Breaking NewsD5 specialIndiaNewsTop News

PM ਸੁਰੱਖਿਆ ‘ਚ ਕੁਤਾਹੀ ਮਾਮਲਾ : ਸੁਪ੍ਰੀਮ ਕੋਰਟ ਨੇ 4 ਮੈਂਬਰੀ ਕਮੇਟੀ ਕੀਤੀ ਨਿਯੁਕਤ, ਸਾਬਕਾ ਜੱਜ Indu Malhotra ਕਰਨਗੇ ਅਗਵਾਈ

ਨਵੀਂ ਦਿੱਲੀ : ਸੁਪ੍ਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ 4 ਮੈਂਬਰੀ ਕਮੇਟੀ ਨਿਯੁਕਤ ਕਰ ਦਿੱਤੀ ਹੈ। ਦੱਸ ਦਈਏ ਕਿ ਇਸ ਕਮੇਟੀ ਦਾ ਅਗਵਾਈ ਸਾਬਕਾ ਜੱਜ ਇੰਦੁ ਮਲਹੋਤਰਾ ਕਰਨਗੇ।

ਕਿਸਾਨ ਜਥੇਬੰਦੀਆਂ ਨੇ ਸੁਣਾਤਾ ਵੱਡਾ ਫੈਸਲਾ! ਵਿਰੋਧੀਆਂ ਨੂੰ ਚਾੜ੍ਹਿਆ ਕਾਂਬਾ, ਚੋਣ ਨਿਸ਼ਾਨ ’ਤੇ ਅੜੀ ਗਰਾਰੀ?

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ਦੌਰੇ ‘ਤੇ ਗਏ ਸਨ। ਇੱਥੇ ਸੜਕ ਰਸਤੇ ਹੁਸੈਨੀਵਾਲਾ ਜਾਂਦੇ ਸਮੇਂ ਕੁਝ ਪ੍ਰਦਰਸ਼ਨਕਾਰੀਆਂ ਨੇ ਰਸਤਾ ਰੋਕ ਲਿਆ ਸੀ। ਇਸ ਤੋਂ ਬਾਅਦ ਪੀ.ਐੱਮ. ਮੋਦੀ ਦਾ ਕਾਫ਼ਿਲਾ 20 ਮਿੰਟ ਤੱਕ ਖੜ੍ਹਾ ਰਿਹਾ, ਜਿਸ ਤੋਂ ਬਾਅਦ ਉਹ ਬਿਨਾਂ ਰੈਲੀ ਕੀਤੇ ਵਾਪਸ ਚਲੇ ਗਏ। ਇਸ ਨੂੰ ਪੀ.ਐੱਮ. ਮੋਦੀ ਦੀ ਸੁਰੱਖਿਆ ‘ਚ ਵੱਡੀ ਅਣਗਹਿਲੀ ਦੱਸਿਆ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button