ ਨੇ ਹਰੇਕ ਵਿਅਕਤੀ ਦੁਆਰਾ ਢੁਕਵੇਂ ਵਿਵਹਾਰ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਕਿਉਂਕਿ ਓਮੀਕਰੋਨ ਵੇਰੀਐਂਟ ਦੀ ਸੰਕ੍ਰਮਣ ਦੀ ਦਰ ਡੈਲਟਾ ਵੇਰੀਐਂਟ ਨਾਲੋਂ ਤਿੰਨ ਗੁਣਾ ਜ਼ਿਆਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.