Breaking NewsD5 specialNewsPress ReleasePunjabTop News

Giyani Partap Singh ਦੇ ਸਪੁੱਤਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ Advocate Dhami ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ Singh Sahib Giyani Partap Singh ਦੇ ਨੌਜਵਾਨ ਸਪੁੱਤਰ S. BikramJeet Singh ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। Advocate Dhami ਨੇ ਕਿਹਾ ਕਿ ਨੌਜਵਾਨ ਪੁੱਤਰ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ ਵੱਡਾ ਸਦਮਾ ਹੈ, ਪਰ ਪਰਮਾਤਮਾਂ ਦੇ ਹੁਕਮ ਅਨੁਸਾਰ ਮਨੁੱਖ ਨੂੰ ਸੰਸਾਰ ਤੋਂ ਜਾਣਾ ਪੈਂਦਾ ਹੈ।

Khabran Da Sira : ਰਾਜੇਵਾਲ ਨੂੰ ਝਟਕਾ, ਵੱਡਾ ਐਕਸ਼ਨ, BJP ਨੇ ਐਲਾਨੇ 107 ਉਮੀਦਵਾਰ, ਕਿਸਾਨਾਂ ਲਈ ਕੇਂਦਰ ਦਾ ਐਲਾਨ

Advocate Dhami ਨੇ Singh Sahib Giyani Partap Singh ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਸ. ਬਿਕਰਮਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁਖ ਦਾ ਇਜ਼ਹਾਰ ਕਰਦਿਆਂ ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button