ਗੁਜਰਾਤ ਦੇ ਇਕ ਸਕੂਲ ਵੱਲੋਂ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ
ਸਕੂਲ ਪ੍ਰਬੰਧਕਾਂ ਨੇ ਸ਼੍ਰੋਮਣੀ ਕਮੇਟੀ ਦੀ ਪੜਤਾਲੀਆਂ ਟੀਮ ਨੂੰ ਦਿੱਤਾ ਲਿਖਤੀ ਮੁਆਫ਼ੀਨਾਮਾ
ਅੰਮ੍ਰਿਤਸਰ: ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਨਸ਼ਰ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ Advocate Harjinder Singh Dhami ਦੇ ਆਦੇਸ਼ਾਂ ’ਤੇ ਧਰਮ ਪ੍ਰਚਾਰ ਕਮੇਟੀ ਅਧੀਨ ਚੱਲਦੇ ਸਿੱਖ ਮਿਸ਼ਨ ਗੁਜਰਾਤ ਦੇ ਪ੍ਰਚਾਰਕਾਂ ਨੇ ਸਬੰਧਤ ਸਕੂਲ ਪਾਸੋਂ ਜਵਾਬ-ਤਲਬੀ ਕੀਤੀ ਹੈ, ਜਿਸ ’ਤੇ ਪ੍ਰਬੰਧਕਾਂ ਨੇ ਲਿਖਤੀ ਤੌਰ ’ਤੇ ਮੁਆਫ਼ੀ ਮੰਗ ਲਈ।
ਕਿਸਾਨਾਂ ਦੀ ਪਾਰਟੀ ਦਾ ਬਾਈਕਾਟ! D5 Channel Punjabi
ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹ ਵੀਡੀਓ ਸਾਲ 2019 ਦੀ ਹੈ, ਪਰ ਹੁਣ ਇਸ ਨੂੰ ਕਿਸੇ ਨੇ ਸੋਸ਼ਲ ਮੀਡੀਏ ’ਤੇ ਪਾ ਦਿੱਤਾ ਹੈ। ਸਕੂਲ ਪ੍ਰਬੰਧਕਾਂ ਨੇ ਮੰਨਿਆ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਨਿਯਮਾਂ ਬਾਰੇ ਅਗਿਆਨਤਾ ਹੋਣ ਕਾਰਨ ਅਜਿਹਾ ਹੋਇਆ ਹੈ ਅਤੇ ਉਹ ਸਿੱਖ ਜਗਤ ਤੋਂ ਇਸ ਗਲਤੀ ਦੀ ਮੁਆਫ਼ੀ ਮੰਗਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿੱਖ ਧਰਮ ਦਾ ਸਤਿਕਾਰ ਕਰਦੇ ਹਨ ਅਤੇ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ।
Punjab Politics : Navjot Sidhu ਫਸਿਆ ਕਸੂਤਾ! Sukhbir Badal ਨੇ SSP ਨੂੰ ਕਰਤਾ ਸਿੱਧਾ ਫੌਨ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਇਸ ਬਾਰੇ ਆਖਿਆ ਕਿ ਬੀਤੇ ਕੱਲ੍ਹ ਜਦੋਂ ਉਨ੍ਹਾਂ ਨੂੰ ਇਸ ਵੀਡੀਓ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਪੜਤਾਲ ਲਈ ਆਦੇਸ਼ ਜਾਰੀ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਭਾਵੇਂ ਸਕੂਲ ਪ੍ਰਬੰਧਕਾਂ ਨੇ ਮੁਆਫ਼ੀ ਮੰਗ ਲਈ ਹੈ ਅਤੇ ਵੀਡੀਓ ਪੁਰਾਣੀ ਹੋਣ ਦਾ ਦਾਅਵਾ ਕੀਤਾ ਹੈ, ਪਰ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਬਾਜ਼ ਆਉਣਾ ਚਾਹੀਦਾ ਹੈ।
Advocate Dhami ਨੇ ਸੰਗਰੂਰ ਦੇ ਪਿੰਡ ਭੱਟੀਵਾਲ ਕਲਾਂ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੀਤੀ ਨਿੰਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। Advocate Dhami ਨੇ ਕਿਹਾ ਕਿ ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਜਾਣਬੁਝ ਕੇ ਸੂਬੇ ਦਾ ਮਾਹੌਲ ਕਰਨਾ ਚਾਹੁੰਦੇ ਹਨ। ਸਰਕਾਰ ਨੂੰ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਜਾਣਕਾਰੀ ਅਨੁਸਾਰ ਭੱਟੀਵਾਲ ਕਲਾਂ ਦੀ ਘਟਨਾ ਖੇਤਾਂ ਅੰਦਰ ਬਣੀਆ ਸਮਾਧਾਂ ’ਤੇ ਰੱਖੇ ਗਏ ਗੁਟਕਾ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ।
ਕੈਨੇਡਾ ਤੋਂ ਆਈ ਵੱਡੀ ਖ਼ਬਰ! ਸਰਕਾਰ ਦਾ ਸਖ਼ਤ ਫੈਸਲਾ | D5 Channel Punjabi
ਸੁਨਸਾਨ ਜਗ੍ਹਾ ਜਿਥੇ ਮਰਯਾਦਾ ਦਾ ਕੋਈ ਪ੍ਰਬੰਧ ਨਹੀਂ, ਉਥੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਰੱਖਣੇ ਵੱਡੀ ਕੁਤਾਹੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਾਵਨ ਗੁਰਬਾਣੀ ਦਾ ਸਤਿਕਾਰ ਬਣਾਈ ਰੱਖਣ ਲਈ ਅਜਿਹੀਆਂ ਗਲਤੀਆਂ ਨਾ ਕਰਨ। ਉਨ੍ਹਾਂ ਕਿਹਾ ਕਿ ਜਦੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁਜਦੀ ਹੈ। ਇਸ ਲਈ ਸੰਗਤ ਸੁਚੇਤ ਰੂਪ ਵਿਚ ਆਪਣੀ ਜ਼ੁੰਮੇਵਾਰੀ ਸਮਝੇ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.