ਪਟਿਆਲਾ ਘਟਨਾ ‘ਤੇ ਭਗਵੰਤ ਮਾਨ ਦਾ ਬਿਆਨ, ‘ਮਾਸਟਰ ਮਾਈਂਡ ਕੋਈ ਹੋਰ ਹੈ’
ਮੋਹਾਲੀ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਪਟਿਆਲਾ ਵਿਖੇ ਕਾਲੀ ਮਾਤਾ ਮੰਦਿਰ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਾਲ 2015 ‘ਚ ਬਰਗਾੜੀ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਂਦੀਆਂ ਤਾਂ ਕਿਸੇ ਦੀ ਵੀ ਇੰਝ ਬੇਅਦਬੀ ਕਰਨ ਦੀ ਹਿੰਮਤ ਨਾ ਪੈਂਦੀ।
Verka ਨੇ Majithia ਨਾਲ ਪਾਇਆ ਪੇਚਾ! Badal ਨੂੰ ਕਰਤਾ ਸਿੱਧਾ ਚੈਲੰਜ, ਸਿਆਸਤ ’ਚ ਆਇਆ ਭੂਚਾਲ!
ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਅਮਨ-ਸ਼ਾਂਤੀ ਹੋਣੀ ਜ਼ਰੂਰੀ ਹੈ ਅਤੇ ਇਹ ਤਾਂ ਹੀ ਹੋ ਸਕਦਾ ਹੈ, ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ। ਇਸ ਮੌਕੇ ਭਗਵੰਤ ਮਾਨ ਨੇ ਨਵਜੋਤ ਸਿੱਧੂ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਨਵਜੋਤ ਸਿੱਧੂ ਜੇਕਰ ‘ਆਪ’ ਵੱਲੋਂ ਸੀ. ਐੱਮ. ਚਿਹਰੇ ਦੇ ਐਲਾਨ ਲਈ ਲੋਕਾਂ ਦੀਆਂ ਆਈਆਂ ਕਾਲਾਂ ਨੂੰ ਫਰਜ਼ੀ ਦੱਸ ਰਹੇ ਹਨ ਤਾਂ ਫਿਰ ਕਾਂਗਰਸ ਦਾ ਸਰਵੇ ਕਰਵਾ ਲੈਣ।
ਲਓ ਮਜੀਠੀਆ ਨੇ ਲਾਈ ਨਵੀਂ ਸਕੀਮ, ਸਿੱਧੂ ਚੰਨੀ ਹੋਏ ਹੈਰਾਨ | D5 Channel Punjabi
ਉਨ੍ਹਾਂ ਨਵਜੋਤ ਸਿੱਧੂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦਾ ਦਿਲ ਕਰਦਾ ਹੈ ਤਾਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਕਹਿ ਕੇ ਆਪਣੀ ਪਾਰਟੀ ਦਾ ਸਰਵੇ ਕਰਵਾ ਲੈਣ ਪਰ ਸਾਡੀ ਪਾਰਟੀ ‘ਚ ਦਖ਼ਲ-ਅੰਦਾਜ਼ੀ ਨਾ ਕਰਨ। ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਮਾਮਲੇ ਬਾਰੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਬਾਰੇ ਕਿੰਨੀ ਕੁ ਗੰਭੀਰ ਹੈ, ਇਹ ਉਸ ‘ਤੇ ਨਿਰਭਰ ਕਰਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.