ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਨੇ ਦੁਨੀਆ ਨੂੰ ਕਿਹਾ ਅਲਵਿਦਾ, PM ਮੋਦੀ ਨੇ ਕੀਤਾ ਦੁੱਖ ਸਾਂਝਾ
ਨਵੀਂ ਦਿੱਲੀ : ਦੇਸ਼ ਦੁਨੀਆ ‘ਚ ਕਥਾ ਵਾਚਕ ਦੇ ਜ਼ਰੀਏ ਆਪਣੀ ਪਹਿਚਾਣ ਬਣਾਉਣ ਵਾਲੇ ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਹੁਣ ਇਸ ਦੁਨੀਆ ‘ਚ ਨਹੀਂ ਰਹੇ। ਉਨ੍ਹਾਂ ਨੇ ਬੀਤੀ ਰਾਤ ਐਤਵਾਰ ਨੂੰ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਹਾਰਟ ਅਟੈਕ ਦੇ ਕਾਰਨ ਉਨ੍ਹਾਂ ਦਾ ਦੇਹਾਂਤ ਹੋਇਆ। ਉਨ੍ਹਾਂ ਦੇ ਦੇਹਾਂਤ ਨਾਲ ਪੂਰੀ ਇੰਡਸਟਰੀ ‘ਚ ਸੋਗ ਦੀ ਲਹਿਰ ਛਾਅ ਗਈ।
ਰਾਕੇਸ ਟਿਕੈਤ ਨੇ ਕਰਤਾ ਐਲਾਨ! ਮੁੜ ਦਿੱਲੀ ‘ਚ ਲੱਗੂ ਕਿਸਾਨੀ ਮੋਰਚਾ! ਭਾਜਪਾ ਦਾ ਬਿਸਤਰਾ ਹੋਊ ਗੋਲ!
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਬਿਰਜੂ ਮਹਾਰਾਜ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੀ.ਐਮ. ਮੋਦੀ ਨੇ ਲਿਖਿਆ, ਪੰਡਿਤ ਬਿਰਜੂ ਮਹਾਰਾਜ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਹੈ, ਜਿਨ੍ਹਾਂ ਨੇ ਭਾਰਤੀ ਨ੍ਰਿਤ ਕਲਾ ਨੂੰ ਵਿਸ਼ਵ ਭਰ ਵਿੱਚ ਇੱਕ ਵਿਸ਼ੇਸ਼ ਪਛਾਣ ਦਿੱਤੀ। ਉਨ੍ਹਾਂ ਦਾ ਵਿਛੋੜਾ ਸਮੁੱਚੇ ਕਲਾ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਮੇਰੀ ਸੰਵੇਦਨਾ ਹੈ। ਓਮ ਸ਼ਾਂਤੀ!
भारतीय नृत्य कला को विश्वभर में विशिष्ट पहचान दिलाने वाले पंडित बिरजू महाराज जी के निधन से अत्यंत दुख हुआ है। उनका जाना संपूर्ण कला जगत के लिए एक अपूरणीय क्षति है। शोक की इस घड़ी में मेरी संवेदनाएं उनके परिजनों और प्रशंसकों के साथ हैं। ओम शांति! pic.twitter.com/PtqDkoe8kd
— Narendra Modi (@narendramodi) January 17, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.