Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਾਬਾ ਮਨਜੀਤ ਸਿੰਘ ਹਰਖੋਵਾਲ ਅਤੇ ਡਾ. ਹਰਦਾਸ ਸਿੰਘ ਦੇ ਚਲਾਣੇ ’ਤੇ ਦੁਖ ਪ੍ਰਗਟਾਇਆ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਪੰਥ ਦੀ ਅਹਿਮ ਸ਼ਖ਼ਸੀਅਤ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲਿਆਂ ਅਤੇ ਪ੍ਰਸਿੱਧ ਸਿੱਖ ਡਾ. ਹਰਦਾਸ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਦੋਵੇਂ ਸ਼ਖ਼ਸੀਅਤਾਂ ਸਿੱਖ ਕੌਮ ਦੀਆਂ ਅਹਿਮ ਸ਼ਖ਼ਸੀਅਤਾਂ ਸਨ, ਜਿਨ੍ਹਾਂ ਦੇ ਚਲਾਣੇ ਨਾਲ ਵੱਡਾ ਘਾਟਾ ਪਿਆ ਹੈ।

Kisan Bill 2020 : Rahesh Tikait ਨੇ ਕਰਤਾ ਐਲਾਨ! ਮੁੜ Delhi ‘ਚ ਲੱਗੂ Kisan Morcha! BJP ਦਾ ਬਿਸਤਰਾ ਹੋਊ ਗੋਲ

ਉਨ੍ਹਾਂ ਕਿਹਾ ਕਿ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਤੋਂ ਵਰੋਸਾਏ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਸਿੱਖੀ ਪ੍ਰਚਾਰ ਲਈ ਨਿਰੰਤਰ ਤੱਤਪਰ ਸਨ ਅਤੇ ਉਨ੍ਹਾਂ ਨੇ ਵੱਡੀ ਗਿਣਤੀ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ। ਇਸੇ ਤਰ੍ਹਾਂ ਡਾ. ਹਰਦਾਸ ਸਿੰਘ ਨੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਹੈ। ਡਾ. ਹਰਦਾਸ ਸਿੰਘ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਟਰੱਸਟ ਦੇ ਮੈਂਬਰ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਮੈਡੀਕਲ ਸੇਵਾਵਾਂ ਨੂੰ ਹਮੇਸ਼ਾ ਹੀ ਬਿਹਤਰ ਦਿਸ਼ਾ ਦੇਣ ਲਈ ਸਹਿਯੋਗ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਦੀ ਪੰਥਕ ਦੇਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button